logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਆਰ.ਟੀ.ਏ ਅਮਨਦੀਪ



ਫ਼ਰੀਦਕੋਟ, 25 ਫਰਵਰੀ 26 (ਨਾਇਬ ਰਾਜ)

ਰੀਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਏ) ਫ਼ਰੀਦਕੋਟ ਸ੍ਰੀ ਅਮਨਦੀਪ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ ਸੜਕ ਸੁਰੱਖਿਆ ਨਿਯਮਾਂ/ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਨਾਲ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨਾਂ ਹੈਲਮਟ ਦੁਪਹੀਆ ਵਾਹਨ ਚਲਾਉਣ, ਸ਼ਰਾਬ ਪੀ ਕੇ ਗੱਡੀ ਚਲਾਉਣ, ਓਵਰਲੋਡਿੰਗ ਵਾਹਨ ਚਲਾਉਣ, ਬਾਜ਼ਾਰਾਂ ਵਿੱਚ ਗਲਤ ਪਾਰਕਿੰਗ ਕਰਨ, ਸੀਟ ਬੈਲਟ ਨਾ ਲਗਾ ਕੇ ਗੱਡੀ ਚਲਾਉਣ, ਤੇਜ਼ ਰਫ਼ਤਾਰ ਨਾਲ ਗੱਡੀ ਚਲਾਉਣ ਅਤੇ ਗਲਤ ਪਾਸੇ ਵਾਹਨ ਚਲਾਉਣ ਵਾਲਿਆਂ ਦੇ ਚਾਲਾਨ ਕੱਟੇ ਜਾਣਗੇ ਅਤੇ ਨਿਯਮਾਂ ਅਨੁਸਾਰ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਭਰ ਵਿੱਚ ਵਿਸ਼ੇਸ਼ ਨਾਕਾਬੰਦੀ, ਚੈਕਿੰਗ ਮੁਹਿੰਮ ਅਤੇ ਜਾਗਰੂਕਤਾ ਕੈਂਪ ਲਗਾਏ ਜਾਣਗੇ, ਤਾਂ ਜੋ ਟਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਵਾਈ ਜਾ ਸਕੇ।

ਆਰ.ਟੀ.ਏ. ਸ੍ਰੀ ਅਮਨਦੀਪ ਨੇ ਕਿਹਾ ਕਿ ਸੜਕ ਹਾਦਸਿਆਂ ਵਿੱਚ ਕਮੀ ਲਿਆਉਣ ਲਈ ਹਰ ਇਕ ਨਾਗਰਿਕ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਟਰੈਫਿਕ ਨਿਯਮਾਂ ਦੀ ਪਾਲਣਾ ਕਰੇ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਹੈਲਮਟ, ਸੀਟ ਬੈਲਟ ਅਤੇ ਹੋਰ ਸੁਰੱਖਿਆ ਉਪਕਰਣਾਂ ਦੀ ਵਰਤੋਂ ਜ਼ਰੂਰ ਕਰਨ, ਨਸ਼ੇ ਦੀ ਹਾਲਤ ਵਿੱਚ ਕਦੇ ਵੀ ਵਾਹਨ ਨਾ ਚਲਾਉਣ ਅਤੇ ਨਾਬਾਲਿਗ ਬੱਚਿਆਂ ਨੂੰ ਵਾਹਨ ਚਲਾਉਣ ਤੋਂ ਰੋਕਣ।

ਉਨ੍ਹਾਂ ਕਿਹਾ ਕਿ ਨਿਯਮ ਤੋੜਨ ਵਾਲਿਆਂ ਨਾਲ ਕਿਸੇ ਕਿਸਮ ਦੀ ਢਿੱਲ ਨਹੀਂ ਵਰਤੀ ਜਾਵੇਗੀ ਅਤੇ ਦੋਸ਼ੀਆਂ ਖਿਲਾਫ਼ ਮੋਟਰ ਵਹੀਕਲ ਐਕਟ ਅਧੀਨ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਸਹਿਯੋਗ ਦੀ ਅਪੀਲ ਕਰਦਿਆਂ ਕਿਹਾ ਕਿ ਸਾਂਝੇ ਯਤਨਾਂ ਨਾਲ ਹੀ ਸੜਕਾਂ ਨੂੰ ਸੁਰੱਖਿਅਤ ਬਣਾਇਆ ਜਾ ਸਕਦਾ ਹੈ।

0
0 views

Comment