logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਆਸ਼ਾ ਵਰਕਰਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ



-100 ਪ੍ਰਤੀਸ਼ਤ ਲਾਭਪਾਤਰੀਆਂ ਦੇ ਕਾਰਡ ਯਕੀਨੀ ਬਣਾਉਣ ਲਈ ਆਸ਼ਾ ਵਰਕਰ ਅਹਿਮ ਭੂਮਿਕਾ ਨਿਭਾਉਣਗੀਆਂ- ਡਿਪਟੀ ਕਮਿਸ਼ਨਰ

-ਲੋੜ ਅਨੁਸਾਰ ਹੋਰ ਨਵੇ ਕਾਮਨ ਸੇਵਾ ਕੇਂਦਰ ਵੀ ਬਣਾਏ ਜਾਣਗੇ

ਫ਼ਰੀਦਕੋਟ 10 ਮਾਰਚ26(ਨਾਇਬ ਰਾਜ)

ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਜ਼ਿਲ੍ਹੇ ਦੇ 157 ਸੀ.ਐੱਸ.ਸੀ. ਸੈਂਟਰਾਂ ’ਤੇ ਜਾ ਕੇ ਆਪਣੇ ਸਿਹਤ ਕਾਰਡ ਬਿਲਕੁਲ ਮੁਫਤ ਬਣਾਏ ਜਾ ਰਹੇ ਹਨ ਅਤੇ ਇਸ ਕੰਮ ਵਿੱਚ ਹੋਰ ਤੇਜ਼ੀ ਲਿਆਉਣ ਲਈ ਆਸ਼ਾ ਵਰਕਰਾਂ ਦਾ ਵੀ ਸਹਿਯੋਗ ਲਿਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੀਆਂ ਸਮੂਹ ਆਸ਼ਾ ਵਰਕਰਾਂ ਨਾਲ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਿਹਤ ਕਾਰਡ ਬਣਾਉਣ ਵਿੱਚ ਤੇਜ਼ੀ ਲਿਆਉਣ ਲਈ ਆਸ਼ਾ ਵਰਕਰਾਂ ਨੂੰ ਨਾਲ ਜੋੜਿਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਇਸ ਕੰਮ ਲਈ ਪ੍ਰਤੀ ਕਾਰਡ ਇਨਸੈਂਟਿਵ ਵੀ ਦਿੱਤਾ ਜਾਵੇਗਾ। ਉਨ੍ਹਾਂ ਅਪੀਲ ਕੀਤੀ ਕਿ ਵੱਧ ਤੋਂ ਵੱਧ ਕਾਰਡ ਬਣਾਉਣ ਲਈ ਲੋਕਾਂ ਨੂੰ ਪ੍ਰੇਰਿਆ ਜਾਵੇ ਤਾਂ ਜੋ ਕੋਈ ਵੀ ਲਾਭਪਾਤਰੀ ਇਨ੍ਹਾਂ ਸਹੂਲਤਾਂ ਤੋਂ ਵਾਂਝਾ ਨਾ ਰਹੇ । ਡਿਪਟੀ ਕਮਿਸ਼ਨਰ ਨੇ ਕਿਹਾ ਕਿ 100 ਪ੍ਰਤੀਸ਼ਤ ਲਾਭਪਾਤਰੀਆਂ ਦੇ ਕਾਰਡ ਯਕੀਨੀ ਬਣਾਉਣ ਲਈ ਆਸ਼ਾ ਵਰਕਰਾਂ ਦਾ ਸਹਿਯੋਗ ਲਿਆ ਜਾ ਰਿਹਾ ਹੈ । ਆਸ਼ਾ ਵਰਕਰ ਸੀ.ਐਸ.ਸੀ ਕਮ ਸੇਵਾ ਕੇਂਦਰਾਂ ਤੇ ਜਾ ਕੇ ਇਹ ਰਜਿਸਟਰੇਸ਼ਨ ਕਰਵਾਉਣਗੀਆਂ ।

ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਜਿਹੜੇ ਪਿੰਡਾਂ ਜਾਂ ਮੁਹੱਲਿਆਂ ਵਿੱਚ ਕਾਮਨ ਸੇਵਾ ਕੇਂਦਰ ਕੰਮ ਨਹੀਂ ਕਰ ਰਹੇ ਉਥੇ ਲੋੜਵੰਦ ਨੌਜਵਾਨ ਜੋ ਕਿ 18 ਸਾਲ ਤੋਂ ਵੱਧ ਹੋਣ ਅਤੇ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਦੇ ਹੋਣ ਅਪਲਾਈ ਕਰ ਸਕਦੇ ਹਨ , ਉਨ੍ਹਾਂ ਨੂੰ ਸਟੇਸ਼ਨ ਅਲਾਟ ਕਰ ਦਿੱਤੇ ਜਾਣਗੇ । ਉਨ੍ਹਾਂ ਆਸ਼ਾਵਰਕਰਾਂ ਨੂੰ ਮਿਸ਼ਨਰੀ ਭਾਵਨਾ ਨਾਲ ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਸਹਿਯੋਗ ਦੀ ਮੰਗ ਕੀਤੀ ਤਾਂ ਜੋ 100 ਪ੍ਰਤੀਸ਼ਤ ਲਾਭਪਾਤਰੀਆਂ ਨੂੰ ਇਹ ਲਾਭ ਮੁਹੱਈਆ ਕਰਵਾਇਆ ਜਾ ਸਕੇ ।

ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਹੁਣ ਸਿਹਤ ਕਾਰਡ ਬਣਾਉਣ ਲਈ ਕੋਈ ਵੀ ਪਰਚੀ ਦੀ ਜਰੂਰਤ ਨਹੀਂ ਹੈ। ਉਨ੍ਹਾਂ ਦੱਸਿਆ ਕਿ ਲਾਭਪਾਤਰੀ ਪਰਿਵਾਰ ਆਧਾਰ ਕਾਰਡ ਅਤੇ ਵੋਟਰ ਕਾਰਡ ਦੇ ਆਧਾਰ ’ਤੇ ਐਨਰੋਲ ਹੋ ਸਕਦੇ ਹਨ। ਇਸ ਦੇ ਨਾਲ ਪਰਿਵਾਰ ਦੇ ਮੁਖੀ ਵੱਲੋਂ ਸਵੈ-ਘੋਸ਼ਣਾ ਪੱਤਰ ਵੀ ਲਾਜ਼ਮੀ ਹੈ, ਜਿਸ ਵਿੱਚ ਪਰਿਵਾਰ ਦੇ ਸਾਰੇ ਮੈਂਬਰਾਂ ਦੀ ਜਾਣਕਾਰੀ ਦਰਜ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਯੋਜਨਾ ਹੈ, ਜਿਸ ਵਿੱਚ ਪੰਜਾਬ ਦੇ ਵਸਨੀਕ ਹਰੇਕ ਪਰਿਵਾਰ ਦੇ ਹਰੇਕ ਜੀਅ ਦਾ 10 ਲੱਖ ਰੁਪਏ ਤੱਕ ਦਾ ਕੈਸ਼ਲੈਸ ਇਲਾਜ ਸਰਕਾਰੀ ਅਤੇ ਇਨਪੈਂਨਲਡ ਹਸਪਤਾਲਾਂ ਵਿੱਚ ਬਿਲਕੁਲ ਮੁਫਤ ਕੀਤਾ ਜਾਵੇਗਾ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਿਹਤ ਬੀਮਾ ਯੋਜਨਾ ਤਹਿਤ ਜਾ ਕੇ ਆਪਣੇ ਕਾਰਡ ਬਣਵਾਉਣ, ਤਾਂ ਜੋ ਸਰਕਾਰ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਮੁਫ਼ਤ ਸਿਹਤ ਸਹੂਲਤਾਂ ਦਾ ਪੂਰਾ ਲਾਭ ਲਿਆ ਜਾ ਸਕੇ।

ਇਸ ਮੌਕੇ ਡਾ. ਵਿਸ਼ਵਦੀਪ ਗੋਇਲ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਵਿਵੇਕ ਰਿਜੋਰਾ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਸਰਬਦੀਪ ਸਿੰਘ ਰੋਮਾਣਾ, ਸ੍ਰੀ ਸੂਰਜ਼ ਪ੍ਰਕਾਸ਼ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ, ਸ੍ਰੀ ਸੰਦੀਪ ਛੋਕਰਾ ਅਤੇ ਹੋਰ ਕਰਮਚਾਰੀ ਹਾਜ਼ਰ ਸਨ।

5
37 views

Comment