logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਬਰਨਾਲਾ ਚ'ਵਾਪਰੀ ਸ਼ਰਮ ਨਾਕ ਘਟਨਾਂ: ਨਗਨ ਹਾਲਤ ਚ' ਮਿਲੀ ਮੂੰਡੇ ਦੀ ਲਾਸ਼ : ਜਿਤਾਇਆ ਗਿਆ ਕੁਕਰਮ ਦਾ ਸ਼ੱਕ।

ਬਰਨਾਲਾ (ਬਲਵਿੰਦਰ ਸਿੰਘ) : ਬਰਨਾਲਾ ਦੇ ਨਾਈਵਾਲਾ ਰੋਡ ਸਥਿਤ ਖੇਤ ਦੀ ਮੋਟਰ ਨੇੜਿਓਂ 12 ਸਾਲਾ ਨਾਬਾਲਗ ਮੁੰਡੇ ਦੀ ਨਗਨ ਹਾਲਤ 'ਚ ਲਾਸ਼ ਬਰਾਮਦ ਕੀਤੀ ਗਈ ਹੈ। ਮੁੰਡੇ ਦੀ ਲਾਸ਼ ਮਿਲਣ ਤੋਂ ਬਾਅਦ ਪੂਰੇ ਸ਼ਹਿਰ 'ਚ ਦਹਿਸ਼ਤ ਅਤੇ ਸਨਸਨੀ ਦਾ ਮਾਹੌਲ ਹੈ। ਜਾਣਕਾਰੀ ਅਨੁਸਾਰ ਬੱਚੇ ਦੀ ਲਾਸ਼ ਖੇਤ 'ਚ ਲੱਗੀ ਪਾਣੀ ਦੀ ਮੋਟਰ ਦੀ ਖੇਲ (ਹੌਦੀ) ਵਿੱਚੋਂ ਬਰਾਮਦ ਹੋਈ ਹੈ। ਬਰਨਾਲਾ ਦੇ ਡੀ. ਐੱਸ. ਪੀ. ਸਤਬੀਰ ਸਿੰਘ ਨੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਢਲੀ ਜਾਂਚ 'ਚ ਇਹ ਸੰਕੇਤ ਮਿਲੇ ਹਨ ਕਿ ਬੱਚੇ ਦੇ ਨਾਲ ਜਿਣਸੀ ਸ਼ੋਸ਼ਣ ਕੀਤਾ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਮ੍ਰਿਤਕ ਬੱਚੇ ਦਾ ਇਕ ਦੋਸਤ ਵੀ ਸੀ, ਜਿਹੜਾ ਹਮੇਸ਼ਾ ਉਸ ਦੇ ਨਾਲ ਰਹਿੰਦਾ ਸੀ ਅਤੇ ਉਸ 'ਤੇ ਹੀ ਮ੍ਰਿਤਕ ਮੁੰਡੇ ਨਾਲ ਜਿਣਸੀ ਸ਼ੋਸ਼ਣ ਕਰਨ ਦਾ ਸ਼ੱਕ ਜਤਾਇਆ ਜਾ ਰਿਹਾ ਹੈ
ਪੁਲਸ ਨੇ ਮ੍ਰਿਤਕ ਦੇ ਪਿਤਾ ਸਤਵਿੰਦਰ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਪੋਕਸੋ ਐਕਟ ਦੀ ਧਾਰਾ-6 ਦੇ ਤਹਿਤ ਮਾਮਲਾ ਦਰਜ ਕਰਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਅਨੁਸਾਰ ਮੌਤ ਦੇ ਅਸਲ ਕਾਰਨਾਂ ਦਾ ਪਤਾ ਲਗਾਉਣ ਲਈ ਲਾਸ਼ ਨੂੰ ਪੋਸਟਮਾਰਟਮ ਵਾਸਤੇ ਏਮਜ਼ ਬਠਿੰਡਾ ਰੈਫ਼ਰ ਕੀਤਾ ਗਿਆ ਹੈ।
ਇਸ ਦੁਖਦਾਈ ਘਟਨਾ ਨੂੰ ਲੈ ਕੇ ਨਗਰ ਕੌਂਸਲ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਅਤੇ ਕੌਂਸਲਰ ਤੇਜਿੰਦਰ ਸਿੰਘ ਸੋਨੀ ਸਮੇਤ ਸਥਾਨਕ ਲੋਕਾਂ ਵਿੱਚ ਭਾਰੀ ਰੋਸ ਹੈ ਅਤੇ ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਪਰਿਵਾਰ ਨੂੰ ਇਨਸਾਫ਼ ਮਿਲ ਸਕੇ। ਪੁਲਸ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।



0 views

Comment
  • Ajay Kumar

    आपको, आपके शिक्षकों एवं आपके अभिभावकों को बहुत-बहुत बधाई हो