logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਬਰਨਾਲਾ ਚ' ਆਸਾ਼ ਵਰਕਰਾਂ ਦਾ ਪੰਜਾਬ ਸਰਕਾਰ ਖ਼ਿਲਾਫ਼ ਤਿੱਖਾ ਰੋਸ ਪ੍ਰਦਰਸ਼ਨ , ਤਨਖਾਹ ਸਮੇਤ ਰੱਖਿਆਂ ਕਈ ਮੰਗਾਂ ।

ਬਰਨਾਲਾ /ਸੰਗਰੂਰ (ਬਲਵਿੰਦਰ ਸਿੰਘ)- ਬਰਨਾਲਾ ਵਿੱਚ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ। ਮਹਿਲਾ ਦਿਵਸ ਤੋਂ ਇਕ ਦਿਨ ਪਹਿਲਾਂ ਬਰਨਾਲਾ ਦੀਆਂ ਸੜਕਾਂ ‘ਤੇ ਉਤਰੀਆਂ ਆਸ਼ਾ ਵਰਕਰ ਮਹਿਲਾਵਾਂ ਨੇ ਸਰਕਾਰ ਖ਼ਿਲਾਫ਼ ਨਾਰੇਬਾਜ਼ੀ ਕਰਦਿਆਂ ਵਾਅਦਾ ਖ਼ਿਲਾਫ਼ੀ ਦੇ ਦੋਸ਼ ਲਗਾਏ। ਇਸ ਮੌਕੇ ਆਯੋਜਿਤ ਕੀਤੀ ਗਈ ਸਭਾ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂਆਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਉਨ੍ਹਾਂ ਨੂੰ ਕਾਫ਼ੀ ਉਮੀਦਾਂ ਸਨ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਵੀ ਸਰਕਾਰ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰੀ ਨਹੀਂ ਉਤਰੀ। ਉਨ੍ਹਾਂ ਕਿਹਾ ਕਿ ਚੋਣਾਂ ਦੇ ਸਮੇਂ ਵਾਅਦਾ ਕੀਤਾ ਗਿਆ ਸੀ ਕਿ ਸਰਕਾਰ ਬਣਨ ‘ਤੇ ਆਸ਼ਾ ਵਰਕਰਾਂ ਅਤੇ ਫੈਸਿਲੀਟੇਟਰਾਂ ਦਾ 2500 ਰੁਪਏ ਮਾਨਦੇਹ ਦੋਗੁਣਾ ਕੀਤਾ ਜਾਵੇਗਾ, ਪਰ ਅਜੇ ਤੱਕ ਇਹ ਵਾਅਦਾ ਪੂਰਾ ਨਹੀਂ ਕੀਤਾ ਗਿਆ।
ਯੂਨੀਅਨ ਆਗੂਆਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਉਨ੍ਹਾਂ ਤੋਂ ਘੱਟ ਮਾਨਦੇਹ ‘ਤੇ ਬਹੁਤ ਜ਼ਿਆਦਾ ਕੰਮ ਕਰਵਾ ਰਹੀ ਹੈ, ਜੋ ਸਰਾਸਰ ਅਨਿਆਇ ਹੈ। ਉਨ੍ਹਾਂ ਮੰਗ ਕੀਤੀ ਕਿ ਆਸ਼ਾ ਵਰਕਰਾਂ ਨੂੰ ਘੱਟੋ-ਘੱਟ 24,000 ਰੁਪਏ ਮਹੀਨਾ (800 ਰੁਪਏ ਪ੍ਰਤੀ ਦਿਨ) ਦੇ ਹਿਸਾਬ ਨਾਲ ਤਨਖ਼ਾਹ ਦਿੱਤੀ ਜਾਵੇ ਅਤੇ 2500 ਰੁਪਏ ਮਾਨਦੇਹ ਨੂੰ ਸਾਲਾਨਾ ਵਾਧੇ ਸਮੇਤ ਦੋਗੁਣਾ ਕੀਤਾ ਜਾਵੇ। ਇਸ ਦੇ ਨਾਲ ਹੀ ਰੁਕੇ ਹੋਏ ਇਨਸੈਂਟਿਵ ਤੁਰੰਤ ਬਹਾਲ ਕੀਤੇ ਜਾਣ ਅਤੇ ਫੈਸਿਲੀਟੇਟਰਾਂ ਦਾ ਟੂਰ ਭੱਤਾ 500 ਰੁਪਏ ਪ੍ਰਤੀ ਟੂਰ ਕੀਤਾ ਜਾਵੇ।
ਆਗੂਆਂ ਨੇ ਇਹ ਵੀ ਮੰਗ ਕੀਤੀ ਕਿ ਸੇਵਾਮੁਕਤ ਹੋ ਚੁੱਕੀਆਂ ਆਸ਼ਾ ਵਰਕਰਾਂ ਨੂੰ 5 ਲੱਖ ਰੁਪਏ ਦੀ ਆਰਥਿਕ ਸਹਾਇਤਾ ਅਤੇ ਪੈਨਸ਼ਨ ਦੀ ਸਹੂਲਤ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਜਲਦੀ ਹੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ, ਜਿਸ ਦੀ ਪੂਰੀ ਜ਼ਿੰਮੇਵਾਰੀ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਦੀ ਹੋਵੇਗੀ।

0
0 views

Comment