logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਦੇ ਮੁੱਖ ਦਫ਼ਤਰ ਦਾ ਨੀਂਹ

ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ (HSGMC) ਦੇ ਮੁੱਖ ਦਫ਼ਤਰ ਦਾ ਨੀਂਹ ਪੱਥਰ ਬੁੱਧਵਾਰ ਨੂੰ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਕੁਰੁਕਸ਼ੇਤਰ ਵਿੱਚ ਰੱਖਿਆ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ, ਕਾਰ ਸੇਵਾ ਨਾਲ ਜੁੜੇ ਸੰਤ ਮਹਾਪੁਰਖ ਅਤੇ ਕਮੇਟੀ ਦੇ ਮੈਂਬਰ ਸਾਹਿਬਾਨਾਂ ਨੇ ਟੱਪਾ ਲਗਾ ਕੇ ਇਮਾਰਤ ਦੀ ਨੀਂਹ ਰੱਖੀ।
ਨਵੇਂ ਮੁੱਖ ਦਫ਼ਤਰ ਦਾ ਨਾਮ “ਜਥੇਦਾਰ ਕਰਤਾਰ ਸਿੰਘ ਝੱਬਰ ਭਵਨ” ਰੱਖਿਆ ਗਿਆ ਹੈ, ਜੋ ਗੁਰਦੁਆਰਾ ਸਾਹਿਬ ਦੇ ਕੈਂਪਸ ਵਿੱਚ ਤਿਆਰ ਕੀਤਾ ਜਾਵੇਗਾ। ਸਮਾਗਮ ਦੀ ਸ਼ੁਰੂਆਤ ਗੁਰੂ ਚਰਨਾਂ ਵਿੱਚ ਅਰਦਾਸ ਨਾਲ ਹੋਈ ਅਤੇ ਇਸ ਤੋਂ ਪਹਿਲਾਂ ਸੰਗਤ ਨੇ ਮਿਲ ਕੇ ਸ਼ਬਦ ਕੀਰਤਨ ਸਰਵਣ ਕੀਤਾ।
ਇਸ ਮੌਕੇ ਪ੍ਰਧਾਨ ਜਥੇਦਾਰ ਜਗਦੀਸ਼ ਸਿੰਘ ਝੀਂਡਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸਾਹਿਬ ਪਾਤਸ਼ਾਹੀ ਪਹਿਲੀ ਦੇ ਕੈਂਪਸ ਵਿੱਚ ਕਮੇਟੀ ਦਾ ਮੁੱਖ ਦਫ਼ਤਰ ਬਣਨਾ ਬਹੁਤ ਵੱਡਾ ਸੋਭਾਗ ਹੈ। ਉਨ੍ਹਾਂ ਕਿਹਾ ਕਿ ਇਸੇ ਅਸਥਾਨ ਤੋਂ ਗੁਰੂ ਸਾਹਿਬ ਨੇ ਲੋਕਾਂ ਨੂੰ ਅੰਧ ਵਿਸ਼ਵਾਸ ਤੋਂ ਦੂਰ ਰਹਿਣ ਅਤੇ ਸੱਚ ਦੇ ਮਾਰਗ ‘ਤੇ ਚੱਲਣ ਦਾ ਸੰਦੇਸ਼ ਦਿੱਤਾ ਸੀ।
ਉਨ੍ਹਾਂ ਦੱਸਿਆ ਕਿ ਹਰਿਆਣਾ ਕਮੇਟੀ ਦਾ ਇਹ ਮੁੱਖ ਦਫ਼ਤਰ ਆਧੁਨਿਕ ਸੁਵਿਧਾਵਾਂ ਨਾਲ ਲੈਸ ਹੋਵੇਗਾ ਅਤੇ ਹੋਰ ਸੰਸਥਾਵਾਂ ਦੇ ਦਫ਼ਤਰਾਂ ਤੋਂ ਵੱਖਰੀ ਪਛਾਣ ਬਣਾਵੇਗਾ। ਉਨ੍ਹਾਂ ਕਾਰ ਸੇਵਾ ਵਾਲੇ ਸੰਤ ਮਹਾਪੁਰਖਾਂ ਨੂੰ ਅਪੀਲ ਕੀਤੀ ਕਿ ਇਮਾਰਤ ਦਾ ਕੰਮ ਤਕਰੀਬਨ ਛੇ ਮਹੀਨਿਆਂ ਵਿੱਚ ਪੂਰਾ ਕੀਤਾ ਜਾਵੇ।
ਇਸ ਮੌਕੇ ਕਮੇਟੀ ਦੇ ਜਰਨਲ ਸਕੱਤਰ ਅੰਗਰੇਜ਼ ਸਿੰਘ ਰਾਣੀਆਂ, ਸੰਯੁਕਤ ਸਕੱਤਰ ਬਲਵਿੰਦਰ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਕਰਨੈਲ ਸਿੰਘ ਨਿਮਨਾਬਾਦ, ਸਰਦਾਰ ਕੁਲਦੀਪ ਸਿੰਘ ਮੁਲਤਾਨੀ, ਸਰਦਾਰ ਪਲਵਿੰਦਰ ਸਿੰਘ, ਸਰਦਾਰ ਇੰਦਰਜੀਤ ਸਿੰਘ, ਸਰਦਾਰ ਗੁਰਨਾਮ ਸਿੰਘ ਲਾਡੀ ਡੱਬਰੀ, ਸਰਦਾਰ ਕੁਲਦੀਪ ਸਿੰਘ ਫੱਗੂ ਅਤੇ ਸਰਦਾਰ ਬਲਵਿੰਦਰ ਸਿੰਘ ਖਾਲਸਾ ਸਮੇਤ ਕਈ ਮੈਂਬਰ ਅਤੇ ਸੰਗਤ ਮੌਜੂਦ ਰਹੀ।
ਇਸ ਤੋਂ ਇਲਾਵਾ ਵਧੀਕ ਸਕੱਤਰ ਸਰਦਾਰ ਸਤਪਾਲ ਸਿੰਘ ਡਾਚਰ, ਧਰਮ ਪ੍ਰਚਾਰ ਸਕੱਤਰ ਸਰਦਾਰ ਅਮਰਿੰਦਰ ਸਿੰਘ, ਧਰਮ ਪ੍ਰਚਾਰ ਇੰਚਾਰਜ ਗਿਆਨੀ ਪ੍ਰਗਟ ਸਿੰਘ, ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰੁਕਸ਼ੇਤਰ ਦੇ ਮੈਨੇਜਰ ਸਰਦਾਰ ਹਰਮੀਤ ਸਿੰਘ ਅਤੇ ਯਾਤਰਾ ਤੇ ਆਈ.ਟੀ. ਵਿੰਗ ਇੰਚਾਰਜ ਸਰਦਾਰ ਹਰਕੀਰਤ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤ ਹਾਜ਼ਰ ਸੀ।
ਬਾਅਦ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਦੀ ਇਕ ਮੀਟਿੰਗ ਵੀ ਹੋਈ ਜਿਸ ਵਿੱਚ ਕਮੇਟੀ ਦੇ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਸਬੰਧੀ ਕਈ ਮਹੱਤਵਪੂਰਨ ਫੈਸਲੇ ਲਏ ਗਏ।

3
100 views

Comment