logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪੀ.ਐਮ. ਕਿਸਾਨ ਸਕੀਮ ਦੀਆਂ ਅਗਲੀਆਂ ਕਿਸ਼ਤਾਂ ਜਾਰੀ ਰੱਖਣ ਲਈ ਫਾਰਮਰ ਰਜਿਸਟਰੀ ਜਰੂਰੀ : ਮੁੱਖ ਖੇਤੀਬਾੜੀ ਅਫਸਰ



ਫਰੀਦਕੋਟ : 10 ਮਾਰਚ 26 ( ਨਾਇਬ ਰਾਜ )

ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਕੁਲਵੰਤ ਸਿੰਘ ਵੱਲੋਂ ਐਗਰੀਸਟੈਕ ਅਧੀਨ ਕਿਸਾਨਾਂ ਦੀਆਂ ਆਈ.ਡੀ. ਬਣਾਉਣ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਦਿੱਤੀ ਜਾ ਰਹੀ ਅਗਲੀ 2 ਹਜਾਰ ਰੁਪਏ ਦੀ ਕਿਸ਼ਤ ਉਹਨਾਂ ਕਿਸਾਨਾਂ ਦੇ ਖਾਤਿਆਂ ਵਿੱਚ ਹੀ ਆਵੇਗੀ ਜਿਨ੍ਹਾਂ ਕਿਸਾਨਾਂ ਨੇ ਆਪਣੀ ਫਾਰਮਰ ਆਈ.ਡੀ. ਬਣਾ ਲਈ ਹੋਵੇਗੀ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕਿਸਾਨਾਂ ਨੂੰ ਖੇਤੀ ਇੰਨਪੁਟਸ ਜਿਵੇਂ ਕਿ ਖਾਦਾਂ ਅਤੇ ਖੇਤੀ ਮਸ਼ੀਨਰੀ ਤੇ ਦਿੱਤੀ ਜਾਂਦੀ ਸਬਸਿਡੀ ਜਾਰੀ ਰੱਖਣ ਲਈ ਫਾਰਮਰ ਆਈ.ਡੀ. ਬਣਾਉਣੀ ਲਾਜਮੀ ਕਰ ਦਿੱਤੀ ਗਈ ਹੈ।

ਉਹਨਾਂ ਦੱਸਿਆ ਕਿ ਕਿਸਾਨਾਂ ਦੀ ਜਮੀਨ ਦਾ ਵੇਰਵਾ ਤਾਂ ਪਹਿਲਾਂ ਹੀ ਆਨਲਾਈਨ ਹੋ ਚੁੱਕਾ ਹੈ, ਹੁਣ ਉਸ ਨੂੰ ਅਧਾਰ ਕਾਰਡ ਨਾਲ ਜੋੜਿਆ ਜਾ ਰਿਹਾ ਹੈ। ਇਸ ਸਬੰਧੀ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪਾਂ ਰਾਹੀਂ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਆਪਣੇ ਪਿੰਡ ਵਿਖੇ ਜਾਂ ਨੇੜਲੇ ਸੀ.ਐਸ.ਸੀ. (ਕਾਮਨ ਸਰਵਿਸ ਸੈਂਟਰ) ਵਿੱਚ ਆਪਣਾ ਅਧਾਰ ਕਾਰਡ ਨਾਲ ਜੁੜਿਆ ਮੋਬਾਇਲ ਫੋਨ ਨਾਲ ਲੈ ਕੇ ਜਾਣ ਅਤੇ ਆਪਣੀ ਕਿਸਾਨ ਆਈ.ਡੀ. ਮੁਫਤ ਵਿੱਚ ਬਣਾਉਣ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਵੀ ਕੀਤੀ ਕਿ ਖੇਤੀਬਾੜੀ ਨਾਲ ਸਬੰਧਿਤ ਸਹੂਲਤਾਂ ਲੈਣ ਲਈ ਜਲਦ ਤੋਂ ਜਲਦ ਆਪਣੀ ਫਾਰਮਰ ਆਈ.ਡੀ. ਬਣਾ ਲਈ ਜਾਵੇ।

2
26 views

Comment