logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲਾ ਮਾਡਿਊਲ ਬੇਨਕਾਬ

ਅੰਮ੍ਰਿਤਸਰ, 19 ਮਾਰਚ 2026 (ਅਭਿਨੰਦਨ ਸਿੰਘ)

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ 6 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਵਿੱਚ ਇੱਕ ਨਾਬਾਲਗ ਵੀ ਸ਼ਾਮਲ ਹੈ।

ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਵਿੱਚ 7 ਆਧੁਨਿਕ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਮੁੱਢਲੀ ਜਾਂਚ ਤੋਂ ਇਹ ਸਾਹਮਣੇ ਆਇਆ ਹੈ ਕਿ ਦੋਸ਼ੀ ਇੱਕ ਵਿਦੇਸ਼ੀ ਹੈਂਡਲਰ ਦੇ ਸੰਪਰਕ ਵਿੱਚ ਸਨ, ਜੋ ਪੁਰਤਗਾਲ ਤੋਂ ਓਪਰੇਟ ਕਰ ਰਿਹਾ ਸੀ ਅਤੇ ਪਾਕਿਸਤਾਨ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸਹਾਇਤਾ ਕਰਦਾ ਸੀ।

ਜਾਂਚ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ ਇਹ ਹਥਿਆਰ ਅੱਗੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਨ ਦੀ ਯੋਜਨਾ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਐਫ.ਆਈ.ਆਰ. ਦਰਜ ਕਰ ਲਈ ਗਈ ਹੈ।

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਇਸ ਮਾਮਲੇ ਨਾਲ ਜੁੜੇ ਹੋਰ ਅੱਗੇ ਅਤੇ ਪਿਛਲੇ ਲਿੰਕਾਂ ਦੀ ਜਾਂਚ ਕੀਤੀ ਜਾ ਰਹੀ ਹੈ, ਤਾਂ ਜੋ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਕੇ ਖਤਮ ਕੀਤਾ ਜਾ ਸਕੇ।

ਪੰਜਾਬ ਪੁਲਿਸ ਨੇ ਦੁਹਰਾਇਆ ਕਿ ਉਹ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਅਤੇ ਸੰਗਠਿਤ ਅਪਰਾਧ ਵਿਰੁੱਧ ਆਪਣੀ ਜ਼ੀਰੋ-ਟੌਲਰੈਂਸ ਨੀਤੀ ‘ਤੇ ਡੱਟੀ ਹੋਈ ਹੈ।

5
575 views

Comment