ਮਹਿਲਾ ਦਿਵਸ ਨੂੰ ਮੁੱਖ ਰੱਖਦੇ ਹੋਏ ਮਹਿਲਾ ਬੀ.ਐਲ.ਓਜ਼ ਨੂੰ ਡਿਪਟੀ ਕਮਿਸ਼ਨਰ ਨੇ ਕੀਤਾ ਸਨਮਾਨਿਤ
ਫ਼ਰੀਦਕੋਟ, 10 ਮਾਰਚ26(ਨਾਇਬ ਰਾਜ)
ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਵੱਲੋਂ ਭਾਰਤ ਚੋਣ ਕਮਿਸ਼ਨ, ਨਵੀ ਦਿੱਲੀ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ‘ਤੇ ਜ਼ਿਲ੍ਹਾ ਫ਼ਰੀਦਕੋਟ ਵਿੱਚ ਚੋਣ ਪ੍ਰਕਿਰਿਆ ਦੌਰਾਨ ਵਧੀਆ ਅਤੇ ਸਮਰਪਿਤ ਸੇਵਾਵਾਂ ਨਿਭਾਉਣ ਵਾਲੀਆਂ ਮਹਿਲਾ ਬੂਥ ਲੈਵਲ ਅਫਸਰਾਂ (ਬੀਐਲਓਜ਼) ਵਿਧਾਨ ਸਭਾ ਚੋਣ ਹਲਕਾ 87-ਫਰੀਦਕੋਟ ਤੋਂ ਸ੍ਰੀਮਤੀ ਬੇਅੰਤ ਕੌਰ, ਸ੍ਰੀਮਤੀ ਸਰਬਜੀਤ ਕੌਰ, ਸ੍ਰੀਮਤੀ ਕਰਮਜੀਤ ਕੌਰ ਅਤੇ 88-ਕੋਟਕਪੂਰਾ ਤੋਂ ਸ੍ਰੀਮਤੀ ਵੀਰਪਾਲ, ਸ੍ਰੀਮਤੀ ਰਮਨਦੀਪ ਕੌਰ, ਸ੍ਰੀਮਤੀ ਵੀਰਪਾਲ ਕੌਰ ਅਤੇ 89-ਜੈਤੋਂ ਤੋਂ ਸ੍ਰੀਮਤੀ ਮਨਮੋਹਨ ਕੌਰ, ਸ੍ਰੀਮਤੀ ਹਰਮਨਦੀਪ ਕੌਰ, ਸ੍ਰੀਮਤੀ ਸੁਖਬੀਰ ਕੌਰ ਨੂੰ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਮਹਿਲਾਵਾਂ ਹਰ ਖੇਤਰ ਵਿੱਚ ਆਪਣੀ ਯੋਗਤਾ ਅਤੇ ਸਮਰੱਥਾ ਦਾ ਲੋਹਾ ਮਨਵਾ ਰਹੀਆਂ ਹਨ ਅਤੇ ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਢੰਗ ਨਾਲ ਚਲਾਉਣ ਵਿੱਚ ਮਹਿਲਾ ਬੀਐਲਓਜ਼ ਦਾ ਯੋਗਦਾਨ ਕਾਬਿਲ-ਏ-ਤਾਰੀਫ਼ ਹੈ। ਉਨ੍ਹਾਂ ਕਿਹਾ ਕਿ ਮਹਿਲਾ ਬੀਐਲਓਜ਼ ਨੇ ਆਪਣੇ ਫਰਜ਼ਾਂ ਨੂੰ ਇਮਾਨਦਾਰੀ ਅਤੇ ਲਗਨ ਨਾਲ ਨਿਭਾਇਆ ਹੈ।
ਉਨ੍ਹਾਂ ਕਿਹਾ ਕਿ ਮਹਿਲਾ ਦਿਵਸ ਮੌਕੇ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਮਾਨਤਾ ਦੇਣਾ ਹੋਰ ਮਹਿਲਾਵਾਂ ਲਈ ਵੀ ਪ੍ਰੇਰਣਾ ਸਾਬਤ ਹੋਵੇਗਾ। ਇਸ ਮੌਕੇ ਹਲਕਾ ਵਾਰ ਵਧੀਆ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਮਹਿਲਾ ਬੀਐਲਓਜ਼ ਨੂੰ ਸਨਮਾਨ ਚਿੰਨ੍ਹ ਅਤੇ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ ਵਿੱਚ ਉਨ੍ਹਾਂ ਮਹਿਲਾ ਬੀਐਲਓਜ਼ ਨੂੰ ਚੋਣ ਪ੍ਰਕਿਰਿਆ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਵੀ ਸੁਣਿਆ ਅਤੇ ਜਲਦ ਹੱਲ ਕਰਵਾਉਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਸ੍ਰੀ ਸੰਦੀਪ ਮਲਹੋਤਰਾ ਵਧੀਕ ਡਿਪਟੀ ਕਮਿਸ਼ਨਰ (ਜ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਭੂਸ਼ਣ ਕੁਮਾਰ, ਚੋਣ ਤਹਿਸੀਲਦਾਰ, ਬੀ.ਡੀ.ਪੀ ਓ ਸ੍ਰੀ ਨੱਥਾ ਸਿੰਘ ਅਤੇ ਚੋਣਾਂ ਨਾਲ ਸਬੰਧਤ ਕਰਮਚਾਰੀ ਹਾਜ਼ਰ ਸਨ।