logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਐਡਵੋਕੇਟ ਪੰਜਾਬ ਸਰਕਾਰ ਸ਼ਹੀਦ ਭਗਤ ਸਿੰਘ ਜੀ ਦੇ ਸਮਾਰਕ ਤੇ ਸ਼ਰਧਾ ਦੇ ਫੁੱਲ ਕੀਤੇ ਭੇਟ

ਲਹਿਰਾ ਗਾਗਾ 23 ਮਾਰਚ 2026 (ਅੰਕੁਸ਼ ਸ਼ਰਮਾ) ਲਹਿਰਾ ਗਾਗਾ ਤੋਂ ਆਮ ਆਦਮੀ ਪਾਰਟੀ ਦੇ ਐਮ ਐਲ ਏ ਅਤੇ ਪੰਜਾਬ ਸਰਕਾਰ ਦੇ ਕੈਬਨਟ ਮੰਤਰੀ ਸ਼੍ਰੀ ਵਰਿੰਦਰ ਗੋਇਲ ਜੀ ਨੇ ਆਪਣੀ ਸਾਰੀ ਟੀਮ ਨਾਲ 23 ਮਾਰਚ ਸ਼ਹੀਦੇ ਆਜ਼ਮ ਭਗਤ ਸਿੰਘ ਜੀ ਦੇ ਸੰਪਰਕ ਉੱਤੇ ਜਾ ਕੇ ਸ਼ਰਧਾ ਦੇ ਫੁੱਲ ਭੇਟ ਕੀਤੇ ਸ਼ਰਧਾ ਦੇ ਫੁੱਲ ਭੇਟ ਕਰਨ ਤੋਂ ਬਾਅਦ ਕੈਬਨਟ ਮੰਤਰੀ ਬਰਿੰਦਰ ਗੋਇਲ ਜੀ ਨੇ ਕਿਹਾ ਕਿ ਸਾਨੂੰ ਵੀ ਭਗਤ ਸਿੰਘ ਜੀ ਦੇ ਦਿੱਤੇ ਹੋਏ ਰਾਹਾਂ ਉੱਤੇ ਚੱਲਣਾ ਚਾਹੀਦਾ ਹੈ ਅਤੇ ਆਪਣੇ ਦੇਸ਼ ਲਈ ਕੁਝ ਨਾ ਕੁਝ ਕਰਨਾ ਚਾਹੀਦਾ ਹੈ ਉਹਨਾਂ ਨੇ ਭਗਤ ਸਿੰਘ ਜੀ ਦੀ ਤਾਰੀਫ ਕਰਦੇ ਹੋਏ ਕਿਹਾ ਕਿ 23 ਸਾਲ ਦੀ ਉਮਰ ਵਿੱਚ ਦੇਸ਼ ਲਈ ਜਾਨ ਦੇਣਾ ਬਹੁਤ ਵੱਡੀ ਗੱਲ ਹੈ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ ਉਹਨਾਂ ਨੇ ਇਹ ਵੀ ਕਿਹਾ ਕਿ ਸਾਨੂੰ ਵੀ ਆਪਣੇ ਦੇਸ਼ ਲਈ ਜਰੂਰ ਕੁਝ ਨਾ ਕੁਝ ਕਰਨਾ ਚਾਹੀਦਾ ਹੈ। ਉਨਾਂ ਦੇ ਨਾਲ ਨਗਰ ਕੌਂਸਲ ਦੇ ਪ੍ਰਧਾਨ ਸ਼੍ਰੀਮਤੀ ਕਾਨਤਾ ਗੋਇਲ ਜੀ, ਪ੍ਰਿੰਸੀਪਲ ਸੁਦਰਸ਼ਨ ਸ਼ਰਮਾ, ਸ਼੍ਰੀ ਸ਼ਿਵ ਦੁਰਗਾ ਪ੍ਰਾਚੀਨ ਮੰਦਰ ਦੇ ਪੁਜਾਰੀ ਮੋਨੂ ਸ਼ਰਮਾ ਜੀ, ਅਤੇ ਪ੍ਰਧਾਨ ਅਸ਼ਵਨੀ ਅੱਛੀ , ਕਾਲੀ ਮਾਤਾ ਮੰਦਰ ਦੇ ਪ੍ਰਧਾਨ ਰਾਜ ਸ਼ਰਮਾ ਨਾਲ ਹਾਜ਼ਰ ਸਨ।

18
695 views

Comment