logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਪਿੰਡ ਗੰਭੀਰਪੁਰ ਵਿਖੇ LED ਸਕਰੀਨਾਂ ’ਤੇ ਹੋਵੇਗੀ ਲਾਈਵ ਪ੍ਰਸਾਰਿਤ – ਹਰਜੋਤ ਸਿੰਘ ਬੈਂਸ

ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀ ਕਾਰਵਾਈ ਪਿੰਡ ਗੰਭੀਰਪੁਰ ਵਿਖੇ LED ਸਕਰੀਨਾਂ ’ਤੇ ਹੋਵੇਗੀ ਲਾਈਵ ਪ੍ਰਸਾਰਿਤ – ਹਰਜੋਤ ਸਿੰਘ ਬੈਂਸ

ਕੈਬਨਿਟ ਮੰਤਰੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ਮੌਕੇ ਹਲਕੇ ਭਰ ਦੀਆਂ ਮਹਿਲਾਵਾਂ ਨੂੰ ਇਤਿਹਾਸਕ ਬਜਟ ਦੇਖਣ ਲਈ ਦਿੱਤਾ ਸੱਦਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਕਰ ਰਹੀ ਹੈ ਸਾਰੇ ਵਾਅਦੇ ਪੂਰੇ

ਸ਼੍ਰੀ ਅਨੰਦਪੁਰ ਸਾਹਿਬ, 7 ਮਾਰਚ:
ਹਲਕਾ ਸ਼੍ਰੀ ਅਨੰਦਪੁਰ ਸਾਹਿਬ ਦੇ ਪਿੰਡ ਗੰਭੀਰਪੁਰ ਵਿਖੇ ਅੱਜ ਕੈਬਨਿਟ ਮੰਤਰੀ ਸ੍ਰ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਇਕ ਮਹੱਤਵਪੂਰਨ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ 8 ਮਾਰਚ ਨੂੰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੀਆਂ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੰਤਰੀ ਬੈਂਸ ਨੇ ਐਲਾਨ ਕੀਤਾ ਕਿ ਬਜਟ ਸੈਸ਼ਨ ਦੀ ਕਾਰਵਾਈ ਪਿੰਡ ਗੰਭੀਰਪੁਰ ਵਿਖੇ ਵੱਡੀਆਂ LED ਸਕਰੀਨਾਂ ’ਤੇ ਲਾਈਵ ਦਿਖਾਈ ਜਾਵੇਗੀ ਤਾਂ ਜੋ ਇਲਾਕੇ ਦੇ ਲੋਕ, ਖ਼ਾਸ ਕਰਕੇ ਮਹਿਲਾ ਪ੍ਰਤੀਨਿਧੀ, ਇਸ ਇਤਿਹਾਸਕ ਸੈਸ਼ਨ ਨੂੰ ਸਿੱਧੇ ਤੌਰ ’ਤੇ ਦੇਖ ਸਕਣ।ਇਸ ਸਮਾਗਮ ਵਿੱਚ ਹਲਕੇ ਭਰ ਦੀਆਂ ਮਹਿਲਾ ਆਗੂਆਂ ਅਤੇ ਪ੍ਰਤੀਨਿਧੀਆਂ ਨੂੰ ਸੱਦਾ ਦਿੱਤਾ ਗਿਆ ਹੈ, ਜਿਨ੍ਹਾਂ ਵਿੱਚ ਬਲਾਕ ਸਮਿਤੀਆਂ ਦੀਆਂ ਮੈਂਬਰਾਂ, ਚੇਅਰਪਰਸਨ, ਵਾਈਸ ਚੇਅਰਪਰਸਨ, ਸਰਪੰਚ ਅਤੇ ਪੰਚ ਸ਼ਾਮਲ ਹੋਣਗੀਆਂ। ਮੰਤਰੀ ਬੈਂਸ ਨੇ ਕਿਹਾ ਕਿ ਇਸ ਪਹਿਲ ਦਾ ਮਕਸਦ ਲੋਕਤੰਤਰਕ ਭਾਗੀਦਾਰੀ ਨੂੰ ਹੋਰ ਮਜ਼ਬੂਤ ਕਰਨਾ ਹੈ ਤਾਂ ਜੋ ਲੋਕ ਸਿੱਧੇ ਤੌਰ ’ਤੇ ਰਾਜ ਦੀ ਵਿਧਾਨਕ ਪ੍ਰਕਿਰਿਆ ਨਾਲ ਜੁੜੇ ਰਹਿਣ।
ਇਸ ਮੌਕੇ ਸੰਬੋਧਨ ਕਰਦਿਆਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਪਹਿਲਾਂ ਹੀ ਲੋਕ ਭਲਾਈ ਲਈ ਕਈ ਇਤਿਹਾਸਕ ਫ਼ੈਸਲੇ ਕੀਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਲੋਕ-ਕੇਂਦਰਿਤ ਨੀਤੀਆਂ ਲਾਗੂ ਕੀਤੀਆਂ ਜਾਂਦੀਆਂ ਰਹਿਣਗੀਆਂ।
ਉਨ੍ਹਾਂ ਕਿਹਾ ਕਿ 8 ਮਾਰਚ ਨੂੰ ਪੇਸ਼ ਕੀਤਾ ਜਾਣ ਵਾਲਾ ਬਜਟ ਸਰਕਾਰ ਦੀ ਵਿਕਾਸ, ਪਾਰਦਰਸ਼ਤਾ ਅਤੇ ਸਮਾਜਿਕ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਏਗਾ। ਮੰਤਰੀ ਬੈਂਸ ਨੇ ਦੱਸਿਆ ਕਿ ਸਰਕਾਰ ਵੱਲੋਂ ਪਹਿਲਾਂ ਹੀ ਘਰੇਲੂ ਖਪਤਕਾਰਾਂ ਲਈ 600 ਯੂਨਿਟ ਮੁਫ਼ਤ ਬਿਜਲੀ ਦੀ ਸੁਵਿਧਾ ਲਾਗੂ ਕੀਤੀ ਗਈ ਹੈ, ਜਿਸ ਦਾ ਲਾਭ ਪਿਛਲੇ ਚਾਰ ਸਾਲਾਂ ਤੋਂ ਲੋਕਾਂ ਨੂੰ ਮਿਲ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਸੁਵਿਧਾ ਜਾਰੀ ਰਹੇਗੀ।
ਮੰਤਰੀ ਬੈਂਸ ਨੇ ਹੋਰ ਦੱਸਿਆ ਕਿ ਵਿਧਾਨ ਸਭਾ ਸੈਸ਼ਨ ਦੌਰਾਨ ਵਿੱਤ ਮੰਤਰੀ ਸ੍ਰ. ਹਰਪਾਲ ਸਿੰਘ ਚੀਮਾ ਵੱਲੋਂ ਸੂਬੇ ਦਾ ਬਜਟ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਬਜਟ ਸਿੱਖਿਆ ਖੇਤਰ ਨੂੰ ਹੋਰ ਮਜ਼ਬੂਤ ਕਰਨ, ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕ ਭਲਾਈ ਯੋਜਨਾਵਾਂ ’ਤੇ ਕੇਂਦਰਿਤ ਹੋਵੇਗਾ, ਜਿਸ ਨਾਲ ਪੰਜਾਬ ਦੇ ਲੋਕਾਂ ਦੀ ਜੀਵਨ ਗੁਣਵੱਤਾ ਵਿੱਚ ਸੁਧਾਰ ਆਵੇਗਾ।
ਸਿੱਖਿਆ ਖੇਤਰ ਵਿੱਚ ਹੋ ਰਹੇ ਸੁਧਾਰਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸਿੱਖਿਆ ਕ੍ਰਾਂਤੀ ਦੇ ਨਤੀਜੇ ਮੈਦਾਨ ਵਿੱਚ ਸਪੱਸ਼ਟ ਤੌਰ ’ਤੇ ਦਿਖਾਈ ਦੇ ਰਹੇ ਹਨ ਅਤੇ ਸਰਕਾਰੀ ਸਕੂਲਾਂ ਵਿੱਚ ਢਾਂਚਾਗਤ ਅਤੇ ਸਿੱਖਿਆ ਸੰਬੰਧੀ ਵੱਡੇ ਸੁਧਾਰ ਕੀਤੇ ਗਏ ਹਨ।
ਮੀਟਿੰਗ ਦੇ ਅੰਤ ਵਿੱਚ ਮੰਤਰੀ ਬੈਂਸ ਨੇ ਹਲਕੇ ਦੀਆਂ ਸਾਰੀਆਂ ਮਹਿਲਾ ਪ੍ਰਤੀਨਿਧੀਆਂ ਨੂੰ ਅਪੀਲ ਕੀਤੀ ਕਿ ਉਹ 8 ਮਾਰਚ ਨੂੰ ਪਿੰਡ ਗੰਭੀਰਪੁਰ ਵਿਖੇ ਹੋਣ ਵਾਲੇ ਸਮਾਗਮ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚਣ ਅਤੇ ਇਕੱਠੇ ਹੋ ਕੇ ਬਜਟ ਪੇਸ਼ੀ ਨੂੰ ਦੇਖਣ ਦੇ ਨਾਲ ਅੰਤਰਰਾਸ਼ਟਰੀ ਮਹਿਲਾ ਦਿਵਸ ਦੀ ਭਾਵਨਾ ਨੂੰ ਵੀ ਮਨਾਉਣ। ਨਾਲ ਹੀ ਉਨ੍ਹਾਂ ਰਾਜ ਸਰਕਾਰ ਦੇ ਵਿਕਾਸੀ ਉਪਰਾਲਿਆਂ ਨੂੰ ਮਜ਼ਬੂਤ ਬਣਾਉਣ ਲਈ ਆਪਣੇ ਸਮਰਥਨ ਨੂੰ ਦੁਹਰਾਉਣ ਦੀ ਅਪੀਲ ਕੀਤੀ।

5
750 views

Comment