ਸ਼ਹੀਦ ਭਗਤ ਸਿੰਘ ਵੈਲਫੇਅਰ ਸੋਸਾਇਟੀ ਨੇ ਮਨਾਇਆ ਸ਼ਹੀਦ ਚੰਦਰਸ਼ੇਖਰ ਆਜ਼ਾਦ ਜੀ ਦਾ ਸ਼ਹੀਦੀ ਦਿਹਾੜਾ
ਗੁਰਦਾਸਪੁਰ 27 ਫਰਵਰੀ
ਸ਼ਹੀਦ ਭਗਤ ਸਿੰਘ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸ੍ਰੀ ਰਮੇਸ਼ ਪਾਲ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਸ਼ਹੀਦ ਚੰਦਰਸ਼ੇਖਰ ਆਜ਼ਾਦ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸੁਸਾਇਟੀ ਦੇ ਦਫਤਰ ਪਿੰਡ ਦਬੁਰਜੀ ਸ਼ਾਮ ਸਿੰਘ ਵਿਖੇ ਸੁਸਾਇਟੀ ਵੱਲੋਂ ਇੱਕ ਵਿਸ਼ੇਸ਼ ਪ੍ਰੋਗਰਾਮ ਕੀਤਾ ਗਿਆ।ਇਸ ਪ੍ਰੋਗਰਾਮ ਵਿੱਚ ਰਿਟਾਇਰਡ ਐਸ ਐਚ ਓ ਜਗਦੀਸ਼ ਰਾਜ ਮੁੱਖ ਮਹਿਮਾਨ ਅਤੇ ਮਾਸਟਰ ਕਰਨੈਲ ਸਿੰਘ ਜੀ ਵਿਸ਼ੇਸ਼ ਮਹਿਮਾਨ ਵਾਜੋਂ ਹਾਜ਼ਰ ਹੋਏ। ਇਸ ਮੌਕੇ ਸੀਨੀਅਰ ਵਾਈਸ ਪ੍ਰਧਾਨ ਭਗਵਾਨ ਦਾਸ, ਜਨਰਲ ਸਕੱਤਰ ਕਿਰਪਾਲ ਸਿੰਘ, ਵਾਈਸ ਪ੍ਰਧਾਨ ਭੁਪਿੰਦਰ ਸਿੰਘ,ਖਜ਼ਾਨਚੀ ਹਰਜਿੰਦਰ ਕੁਮਾਰ, ਬੀ ਪੀ ਈ ਓ ਨੰਦ ਲਾਲ, ਐਸ ਐਚ ਓ ਜਗਦੀਸ਼ ਰਾਜ,ਰਿਟਾਇਰਡ ਐਸ ਡੀ ਓ ਹੇਮ ਰਾਜ,ਗੁਲਜਾਰੀ ਲਾਲ, ਮਾਸਟਰ ਕਰਨੈਲ ਸਿੰਘ ਸੈਣੀ,ਜੋਧ ਰਾਜ ,ਓਮ ਪ੍ਰਕਾਸ਼, ਸੁਰਿੰਦਰ ਸਿੰਘ,ਸੁਭਾਸ਼ ਕੁਮਾਰ, ਪਰਮਜੀਤ, ਡਾਕਟਰ ਸੁਭਾਸ,ਸੁਨੀਲ ਕੁਮਾਰ ,ਦਲਵੀਰ ਚੰਦ,ਠਾਕੁਰ ਸੁਭਾਸ ਸਿੰਘ,ਤੀਰਥ ਰਾਜ, ਸੁਰਿੰਦਰ ਸਿੰਘ,ਕਾਕਾ,ਰਵੀ ਕੁਮਾਰ,ਸੁੱਚਾ ਸਿੰਘ ਆਦਿ ਹਾਜ਼ਰ ਸਨ।ਜਿਸ ਵਿੱਚ ਸ਼ਹੀਦਾਂ ਦੇ ਜੀਵਨ,ਉਹਨਾਂ ਦੀਆਂ ਆਜ਼ਾਦੀ ਸੰਗਰਾਮ ਵਿੱਚ ਕੀਤੀਆਂ ਗਈਆਂ ਕੁਰਬਾਨੀਆਂ ਅਤੇ ਉਹਨਾਂ ਦੀ ਸਮਾਜਵਾਦੀ ਸੋਚ ਨੂੰ ਯਾਦ ਕੀਤਾ ਗਿਆ।ਇਸ ਮੌਕੇ ਸੋਸਾਇਟੀ ਦੇ ਜਨਰਲ ਸਕੱਤਰ ਸ਼੍ਰੀ ਕਿਰਪਾਲ ਸਿੰਘ ਜੀ,ਸੀਨੀਅਰ ਵਾਈਸ ਪ੍ਰਧਾਨ ਸ੍ਰੀ ਭਗਵਾਨ ਦਾਸ ਜੀ, ਮੀਤ ਪ੍ਰਧਾਨ ਭੁਪਿੰਦਰ ਸਿੰਘ ਜੀ,ਸ਼੍ਰੀ ਹੇਮਰਾਜ ਜੀ,ਸ੍ਰੀ ਜਗਦੀਸ਼ ਰਾਜ ਜੀ ਅਤੇ ਆਏ ਵਿਸ਼ੇਸ਼ ਬੁਲਾਰਿਆਂ ਨੇ ਸ਼ਹੀਦਾਂ ਦੀਆਂ ਜੀਵਨੀਆਂ ਤੋਂ ਪ੍ਰੇਰਨਾ ਲੈ ਕੇ ਸਮਾਜ ਭਲਾਈ ਦੇ ਕੰਮ ਕਰਦੇ ਰਹਿਣ ਦਾ ਭਰੋਸਾ ਦਿਵਾਇਆ।ਪ੍ਰੋਗਰਾਮ ਦੇ ਅੰਤ ਵਿੱਚ ਚੰਦਰਸ਼ੇਖਰ ਆਜ਼ਾਦ ਜੀ ਨੂੰ ਸ਼ਰਧਾਂਜਲੀ ਉਪਰੰਤ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਸੁਸਾਇਟੀ ਦੇ ਆਗੂਆਂ ਵੱਲੋਂ ਸਮ੍ਰਿਤੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।