logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਤਪਾ ਪੁਲਿਸ ਦੀ ਵੱਡੀ ਕਾਰਵਾਈ:ਦੋ ਸੌ ਕਿੱਲੋ ਪੋਸਤ ਸਮੇਤ ਤਿੰਨ ਨਸ਼ਾ ਤਸਕਰ ਕਾਬੂ ।

ਤਪਾ ਮੰਡੀ :-(ਸੰਗਰੂਰ) (ਬਲਵਿੰਦਰ ਸਿੰਘ) : ਤਪਾ ਪੁਲਸ ਨੂੰ ਇੱਕ ਮਹੱਤਵਪੂਰਨ ਕਾਮਯਾਬੀ ਮਿਲੀ ਹੈ। ਐੱਸ. ਐੱਸ. ਪੀ. ਬਰਨਾਲਾ ਮੁਹੰਮਦ ਸਰਫਰਾਜ ਆਲਮ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਪੁਲਸ ਨੇ 10 ਗੱਟਿਆਂ ‘ਚ ਭਰੀ ਦੋ ਕੁਇੰਟਲ ਭੁੱਕੀ ਬਰਾਮਦ ਕਰਕੇ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਡੀ. ਐੱਸ. ਪੀ. ਗੁਰਪ੍ਰੀਤ ਸਿੰਘ ਸਿੱਧੂ ਨੇ ਦੱਸਿਆ ਕਿ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਕੁੱਝ ਵਿਅਕਤੀ ਕਲੀ ਦੇ ਇੱਕ ਟਰੱਕ 'ਚ ਭੁੱਕੀ ਦੀ ਵੱਡੀ ਖ਼ੇਪ ਲੁਕਾ ਕੇ ਲੈ ਕੇ ਆ ਰਹੇ ਹਨ ਅਤੇ ਉਸਨੂੰ ਕਾਰ 'ਚ ਸ਼ਿਫਟ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।

ਸੂਚਨਾ ਮਿਲਣ ਉਪਰੰਤ ਥਾਣਾ ਤਪਾ ਦੀ ਪੁਲਸ ਪਾਰਟੀ ਨੇ ਤੁਰੰਤ ਕਾਰਵਾਈ ਕਰਦਿਆਂ ਛਾਪੇਮਾਰੀ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰ ਲਿਆ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਘੁੰਨਸ, ਹੈਪੀ ਪੁੱਤਰ ਕ੍ਰਿਸ਼ਨ ਸਿੰਘ ਵਾਸੀ ਘੁੰਨਸ ਅਤੇ ਮੋਹਨੀ ਸਿੰਘ ਪੁੱਤਰ ਬਿਲੂ ਸਿੰਘ ਵਾਸੀ ਕਿਲਾਪੱਤੀ ਸੈਂਸੀ ਪੱਤਰੀ ਹੰਡਿਆਇਆ ਵਜੋਂ ਹੋਈ ਹੈ। ਪੁਲਸ ਨੇ ਮੌਕੇ ‘ਤੇ 2 ਕੁਇੰਟਲ ਭੁੱਕੀ ਬਰਾਮਦ ਕੀਤੀ। ਡੀ. ਐੱਸ. ਪੀ. ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਜੋ ਹੋਰ ਪੁੱਛਗਿੱਛ ਕਰਕੇ ਇਸ ਨਸ਼ਾ ਤਸਕਰੀ ਜਾਲ ਨਾਲ ਜੁੜੇ ਹੋਰ ਲੋਕਾਂ ਬਾਰੇ ਜਾਣਕਾਰੀ ਮਿਲ ਸਕੇ। ਪੁਲਸ ਜਾਂਚ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਗ੍ਰਿਫ਼ਤਾਰ ਦੋਸ਼ੀ ਮੋਹਨੀ ਸਿੰਘ ਖ਼ਿਲਾਫ਼ ਪਹਿਲਾਂ ਵੀ ਕਈ ਮਾਮਲੇ ਦਰਜ ਹਨ।

0
267 views

Comment