logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਕਿਸਾਨਾਂ ਨੂੰ ਸਹੂਲਤਾਂ ਲੈਣ ਲਈ ਫਾਰਮਰ ਆਈ.ਡੀ. ਬਣਾਉਣਾ ਜਰੂਰੀ : ਮੁੱਖ ਖੇਤੀਬਾੜੀ ਅਫਸਰ



ਫਰੀਦਕੋਟ : 02 ਮਾਰਚ।
ਨਾਇਬ ਰਾਜ )

ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈ.ਡੀ. ਬਣਾਉਣੀ ਲਾਜਮੀ ਕਰ ਦਿੱਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਭਾਰਤ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਲੈਣ ਲਈ ਫਾਰਮਰ ਆਈ.ਡੀ. ਬਣਾਉਣ ਜਰੂਰੀ ਹੋ ਗਿਆ ਹੈ, ਜਿਵੇਂ ਕਿ ਕਿਸਾਨਾਂ ਦੀ ਜਮੀਨ ਦਾ ਵੇਰਵਾ ਤਾਂ ਪਹਿਲਾਂ ਹੀ ਆਨਲਾਈਨ ਹੋ ਚੁੱਕਾ ਹੈ, ਹੁਣ ਉਸ ਨੂੰ ਅਧਾਰ ਕਾਰਡ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਆਪਣੇ ਪਿੰਡ ਵਿਖੇ ਜਾਂ ਨੇੜਲੇ ਸੀ.ਐਸ.ਸੀ. (ਕਾਮਨ ਸਰਵਿਸ ਸੈਂਟਰ) ਵਿੱਚ ਆਪਣਾ ਅਧਾਰ ਕਾਰਡ ਨਾਲ ਜੁੜਿਆ ਮੋਬਾਇਲ ਫੋਨ ਨਾਲ ਲੈਕੇ ਜਾਣ ਅਤੇ ਆਪਣੀ ਕਿਸਾਨ ਆਈ.ਡੀ. ਮੁਫਤ ਵਿੱਚ ਬਣਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਦਿੱਤੀ ਜਾ ਰਹੀ ਅਗਲੀ 2 ਹਜਾਰ ਰੁਪਏ ਦੀ ਕਿਸ਼ਤ ਉਨ੍ਹਾਂ ਕਿਸਾਨਾਂ ਦੇ ਖਾਤਿਆਂ ਵਿੱਚ ਹੀ ਆਵੇਗੀ ਜਿਨ੍ਹਾਂ ਨੇ ਆਪਣੀ ਫਾਰਮਰ ਆਈ.ਡੀ. ਬਣਾ ਲਈ ਹੋਵੇਗੀ ਅਤੇ ਕਿਸਾਨ ਵੀਰਾਂ ਨੂੰ ਅਪੀਲ ਵੀ ਕੀਤੀ ਕਿ ਖੇਤੀਬਾੜੀ ਨਾਲ ਸਬੰਧਿਤ ਸਹੂਲਤਾਂ ਲੈਣ ਲਈ ਜਲਦ ਤੋਂ ਜਲਦ ਆਪਣੀ ਫਾਰਮਰ ਆਈ.ਡੀ. ਬਣਾ ਲਈ ਜਾਵੇ।

1
116 views

Comment