“ਮੇਰੀ ਗਲਤੀ ਕੀ ਸੀ?” ਨੌਕਰੀ ਜਾਣ ਤੋਂ ਬਾਅਦ ਸਫਾਈ ਕਰਮਚਾਰੀ ਦੀ ਭੁੱਖ ਹੜਤਾਲ
ਫਗਵਾੜਾ ਵਿੱਚ ਨਗਰ ਨਿਗਮ ਦੇ ਇੱਕ ਠੇਕੇ ’ਤੇ ਕੰਮ ਕਰਦੇ ਸਫਾਈ ਕਰਮਚਾਰੀ ਵੱਲੋਂ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਪੀੜਤ ਦਾ ਕਹਿਣਾ ਹੈ ਕਿ ਉਸਨੂੰ ਬਿਨਾਂ ਕਿਸੇ ਗਲਤੀ ਦੇ ਨੌਕਰੀ ਤੋਂ ਕੱਢ ਦਿੱਤਾ ਗਿਆ ਹੈ।
ਸਫਾਈ ਕਰਮਚਾਰੀ ਦਾ ਦਾਅਵਾ ਹੈ ਕਿ ਉਹ ਸਿਰਫ਼ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰ ਰਿਹਾ ਸੀ, ਪਰ ਇਸ ਦੇ ਬਾਵਜੂਦ ਉਸਨੂੰ ਨੌਕਰੀ ਤੋਂ ਹਟਾ ਦਿੱਤਾ ਗਿਆ। ਹੁਣ ਉਹ ਨਗਰ ਨਿਗਮ ਫਗਵਾੜਾ ਦੇ ਬਾਹਰ ਭੁੱਖ ਹੜਤਾਲ ਕਰਕੇ ਇਨਸਾਫ ਦੀ ਮੰਗ ਕਰ ਰਿਹਾ ਹੈ।
ਇਸ ਮਾਮਲੇ ਵਿੱਚ ਹੁਣ ਕਈ ਸੰਸਥਾਵਾਂ ਅਤੇ ਜਥੇਬੰਦੀਆਂ ਵੀ ਉਸਦੇ ਸਮਰਥਨ ਵਿੱਚ ਆਵਾਜ਼ ਉਠਾ ਰਹੀਆਂ ਹਨ। ਧਰਨੇ ਦੌਰਾਨ ਪੀੜਤ ਨੇ ਆਪਣੀ ਪੂਰੀ ਗੱਲ ਲੋਕਾਂ ਦੇ ਸਾਹਮਣੇ ਰੱਖੀ।