ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ, 6 ਦੋਸ਼ੀ ਕਾਬੂ
ਗੁਰਦਾਸਪੁਰ ਪੁਲਿਸ ਵੱਲੋਂ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ, 6 ਦੋਸ਼ੀ ਕਾਬੂ
ਗੁਰਦਾਸਪੁਰ, 17 ਮਾਰਚ । ਮਾਨਯੋਗ ਮੁਖ ਮੰਤਰੀ ਪੰਜਾਬ ਵਲੋਂ ਐਲਾਨੇ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਮਾਨਯੋਗ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਅਤੇ ਮਾਨਯੋਗ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਬਾਰਡਰ ਰੇਂਜ ਅੰਮਿਰਤਸਰ ਵਲੋਂ ਦਿਤੇ ਗਏ ਦਿਸ਼ਾ ਨਿਰਦੇਸ਼ਾ ਅਨੁਸਾਰ ਥਾਣਾ ਸਿਟੀ ਗੁਰਦਾਸਪੁਰ ਵਿਖੇ ਬੋਬੀ ਨੂੰ ਮੋਟਰਸਾਇਕਲ ਸਮੇਤ ਕਾਬੂ ਕਰਕੇ ਉਸ ਪਾਸੋ 10 ਗ੍ਰਾਮ ਹੈਰੋਇੰਨ ਬ੍ਰਾਮਦ ਕੀਤੀ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹਾ ਗੁਰਦਾਸਪੁਰ ਵਿੱਚ ਯੁੱਧ ਨਸ਼ਿਆਂ ਵਿਰੁੱਧ ਅਭਿਆਨ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਦਿਆਂ 6 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਵੱਲੋਂ ਦੋਸ਼ੀਆਂ ਦੇ ਕਬਜ਼ੇ ‘ਚੋਂ ਕੁੱਲ 31 ਗ੍ਰਾਮ 40 ਮਿਲੀਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।
ਪੁਲਿਸ ਦੇ ਅਨੁਸਾਰ, ਇਹ ਕਾਰਵਾਈਆਂ ਜ਼ਿਲ੍ਹੇ ਦੇ ਵੱਖ-ਵੱਖ ਪੁਲਿਸ ਥਾਣਿਆਂ ਦੀਆਂ ਟੀਮਾਂ ਵੱਲੋਂ ਕੀਤੀਆਂ ਗਈਆਂ। ਪਹਿਲੇ ਮਾਮਲੇ ਵਿੱਚ 10 ਗ੍ਰਾਮ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ, ਜਦਕਿ ਹੋਰ ਮਾਮਲਿਆਂ ਵਿੱਚ 5 ਗ੍ਰਾਮ 40 ਮਿਲੀਗ੍ਰਾਮ, 6 ਗ੍ਰਾਮ, 3 ਗ੍ਰਾਮ ਅਤੇ 7 ਗ੍ਰਾਮ ਹੈਰੋਇਨ ਬਰਾਮਦ ਕਰਕੇ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਸਾਰੇ ਦੋਸ਼ੀਆਂ ਖ਼ਿਲਾਫ਼ NDPS ਐਕਟ ਦੀਆਂ ਧਾਰਾਵਾਂ 21, 61 ਅਤੇ 85 ਹੇਠ ਮਾਮਲੇ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਸੀਨੀਅਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਨਸ਼ਾ ਤਸਕਰੀ ਨੂੰ ਜੜੋਂ ਖ਼ਤਮ ਕਰਨ ਲਈ ਪੁਲਿਸ ਵੱਲੋਂ ਲਗਾਤਾਰ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੀਆਂ ਕਾਰਵਾਈਆਂ ਜਾਰੀ ਰਹਿਣਗੀਆਂ।