logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਭਲਕੇ ਲਗਭਗ 10.77 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ ਕਰਨਗੇ



ਫ਼ਰੀਦਕੋਟ, 26 ਫਰਵਰੀ:26(ਨਾਇਬ ਰਾਜ)

ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਕੱਲ੍ਹ ਲਗਭਗ 1.77 ਕਰੋੜ ਰੁਪਏ ਦੀ ਲਾਗਤ ਨਾਲ ਫ਼ਰੀਦਕੋਟ–ਕੋਟਕਪੂਰਾ ਰੋਡ ਉੱਤੇ ਪੈਂਦੀ ਲੰਗੇਆਣਾ ਡ੍ਰੇਨ, ਨੇੜੇ ਦਿੱਲੀ ਇੰਟਰਨੈਸ਼ਨਲ ਸਕੂਲ ਦੀ ਪੁੱਲ ਦੀ ਉਸਾਰੀ ਦੇ ਕੰਮ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਪੁਲ ਦੀ ਉਸਾਰੀ ਨਾਲ ਇਲਾਕੇ ਵਿੱਚ ਆਵਾਜਾਈ ਹੋਰ ਸੁਚਾਰੂ ਹੋਵੇਗੀ ਅਤੇ ਸੜਕ ਹਾਦਸਿਆਂ ’ਤੇ ਕਾਫ਼ੀ ਹੱਦ ਤੱਕ ਕਾਬੂ ਪਾਇਆ ਜਾ ਸਕੇਗਾ।
ਇਸ ਤੋਂ ਇਲਾਵਾ ਵਿਧਾਇਕ ਸ. ਸੇਖੋਂ ਵੱਲੋਂ ਨੈਸ਼ਨਲ ਹਾਈਵੇ ਡਵੀਜ਼ਨ ਫ਼ਿਰੋਜ਼ਪੁਰ ਰਾਹੀਂ ਟਹਿਣਾ ਤੋਂ ਸੰਧਵਾਂ ਤੱਕ ਟਹਿਣਾ–ਫ਼ਰੀਦਕੋਟ–ਸੰਧਵਾਂ–ਕੋਟਕਪੂਰਾ–ਢਿਲਵਾਂ ਕਲਾਂ ਰੋਡ ਦੀ ਅਪਗ੍ਰੇਡੇਸ਼ਨ ਦਾ ਕੰਮ ਲਗਭਗ 9 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕਰਵਾਇਆ ਜਾਵੇਗਾ। ਇਸ ਪ੍ਰੋਜੈਕਟ ਨਾਲ ਇਲਾਕੇ ਦੀ ਕਨੈਕਟਿਵਿਟੀ ਮਜ਼ਬੂਤ ਹੋਵੇਗੀ ਅਤੇ ਆਮ ਲੋਕਾਂ ਨੂੰ ਆਵਾਜਾਈ ਸਬੰਧੀ ਵੱਡੀ ਰਾਹਤ ਮਿਲੇਗੀ।
ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਐਲਾਨਾਂ ਤੱਕ ਸੀਮਿਤ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸੀ ਕੰਮ ਕਰਕੇ ਵਿਖਾਉਣ ਵਾਲੀ ਸਰਕਾਰ ਹੈ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੇ ਹਰ ਹਲਕੇ ਵਿੱਚ ਬਿਨਾਂ ਕਿਸੇ ਭੇਦਭਾਵ ਦੇ ਵਿਕਾਸੀ ਕੰਮ ਜੰਗੀ ਪੱਧਰ ’ਤੇ ਕਰਵਾਏ ਜਾ ਰਹੇ ਹਨ, ਜਿਸਦਾ ਸਿੱਧਾ ਲਾਭ ਫ਼ਰੀਦਕੋਟ ਹਲਕੇ ਦੇ ਵਾਸੀਆਂ ਨੂੰ ਮਿਲ ਰਿਹਾ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਲਾਕੇ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ, ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

0
330 views

Comment