logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪੰਜਾਬ ਦੇ ਕਾਟੋ-ਕਲੇਸ਼ ਤੇ ਰਾਹੁਲ ਗਾਂਧੀ ਦੀ ਸਿੱਧੀ ਚੇਤਾਵਨੀ, ਮੰਚ ਤੋਂ ਆਖੀ ਵੱਡੀ ਗੱਲ।

ਬਰਨਾਲਾ (ਵੈੱਬ ਡੈਸਕ): ਸੰਗਰੂਰ - (ਬਲਵਿੰਦਰ ਸਿੰਘ)। ਕਾਂਗਰਸ ਪਾਰਟੀ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਨੇ ਆਪਣੇ ਪੰਜਾਬ ਦੌਰੇ ਦੌਰਾਨ ਪੰਜਾਬ ਦੀ ਸਮੁੱਚੀ ਲੀਡਰਸ਼ਿਪ ਨੂੰ ਸਿੱਧੀ ਚੇਤਾਵਨੀ ਦੇ ਦਿੱਤੀ ਹੈ। ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਸਾਰਿਆਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ ਤੇ ਨਾਲ ਹੀ ਗੜਬੜ ਕਰਨ ਵਾਲਿਆਂ ਨੂੰ ਵੱਡੀ ਚੇਤਾਵਨੀ ਵੀ ਦੇ ਗਏ।

ਰਾਹੁਲ ਗਾਂਧੀ ਨੇ ਕਿਹਾ ਕਿ, ਕੰਮ ਟੀਮ ਵਰਕ ਦੇ ਨਾਲ ਹੁੰਦਾ ਹੈ। ਇਕੱਲਾ ਖਿਡਾਰੀ ਖੇਡ ਨੂੰ ਜਿਤਾ ਨਹੀਂ ਸਕਦਾ। ਇਸ ਲਈ ਟੀਮ ਪਲੇਅਰ ਬਣੋ, ਨਹੀਂ ਤਾਂ ਰਿਜ਼ਰਵ 'ਚ ਬਿਠਾ ਦਿਆਂਗੇ, ਭਾਵੇਂ ਕੋਈ ਕਿੰਨਾ ਵੀ ਵੱਡਾ ਕਿਉਂ ਨਾ ਹੋਵੇ।" ਰਾਹੁਲ ਗਾਂਧੀ ਨੇ ਆਖਿਆ ਕਿ ਲੀਡਰ ਭਾਵੇਂ ਜਿੰਨਾ ਮਰਜ਼ੀ ਵੱਡਾ ਹੋਵੇ, ਪਾਰਟੀ ਤੋਂ ਵੱਡਾ ਕੋਈ ਨਹੀਂ ਹੈ। ਇਸ ਦੇ ਨਾਲ ਹੀ ਰਾਹੁਲ ਗਾਂਧੀ ਨੇ ਕਿਹਾ ਕਿ ਸਾਡੇ ਵਰਕਰ ਹੀ ਸਾਡੀ ਅਸਲ ਸ਼ਕਤੀ ਹਨ, ਪੰਜਾਬ ਵਿਚ ਜੋ ਵੀ ਕੁਝ ਹੋਵੇਗਾ, ਵਰਕਰਾਂ ਦੀ ਸ਼ਮੂਲੀਅਤ ਦੇ ਨਾਲ ਹੀ ਹੋਵੇਗਾ।

ਆਪਣੇ ਸੰਬੋਧਨ ਦੌਰਾਨ ਰਾਹੁਲ ਗਾਂਧੀ ਨੇ ਆਖਿਆ ਕਿ ਪੰਜਾਬ ਸਾਡੀ ਤਾਕਤ ਹੈ। ਉਨ੍ਹਾਂ ਨੂੰ ਪੰਜਾਬ ਆ ਕੇ ਬਹੁਤ ਚੰਗਾ ਲੱਗਦਾ ਹੈ, ਕਿਉਂਕਿ ਉਨ੍ਹਾਂ ਨੂੰ ਇੱਥੇ ਹਿੰਦੁਸਤਾਨ ਦੀ ਸ਼ਕਤੀ ਤੇ ਨੀਂਹ ਦਿਸਦੀ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਅਤੇ ਪੰਜਾਬ ਦੀ ਜਨਤਾ ਨੂੰ ਬਹੁਤ ਪਿਆਰ ਕਰਦੇ ਹਨ। ਤੁਸੀਂ ਸਾਡੇ ਰੱਖਿਅਕ ਹੋ। ਕਿਸਾਨ ਮਜ਼ਦੂਰ ਦੇਸ਼ ਦੀ ਨੀਂਹ ਹੁੰਦੇ ਹਨ, ਇਨ੍ਹਾਂ ਬਿਨਾਂ ਦੇਸ਼ ਮਜ਼ਬੂਤ ਨਹੀਂ ਹੋ ਸਕਦਾ। ਜੇ ਦੇਸ਼ ਵਿਚ ਹਰੀ ਕ੍ਰਾਂਤੀ ਆਈ ਸੀ ਤਾਂ ਇਹ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਦੀ ਮਿਹਨਤ ਸਦਕਾ ਹੀ ਆਈ ਸੀ। ਆਪਣੇ ਸੰਬੋਧਨ ਦੌਰਾਨ ਰਾਹੁਲ ਗਾਂਧੀ ਨੇ ਅਮਰੀਕਾ-ਭਾਰਤ ਵਪਾਰ ਸਮਝੌਤੇ ਰਾਹੀਂ ਅਮਰੀਕਾ ਦੇ ਖੇਤੀਬਾੜੀ ਉਤਪਾਦਾਂ ਲਈ ਭਾਰਤੀ ਬਾਜ਼ਾਰ ਖੋਲ੍ਹੇ ਜਾਣ ਦਾ ਡਟ ਕੇ ਵਿਰੋਧ ਕਰਦਿਆਂ ਆਖਿਆ ਕਿ ਇਸ ਨਾਲ ਪੰਜਾਬ, ਹਿਮਾਚਲ, ਮਹਾਰਾਸ਼ਟਰ ਸਣੇ ਹੋਰ ਕਈ ਸੂਬਿਆਂ ਦੇ ਕਿਸਾਨ ਬਰਬਾਦ ਹੋ ਜਾਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕਿਸਾਨਾਂ-ਮਜ਼ਦੂਰਾਂ ਤੇ ਛੋਟੇ ਵਪਾਰੀਆਂ ਨਾਲ ਡਟ ਕੇ ਖੜ੍ਹੀ ਹੈ।

5
100 views

Comment