logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ ਆਯੋਜਿਤ



ਫਰੀਦਕੋਟ, 5 ਮਾਰਚ (ਨਾਇਬ ਰਾਜ)

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ (ਕੇ.ਵੀ.ਕੇ.), ਫਰੀਦਕੋਟ ਦੀ ਸਾਲਾਨਾ ਵਿਗਿਆਨਿਕ ਸਲਾਹਕਾਰ ਕਮੇਟੀ ਦੀ ਮੀਟਿੰਗ 26 ਫਰਵਰੀ 2026 ਨੂੰ ਡਾ. ਮੱਖਣ ਸਿੰਘ ਭੁੱਲਰ, ਡਾਇਰੈਕਟਰ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।
ਮੀਟਿੰਗ ਦੌਰਾਨ ਡਾ. ਮੱਖਣ ਸਿੰਘ ਭੁੱਲਰ ਨੇ ਸਿਖਲਾਈ ਕੋਰਸਾਂ ਦੀ ਮਹੱਤਤਾ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਅਜਿਹੀਆਂ ਸਿਖਲਾਈਆਂ ਰਾਹੀਂ ਸਿਖਿਆਰਥੀਆਂ ਅੰਦਰ ਲੁਕੇ ਹੋਏ ਹੁਨਰ ਅਤੇ ਰੁਚੀ ਨੂੰ ਉਤਸ਼ਾਹਿਤ ਕਰਕੇ ਬਾਹਰ ਲਿਆਂਦਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨ ਕਿਸਾਨਾਂ ਦਾ ਖੇਤੀਬਾੜੀ ਅਤੇ ਸਹਾਇਕ ਧੰਦਿਆਂ ਵੱਲ ਰੁਝਾਨ ਵਧਾਇਆ ਜਾ ਸਕਦਾ ਹੈ।
ਮੀਟਿੰਗ ਦੀ ਸ਼ੁਰੂਆਤ ਕਰਦਿਆਂ ਡਾ. ਗੁਰਲਾਲ ਸਿੰਘ ਗਿੱਲ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਨੇ ਸਾਰਿਆਂ ਦਾ ਜੀ ਆਇਆਂ ਕੀਤਾ। ਇਸ ਮੌਕੇ ਡਾ. ਰਾਕੇਸ਼ ਕੁਮਾਰ, ਪ੍ਰੋਫੈਸਰ-ਕਮ-ਇੰਚਾਰਜ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਨੋਰਥਾਂ ਅਤੇ ਗਤੀਵਿਧੀਆਂ ਬਾਰੇ ਸੰਖੇਪ ਜਾਣਕਾਰੀ ਦਿੱਤੀ। ਮੀਟਿੰਗ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਨੁਮਾਇੰਦਿਆਂ, ਅਗਾਂਹਵਧੂ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ।
ਇਸ ਦੌਰਾਨ ਡਾ. ਗੁਰਦਰਸ਼ਨ ਸਿੰਘ, ਪ੍ਰੋਫੈਸਰ (ਬਾਗਬਾਨੀ) ਵੱਲੋਂ ਕੇ.ਵੀ.ਕੇ. ਦੀ ਸਾਲਾਨਾ ਕਾਰਗੁਜ਼ਾਰੀ ਸਬੰਧੀ ਰਿਪੋਰਟ ਪੇਸ਼ ਕੀਤੀ ਗਈ ਅਤੇ ਆਉਣ ਵਾਲੇ ਸਾਲ ਲਈ ਤੈਅ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ।
ਡਾ. ਮੱਖਣ ਸਿੰਘ ਭੁੱਲਰ ਨੇ ਖੇਤਾਂ ਵਿੱਚੋਂ ਪਰਾਲੀ ਬਾਹਰ ਕੱਢਣ ਦੇ ਰੁਝਾਨ ਨੂੰ ਘਟਾਉਣ ਲਈ ਕਿਸਾਨਾਂ ਨੂੰ ਜਾਗਰੂਕ ਕਰਨ ਸਬੰਧੀ ਸੁਝਾਅ ਦਿੱਤੇ ਤਾਂ ਜੋ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਿਆ ਜਾ ਸਕੇ ਅਤੇ ਖਾਦਾਂ ਦੀ ਬੇਲੋੜੀ ਵਰਤੋਂ ਤੋਂ ਬਚਿਆ ਜਾ ਸਕੇ। ਇਸ ਤੋਂ ਇਲਾਵਾ ਡਾ. ਕੁਲਦੀਪ ਸਿੰਘ, ਡਾਇਰੈਕਟਰ, ਰੀਜ਼ਨਲ ਸਟੇਸ਼ਨ, ਫਰੀਦਕੋਟ ਨੇ ਕਿਸਾਨਾਂ ਨੂੰ ਗੰਨੇ ਦਾ ਬੀਜ ਖੁਦ ਤਿਆਰ ਕਰਨ ਲਈ ਪ੍ਰੇਰਿਤ ਕੀਤਾ।
ਮੀਟਿੰਗ ਦੌਰਾਨ ਕਿਸਾਨਾਂ ਅਤੇ ਵਿਗਿਆਨੀਆਂ ਵਿਚਕਾਰ ਵਿਚਾਰ-ਵਟਾਂਦਰੇ ਦਾ ਸੈਸ਼ਨ ਵੀ ਆਯੋਜਿਤ ਕੀਤਾ ਗਿਆ ਜਿਸ ਦੌਰਾਨ ਕਈ ਮਹੱਤਵਪੂਰਨ ਸੁਝਾਅ ਸਾਹਮਣੇ ਆਏ। ਇਸ ਮੌਕੇ ਕੇ.ਵੀ.ਕੇ. ਵਿਖੇ ਸਿਖਿਆਰਥੀਆਂ ਵੱਲੋਂ ਤਿਆਰ ਕੀਤੇ ਵੱਖ-ਵੱਖ ਉਤਪਾਦਾਂ ਦੀ ਪ੍ਰਦਰਸ਼ਨੀ ਵੀ ਲਗਾਈ ਗਈ। ਅੰਤ ਵਿੱਚ ਡਾ. ਕਰਮਜੀਤ ਕੌਰ, ਸਹਾਇਕ ਪ੍ਰੋਫੈਸਰ (ਗ੍ਰਹਿ ਵਿਗਿਆਨ) ਨੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕੀਤਾ।

7
480 views

Comment