logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਤਹਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ -ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚਾਈ ਜਾਵੇ- ਸਪੀਕਰ ਸੰਧਵਾਂ



ਕੋਟਕਪੂਰਾ 2 ਮਾਰਚ26 (ਨਾਇਬ ਰਾਜ ) :-

ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਪਣੇ ਗ੍ਰਹਿ ਪਿੰਡ ਸੰਧਵਾਂ ਵਿਖੇ ਅਤੇ ਪਿੰਡ ਵਾਂਦਰ ਜਟਾਣਾ ਵਿਖੇ ਹਰਵਿੰਦਰ ਸਿੰਘ ਹੈਪੀ ਬਰਾੜ ਦੇ ਗ੍ਰਹਿ ਵਿਖੇ ਵੀ ਲੋਕ ਮਿਲਣੀ ਪ੍ਰੋਗਰਾਮ ਤਹਿਤ ਹਲਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਮੌਕੇ ਤੇ ਹੱਲ ਲਈ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਲੋਕਾਂ ਦੀ ਆਪਣੀ ਸਰਕਾਰ ਹੈ ਤੇ ਉਹ ਲੋਕਾਂ ਨੂੰ ਸਹੂਲਤਾਂ ਉਪਲਬਧ ਕਰਵਾਉਣ ਲਈ ਕਿਸੇ ਤਰ੍ਹਾਂ ਦੀ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਲੋਕਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਅਤੇ ਹਰ ਨਾਗਰਿਕ ਨੂੰ ਸਰਕਾਰੀ ਸਹੂਲਤਾਂ ਦਾ ਪੂਰਾ ਲਾਭ ਦੇਣ ਲਈ ਸਰਕਾਰ ਵੱਚਨਬੱਧ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਵੱਖ ਵੱਖ ਵਿਭਾਗਾਂ ਸਬੰਧੀ ਮੁਸ਼ਕਿਲਾਂ ਤੇ ਸ਼ਿਕਾਇਤਾਂ ਆਦਿ ਲੈ ਕੇ ਲੋਕ ਮਿਲੇ ਹਨ ਤੇ ਉਨ੍ਹਾਂ ਨੇ ਇਸ ਸਬੰਧ ਵਿਚ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਨ੍ਹਾਂ ਦੇ ਸਮਾਂਬੱਧ ਹੱਲ ਲਈ ਆਦੇਸ਼ ਦਿੱਤੇ ਹਨ।
ਉਨ੍ਹਾਂ ਕਿਹਾ ਕਿ ਹਲਕੇ ਦੇ ਸਮੂਹਿਕ ਵਿਕਾਸ ਲਈ ਵੀ ਕੋਈ ਕਮੀ ਨਹੀਂ ਛੱਡੀ ਜਾਵੇਗੀ ਅਤੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਲੋਕ ਭਲਾਈ ਯੋਜਨਾਵਾਂ ਦੀ ਜਾਣਕਾਰੀ ਪਿੰਡ ਪੱਧਰ ਤੱਕ ਪਹੁੰਚਾਈ ਜਾਵੇ ਤਾਂ ਜੋ ਕੋਈ ਵੀ ਹੱਕਦਾਰ ਲਾਭ ਤੋਂ ਵੰਚਿਤ ਨਾ ਰਹੇ।
ਇਸ ਉਪਰੰਤ ਉਨ੍ਹਾਂ ਖੁਸ਼ੀ ਗਮੀ ਦੇ ਸਮਾਗਮਾਂ ਵਿੱਚ ਸ਼ਿਰਕਤ ਕੀਤੀ।
ਇਸ ਮੌਕੇ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ,ਕੁਲਵਿੰਦਰ ਸਿੰਘ, ਜਗਤਾਰ ਸਿੰਘ ਜੱਗਾ ਸਰਪੰਚ ਖਾਰਾ, ਹਰਵਿੰਦਰ ਸਿੰਘ ਬਰਾੜ ਅਤੇ ਪਿੰਡ ਵਾਸੀ ਹਾਜ਼ਰ ਸਨ।

--

0
0 views

Comment