logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਚਮੇਲੀ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ



ਕੋਟਕਪੂਰਾ, 11 ਮਾਰਚ (ਨਾਇਬ ਰਾਜ)

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚਮੇਲੀ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ।
ਇਸ ਮੌਕੇ ਪਿੰਡ ਦੇ ਸਰਪੰਚ ਦਿਲਬਾਗ ਸਿੰਘ ਬਰਾੜ ਅਤੇ ਆਮ ਆਦਮੀ ਪਾਰਟੀ ਦੇ ਆਗੂ ਹੈਪੀ ਚਮੇਲੀ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭਾਨਵਿਤ ਹੋ ਰਹੇ ਹਨ।
ਇਸ ਮੌਕੇ ਰਾਜਵੰਤ ਸਿੰਘ, ਗੁਰਸੇਵਕ ਸਿੰਘ, ਗੁਰਵਿੰਦਰ ਸਿੰਘ ਅਤੇ ਸਿਕੰਦਰ ਸਿੰਘ ਕਾਲਾ ਸਮੇਤ ਹੋਰ ਪਿੰਡ ਵਾਸੀ ਵੀ ਮੌਜੂਦ ਰਹੇ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਯੋਜਨਾ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਧਾਰਮਿਕ ਯਾਤਰਾ ਕਰਨ ਲਈ ਵੱਡੀ ਸਹੂਲਤ ਮਿਲ ਰਹੀ ਹੈ।

5
67 views

Comment