logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

13 ਅਪ੍ਰੈਲ ਵਿਸਾਖੀ ਵਾਲੇ ਦਿਨ ਵਿਧਾਨ ਸਭਾ ਵਿੱਚ ਸਪੈਸ਼ਲ ਸੈਸ਼ਨ ਰਾਹੀਂ ਪੰਜਾਬ ਵਿੱਚ ਲਾਗੂ ਹੋਵੇਗਾ ਬੇਅਦਬੀ ਰੋਕੂ ਕਾਨੂੰਨ

(ਪੱਤਰਕਾਰ ਕਰਮਜੀਤ ਸਿੰਘ ਕਤਰ)
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਅੰਮ੍ਰਿਤਸਰ ਸਾਹਿਬ , ਸਰਕਟ-ਹਾਊਸ ਵਿਖੇ ਸੰਤ ਸਮਾਜ ਨਾਲ ਅਹਿਮ ਬੈਠਕ ਕਰਕੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਰੋਕਣ ਲਈ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਐਕਟ 2008’ ਵਿੱਚ ਸੋਧ ‘ਤੇ ਵਿਚਾਰ-ਚਰਚਾ ਕੀਤੀ। ਇਸ ਬਾਬਤ 13 ਅਪ੍ਰੈਲ 2026 ਨੂੰ ਵਿਧਾਨ ਸਭਾ ਦਾ ਖਾਸ ਸੈਸ਼ਨ ਬੁਲਾਇਆ ਜਾਵੇਗਾ ..

ਅਸੀਂ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸ਼ਬਦ ਗੁਰੂ ਮੰਨਦੇ ਹਾਂ, ਜਿਨ੍ਹਾਂ ਤੋਂ ਸਾਨੂੰ ਸੱਚਾਈ, ਸੇਵਾ ਤੇ ਮਾਨਵਤਾ ਦੀ ਸਿੱਖਿਆ ਮਿਲਦੀ ਹੈ। ਜੇ ਕੋਈ ਬੇਅਦਬੀ ਕਰਕੇ ਸਾਡੀ ਆਸਥਾ ਨੂੰ ਠੇਸ ਪਹੁੰਚਾਉਣ ਦੀ ਕੋਸ਼ਿਸ਼ ਕਰੇਗਾ, ਉਹ ਕਦੇ ਵੀ ਬਖ਼ਸ਼ਿਆ ਨਹੀਂ ਜਾਵੇਗਾ। ਦੋਸ਼ੀਆਂ ਨੂੰ ਸਖ਼ਤ ਤੇ ਮਿਸਾਲੀ ਸਜ਼ਾ ਦਿੱਤੀ ਜਾਵੇਗੀ, ਅਤੇ ਪੰਜਾਬ ਦੀ ਆਸਥਾ ਅਤੇ ਮਰਯਾਦਾ ਦੀ ਰੱਖਿਆ ਲਈ ਸਖ਼ਤ ਕਾਨੂੰਨ ਲਿਆਂਦਾ ਜਾਵੇਗਾ ।

0
0 views

Comment