18 ਮਾਰਚ ਦੀ ਜਗਰਾਓਂ "ਪੰਜਾਬ ਬਚਾਓ" ਰੈਲੀ ਨੂੰ ਸਫ਼ਲ ਬਣਾਉਣ ਲਈ 2 ਮਾਰਚ ਤੋਂ ਪਿੰਡਾਂ ਦੇ ਦੋਰੇ ਸ਼ੁਰੂ-ਕਲੇਰ
ਜਗਰਾਓਂ 27 ਮਾਰਚ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਦੇ ਵੱਖ-ਵੱਖ ਹਲਕਿਆਂ ਵਿੱਚ ਕੀਤੀਆਂ ਜਾ ਰਹੀਆਂ "ਪੰਜਾਬ ਬਚਾਓ" ਰੇਲੀਆਂ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਸ੍ਰੀ ਐੱਸ ਆਰ ਕਲੇਰ ਸਾਬਕਾ ਵਿਧਾਇਕ ਜਗਰਾਉਂ ਵੱਲੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਜੀ ਮਿਤੀ 18 ਮਾਰਚ ਨੂੰ ਨਵੀਂ ਦਾਣਾ ਮੰਡੀ ਜਗਰਾਉਂ ਵਿਖੇ "ਪੰਜਾਬ ਬਚਾਓ" ਰੈਲੀ ਨੂੰ ਸੰਬੋਧਨ ਕਰ ਲਈ ਪਹੁੰਚ ਰਹੇ ਹਨ । ਜਿਸ ਦੇ ਸਬੰਧ ਵਿੱਚ ਇੱਸ ਰੈਲੀ ਨੂੰ ਸਫਲ ਬਣਾਉਣ ਲਈ ਹਲਕਾ ਜਗਰਾਉਂ ਦੇ ਵੱਖ-ਵੱਖ ਪਿੰਡਾਂ ਦਾ ਦੌਰਾ 2 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ।