logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸੈਸੋਵਾਲ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ- ਹਰਜੋਤ ਬੈਂਸ

ਸੈਸੋਵਾਲ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ- ਹਰਜੋਤ ਬੈਂਸ
75 ਲੱਖ ਦੀ ਲਾਗਤ ਨਾਲ ਬਣ ਰਹੀ ਪਿੰਡ ਦੀ ਫਿਰਨੀ ਦਾ ਕੰਮ ਜਲਦ ਹੋਵੇਗਾ ਮੁਕੰਮਲ- ਕੈਬਨਿਟ ਮੰਤਰੀ
ਓਪਨ ਜਿੰਮ, ਇਮਾਰਤ, ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ ਅਤੇ ਸ਼ਮਸ਼ਾਨ ਤੇ ਗਲੀਆਂ ਨਾਲੀਆਂ ਦੇ ਕੰਮ ਦੇ ਲੱਖਾਂ ਰੁਪਏ ਖਰਚੇ ਜਾਣਗੇ
ਨੰਗਲ 16 ਮਾਰਚ: ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਸੈਸੋਵਾਲ ਵਿਖੇ 5 ਲੱਖ ਦਾ ਚੈੱਕ ਦੇਣ ਮੌਕੇ ਕਿਹਾ ਹੈ ਕਿ ਪਿੰਡ ਸੈਸੋਵਾਲ ਦੇ ਸਮੂਹਿਕ ਵਿਕਾਸ ਵਿੱਚ ਕੋਈ ਵੀ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਵਿਕਾਸ ਦੀ ਨਵੀਂ ਲਹਿਰ ਚੱਲ ਰਹੀ ਹੈ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਰ ਪਿੰਡ ਤੱਕ ਵਿਕਾਸ ਪਹੁੰਚਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਸੈਸੋਵਾਲ ਵਿੱਚ ਕਰੀਬ 75 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਦੀ ਫਿਰਨੀ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਸਦਾ ਕੰਮ ਜਲਦ ਹੀ ਮੁਕੰਮਲ ਕਰ ਲਿਆ ਜਾਵੇਗਾ, ਜਿਸ ਨਾਲ ਪਿੰਡ ਵਾਸੀਆਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।
     ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੜ੍ਹ ਪ੍ਰਭਾਵਿਤ ਖੇਤਰਾਂ ਨੂੰ ਸੁਰੱਖਿਅਤ ਬਣਾਉਣ ਲਈ ਕਰੋੜਾਂ ਰੁਪਏ ਦੀ ਲਾਗਤ ਨਾਲ ਡੰਗੇ ਅਤੇ ਕਰੇਟ ਵਾਲ ਲਗਾਏ ਜਾ ਰਹੇ ਹਨ। ਇਸਦੇ ਨਾਲ ਹੀ ਪਿੰਡਾਂ ਵਿੱਚ ਸੀਵਰੇਜ ਪ੍ਰਣਾਲੀ, ਗਲੀਆਂ-ਨਾਲੀਆਂ ਦੀ ਮੁਰੰਮਤ, ਛੱਪੜਾਂ ਦੀ ਸਫਾਈ ਅਤੇ ਨਵੀਨੀਕਰਨ ਦੇ ਕੰਮ ਜਾਰੀ ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਸੜਕਾਂ ਦਾ ਨਿਰਮਾਣ ਵੀ ਜੰਗੀ ਪੱਧਰ ‘ਤੇ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਵਧੀਆ ਆਵਾਜਾਈ ਸਹੂਲਤਾਂ ਮਿਲ ਸਕਣ।
       ਉਨ੍ਹਾਂ ਅੱਗੇ ਦੱਸਿਆ ਕਿ ਪਿੰਡ ਸੈਸੋਵਾਲ ਵਿੱਚ ਲੋਕਾਂ ਦੀਆਂ ਸਹੂਲਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਓਪਨ ਜਿੰਮ, ਸ਼ਮਸ਼ਾਨ ਘਾਟ ਦੇ ਸੁਧਾਰ ਅਤੇ ਹੋਰ ਬੁਨਿਆਦੀ ਢਾਂਚਾਗਤ ਵਿਕਾਸ ਦੇ ਕੰਮਾਂ ਲਈ ਵੀ ਲੱਖਾਂ ਰੁਪਏ ਖਰਚੇ ਜਾਣਗੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਕੋਸ਼ਿਸ਼ ਹੈ ਕਿ ਪਿੰਡਾਂ ਵਿੱਚ ਵੀ ਸ਼ਹਿਰਾਂ ਵਾਂਗ ਸਹੂਲਤਾਂ ਉਪਲਬਧ ਕਰਵਾਈਆਂ ਜਾਣ ਤਾਂ ਜੋ ਪਿੰਡਾਂ ਦੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ ਅਤੇ ਨੌਜਵਾਨਾਂ ਨੂੰ ਖੇਡਾਂ ਅਤੇ ਤੰਦਰੁਸਤੀ ਵੱਲ ਪ੍ਰੇਰਿਤ ਕੀਤਾ ਜਾ ਸਕੇ।
   ਇਸ ਮੌਕੇ ਪਿੰਡ ਸੈਸੋਵਾਲ ਦੀ ਸਰਪੰਚ ਰਣਜੀਤ ਕੌਰ ਨੇ ਪੰਜਾਬ ਸਰਕਾਰ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਪੰਚਾਇਤਾਂ ਨੂੰ ਜਾਰੀ ਕੀਤੀ ਗਈ ਰਕਮ ਨਾਲ ਪਿੰਡਾਂ ਵਿੱਚ ਵਿਕਾਸ ਦੇ ਕੰਮਾਂ ਨੂੰ ਨਵੀਂ ਰਫ਼ਤਾਰ ਮਿਲੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪਿੰਡਾਂ ਵਿੱਚ ਸਾਂਝ, ਭਾਈਚਾਰੇ ਅਤੇ ਲੋਕਤੰਤਰਕ ਰਿਵਾਇਤਾਂ ਨੂੰ ਹੋਰ ਮਜ਼ਬੂਤ ਕਰਨ ਵਾਲਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਦੇ ਇਸ ਫ਼ੈਸਲੇ ਨਾਲ ਪਿੰਡ ਵਾਸੀਆਂ ਵਿੱਚ ਵੀ ਵਿਕਾਸ ਕਾਰਜਾਂ ਲਈ ਨਵਾਂ ਉਤਸ਼ਾਹ ਪੈਦਾ ਹੋਇਆ ਹੈ ਅਤੇ ਲੋਕ ਇਕੱਠੇ ਹੋ ਕੇ ਆਪਣੇ ਪਿੰਡ ਦੀ ਤਰੱਕੀ ਲਈ ਕੰਮ ਕਰਨ ਲਈ ਪ੍ਰੇਰਿਤ ਹੋ ਰਹੇ ਹਨ।
   ਇਸ ਮੌਕੇ ਪੰਚ ਸਰਬਜੀਤ ਕੌਰ ਸੁਭਾਸ਼ ਸਿੰਘ,  ਨਰਿੰਦਰ ਸ਼ਰਮਾ, ਹਰੀਸ ਕੁਮਾਰ , ਗੁਰਮੀਤ ਕੌਰ , ਗੁਰਦਿਆਲ ਸਿੰਘ , ਹਰਪ੍ਰੀਤ ਸਿੰਘ , ਰਵਿੰਦਰ ਸਿੰਘ , ਮਹੇਸ਼ ਕੁਮਾਰ , ਗੁਰਚਰਨ ਸਿੰਘ , ਗੁਰਮੀਤ ਸਿੰਘ , ਜਸਵਿੰਦਰ ਸਿੰਘ , ਰਾਮ ਸਰੂਪ , ਹਰਜਾਪ ਸਿੰਘ , ਰਕੇਸ਼ ਕੁਮਾਰ ਪਲਵਿੰਦਰ ਸ਼ਰਮਾ , ਹਰਵਿੰਦਰ ਕੁਮਾਰ , ਗੁਰਬਖਸ਼ ਮੱਖਣ ਸਿੰਘ ਤੇ ਵੱਡੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ।

28
1866 views

Comment