logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਟਾਹਲਾ ਸਾਹਿਬ ਨਤਮਸਤਕ, ਬਾਬਾ ਦਰਸ਼ਨ ਸਿੰਘ ਵੱਲੋਂ ਸਨਮਾਨਿਤ।

ਅੰਮ੍ਰਿਤਸਰ, 15 ਮਾਰਚ 2026 (ਅਭਿਨੰਦਨ ਸਿੰਘ)

ਦਿੱਲੀ ਦੇ ਉਪ ਰਾਜਪਾਲ ਨਿਯੁਕਤ ਹੋਣ ਤੋਂ ਬਾਅਦ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ ਤਰਨਜੀਤ ਸਿੰਘ ਸੰਧੂ ਨੇ ਸ੍ਰੀ ਦਰਬਾਰ ਸਾਹਿਬ ਅਤੇ ਸ਼ਹੀਦੀ ਅਸਥਾਨ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਟਾਹਲਾ ਸਾਹਿਬ, ਚੱਬਾ ਵਿਖੇ ਮੱਥਾ ਟੇਕ ਕੇ ਗੁਰੂ ਦਾ ਸ਼ੁਕਰਾਨਾ ਅਦਾ ਕੀਤਾ, ਜਿੱਥੇ ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵੱਲੋਂ ਉਹਨਾਂ ਦਾ ਸਿਰੋਪਾਓ ਨਾਲ ਵਿਸ਼ੇਸ਼ ਸਨਮਾਨ ਕੀਤਾ ਗਿਆ।

ਇਸ ਤੋਂ ਪਹਿਲਾਂ ਉਹਨਾਂ ਦੇ ਸ਼ੁਕਰਾਨੇ ਦੀ ਅਰਦਾਸ ਗਿਆਨੀ ਸੂਰਤਾ ਸਿੰਘ ਵੱਲੋਂ ਕੀਤੀ ਗਈ। ਉਪਰੰਤ ਉਹਨਾਂ ਗੁਰੂ ਕਾ ਲੰਗਰ ਛਕਿਆ। ਇਸ ਮੌਕੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਉਹਨਾਂ ਦੇ ਦਾਦਾ ਸਰਦਾਰ ਤੇਜਾ ਸਿੰਘ ਸਮੁੰਦਰੀ ਵੱਲੋਂ ਨਾ ਕੇਵਲ ਗੁਰਦੁਆਰਾ ਸੁਧਾਰ ਲਹਿਰ ਸਗੋਂ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿਚ ਵੀ ਅਹਿਮ ਭੂਮਿਕਾ ਨਿਭਾਈ ਗਈ ਸੀ ਅਤੇ ਉਹਨਾਂ ਦੇ ਪਿਤਾ ਜੀ, ਉੱਘੇ ਸਿੱਖਿਆ ਸ਼ਾਸਤਰੀ ਸਰਦਾਰ ਬਿਸ਼ਨ ਸਿੰਘ ਸਮੁੰਦਰੀ ਨੂੰ ਵੀ ਗੁਰੂ ਘਰ ਤੋਂ ਹੀ ਮਾਣ-ਸਨਮਾਨ ਮਿਲਿਆ ਸੀ।

ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹਨਾਂ ਦੇ ਰਸਤੇ ਵਿੱਚ ਭਾਵੇਂ ਅਨੇਕਾਂ ਚੁਣੌਤੀਆਂ ਹਨ, ਪਰ ਗੁਰੂ ਘਰ ਦੀ ਕਿਰਪਾ ਨਾਲ ਮਿਲੇ ਮਾਣ-ਸਨਮਾਨ ਨੂੰ ਨਿਮਰਤਾ ਨਾਲ ਸਵੀਕਾਰ ਕਰਦਿਆਂ ਹਰ ਚੁਣੌਤੀ ਨੂੰ ਸੇਵਾ ਅਤੇ ਇਮਾਨਦਾਰੀ ਨਾਲ ਸਰ ਕਰਨ ਦੀ ਕੋਸ਼ਿਸ਼ ਕਰਾਂਗਾ। ਉਨ੍ਹਾਂ ਅੱਗੇ ਕਿਹਾ, “ਮੇਰੇ ਸਿਰ ’ਤੇ ਦਸਤਾਰ ਸਿਰਫ਼ ਮੇਰੀ ਪਹਿਚਾਣ ਨਹੀਂ, ਸਿੱਖ ਕੌਮ ਦੀ ਸ਼ਾਨ ਹੈ। ਇਸ ਦੀ ਇੱਜ਼ਤ, ਸ਼ਾਨ ਤੇ ਮਾਣ ਨੂੰ ਹੋਰ ਉੱਚਾ ਕਰਨ ਲਈ ਮੈਂ ਹਮੇਸ਼ਾ ਅਣਥੱਕ ਕੋਸ਼ਿਸ਼ ਕਰਦਾ ਰਹਾਂਗਾ।”

ਇਸ ਮੌਕੇ ਪੰਜਾਬ ਭਾਜਪਾ ਦੇ ਸੈਕਟਰੀ ਸੂਰਜ ਭਾਰਦਵਾਜ, ਪਰਮਜੀਤ ਸਿੰਘ ਪੰਮੀ, ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ, ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ, ਸਾਬਕਾ ਚੇਅਰਮੈਨ ਗੁਰਪ੍ਰਤਾਪ ਸਿੰਘ ਟਿੱਕਾ, ਸਾਬਕਾ ਸੀਨੀਅਰ ਡਿਪਟੀ ਮੇਅਰ ਅਜੈਵੀਰਪਾਲ ਸਿੰਘ ਰੰਧਾਵਾ, ਗੁਰਕੀਰਤ ਸਿੰਘ, ਮਨਿੰਦਰਜੀਤ ਸਿੰਘ ਠੇਕੇਦਾਰ, ਸੁਖਵਿੰਦਰ ਸਿੰਘ ਤੇੜਾ, ਕਸ਼ਮੀਰ ਸਿੰਘ ਪ੍ਰਧਾਨ, ਮੈਨੇਜਰ ਰਣਦੀਪ ਸਿੰਘ, ਬਲਜੀਤ ਸਿੰਘ ਬਿੱਲਾ, ਦਿਲਬਾਗ ਸਿੰਘ ਸਾਈ, ਗੁਰਸੇਵਕ ਸਿੰਘ ਟਾਹਲਾ ਸਾਹਿਬ, ਗੁਰਸਾਹਿਬ ਸਿੰਘ ਟਾਹਲਾ ਸਾਹਿਬ, ਪਲਵਿੰਦਰ ਸਿੰਘ ਭੋਲਾ ਸੰਧੂ, ਬਲਜੀਤ ਸਿੰਘ ਰਾਜੂ, ਜਸਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਸੁਲਤਾਨਵਿੰਡ ਵੀ ਮੌਜੂਦ ਸਨ।

3
156 views

Comment