ਫਗਵਾੜਾ ਸਿਵਲ ਹਸਪਤਾਲ ਦੀ ਪੁਲਿਸ ਚੌਂਕੀ 'ਚ ਤੈਨਾਤ ASI ਜਗਦੀਸ਼ ਸਿੰਘ ਦੀ ਡਿਊਟੀ ਦੌਰਾਨ ਮੌਤ
ਫਗਵਾੜਾ ਦੇ ਸਿਵਲ ਹਸਪਤਾਲ ਵਿਖੇ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਉੱਥੇ ਪੁਲਿਸ ਚੌਂਕੀ ਵਿੱਚ ਤੈਨਾਤ ਏ.ਐੱਸ.ਆਈ. (ASI) ਜਗਦੀਸ਼ ਸਿੰਘ ਦੀ ਡਿਊਟੀ ਦੌਰਾਨ ਅਚਾਨਕ ਮੌ/ਤ ਹੋ ਗਈ।
ਅੰਮ੍ਰਿਤਸਰ ਜ਼ਿਲ੍ਹੇ ਦੇ ਬਿਆਸ ਨੇੜਲੇ ਪਿੰਡ ਜੋਧੇਵਾਲ ਦੇ ਰਹਿਣ ਵਾਲੇ ਜਗਦੀਸ਼ ਸਿੰਘ ਹਸਪਤਾਲ ਦੀ ਸੁਰੱਖਿਆ ਚੌਂਕੀ ਵਿੱਚ ਆਪਣੀ ਸੇਵਾ ਨਿਭਾ ਰਹੇ ਸਨ, ਜਦੋਂ ਉਨ੍ਹਾਂ ਨੂੰ ਅਚਾਨਕ ਬੇਚੈਨੀ ਮਹਿਸੂਸ ਹੋਈ ਅਤੇ ਉਹ ਉੱਥੇ ਹੀ ਡਿੱਗ ਪਏ। ਹਸਪਤਾਲ ਦੇ ਮੌਜੂਦ ਡਾਕਟਰਾਂ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ, ਜਿਨ੍ਹਾਂ ਅਨੁਸਾਰ ਮੌਤ ਦਾ ਮੁਢਲਾ ਕਾਰਨ ਦਿਲ ਦਾ ਦੌਰਾ (ਹਾਰਟ ਅਟੈਕ) ਪੈਣਾ ਦੱਸਿਆ ਜਾ ਰਿਹਾ ਹੈ।
ਪੁਲਿਸ ਪ੍ਰਸ਼ਾਸਨ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਫਿਲਹਾਲ ਦੇਹ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਿਆ ਗਿਆ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਪ੍ਰਕਿਰਿਆ ਮੁਕੰਮਲ ਹੋਣ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ ਅਤੇ ਇਸ ਦੁਖਦਾਈ ਘਟਨਾ ਕਾਰਨ ਪੁਲਿਸ ਵਿਭਾਗ ਅਤੇ ਇਲਾਕੇ ਵਿੱਚ ਗਮ ਦਾ ਮਾਹੌਲ ਹੈ।