logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਫਰੀਡਮ ਫਾਈਟਰਜ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਨੇ ਸ਼ਹੀਦ ਭਗਤ ਸਿੰਘ ਦਾ ਸ਼ਹੀਦੀ ਦਿਵਸ ਮਨਾਇਆ:



ਫਰੀਦਕੋਟ 23.03.26(ਨਾਇਬ ਰਾਜ)

ਦੇਸ਼ ਦੇ ਮਹਾਨ ਕ੍ਰਾਂਤੀ ਕਾਰੀ ਸੁਤੰਤਰਤਾ ਸੰਗਰਾਮੀ ਸ਼ਹੀਦ ਏ ਆਜ਼ਮ ਸ ਭਗਤ ਸਿੰਘ ਦਾ ਸ਼ਹੀਦੀ ਦਿਵਸ ਫਰੀਡਮ ਫਾਈਟਰਜ ਡੀਪੈਂਡੇਨਟਸ ਐਸੋਸੀਏਸ਼ਨ (ਰਜਿ:) 127 ਪੰਜਾਬ ਵੱਲੋ ਸੂਬਾ ਪ੍ਰਧਾਨ ਪ੍ਰਿੰ: ਸੁਰੇਸ਼ ਅਰੋੜਾ ਦੀ ਅਗਵਾਈ ਵਿੱਚ ਸਥਾਨਿਕ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਸ਼ਰਧਾ ਪੂਰਵਕ ਮਨਾਇਆ ਗਿਆ।ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਦੇਸ਼ ਭਗਤ ਪਰਿਵਾਰਾਂ ਦੇ ਬੱਚਿਆਂ ਨੇ ਸ਼ਮੂਲੀਅਤ ਕੀਤੀ। ਜੱਥੇਬੰਦੀ ਦੇ ਮੈਂਬਰਾਂ ਨੇ ਸ਼ਹੀਦ ਭਗਤ ਸਿੰਘ ਦੇ ਬੁੱਤ ਤੇ ਫੁੱਲਾਂ ਦੇ ਹਾਰ ਪਾ ਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਤੇ ਸੂਬਾ ਪ੍ਰਧਾਨ ਪ੍ਰਿੰ:ਸੁਰੇਸ਼ ਅਰੋੜਾ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਇੱਕ ਮਹਾਨ ਸੁਤੰਤਰਤਾ ਸੰਗਰਾਮੀ ਸਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਅਹਿਮ ਭੂਮਿਕਾ ਨਿਭਾਈ ਭਰ ਜਵਾਨੀ ਵਿੱਚ ਦੇਸ਼ ਦੀ ਖਾਤਰ ਆਪਾ ਕੁਰਬਾਨ ਕਰਦੇ ਹੋਏ ਅੱਜ ਦੇ ਦਿਨ ਫਾਂਸੀ ਦੇ ਰੱਸੇ ਨੂੰ ਚੁੰਮ ਕੇ ਗਲੇ ਵਿੱਚ ਪਾ ਲਿਆ ਪਰ ਈਨ ਨਹੀਂ ਮੰਨੀ ਜ਼ਿਲਾ ਪ੍ਰਧਾਨ ਨਰੇਸ਼ ਸ਼ਰਮਾ ਨੇ ਅਪੀਲ ਕੀਤੀ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੀ ਸੋਚ ਤੇ ਪਹਿਰਾ ਦੇਣਾ ਚਾਹੀਦਾ ਹੈ ਇਹ ਹੀ ਉਹਨਾਂ ਲਈ ਸੱਚੀ ਅਤੇ ਸੁੱਚੀ ਸ਼ਰਧਾਂਜਲੀ ਹੋਵੇਗੀ।ਡਾ: ਰਣਬੀਰ ਕਿੰਗਰਾ ਨੇ ਕਿਹਾ ਕਿ ਸਾਨੂੰ ਸ਼ਹੀਦ ਭਗਤ ਸਿੰਘ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਲੋੜ ਹੈ। ਸਾਡੀ ਸਰਕਾਰ ਨੂੰ ਭਗਤ ਸਿੰਘ ਨੂੰ ਸ਼ਹੀਦ ਦਾ ਦਰਜ਼ਾ ਦੇਣਾ ਚਾਹੀਦਾ ਹੈ।ਸਭਨਾ ਨੇ ਇਕੱਠੇ ਹੋ ਕੇ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾਏ ਅਤੇ ਕਿਹਾ ਕਿ ਭਗਤ ਸਿੰਘ ਤੇਰੀ ਸੋਚ ਤੇ ਪਹਿਰਾ ਦਿਆਂਗੇ ਠੋਕ ਕੇ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸੂਬਾ ਜਨਰਲ ਸਕੱਤਰ ਡਾਕਟਰ ਚੰਦਰ ਸ਼ੇਖਰ,ਮੀਤ ਪ੍ਰਧਾਨ ਡਾਕਟਰ ਰਣਬੀਰ ਸਿੰਘ ਕਿੰਗਰਾ,ਵੈਦ ਸਤਿੰਦਰ ਸ਼ਰਮਾ,ਜ਼ਿਲਾ ਪ੍ਰਧਾਨ ਨਰੇਸ਼ ਸ਼ਰਮਾ,ਵੈਦ ਬਲਦੇਵ ਸਿੰਘ ਨਾਗੀ,ਭੁਪਿੰਦਰ ਸਿੰਘ ਛੀਨਾ,ਰੁਪਿੰਦਰ ਸਿੰਘ,ਨਰਪਿੰਦਰ ਸਿੰਘ,ਦਿਨੇਸ਼ ਸੇਠੀ,ਰਾਜਿੰਦਰ ਕੁਮਾਰ ਨਛੱਤਰ ਸਿੰਘ ਮਾਹਲਾ ਹਾਜਰ ਸਨ।
ਫੋਟੋ: ਸ਼ਹੀਦ ਭਗਤ ਸਿੰਘ ਦੇ ਬੁੱਤ ਅੱਗੇ ਸ਼ਰਧਾਂਜਲੀ ਭੇਟ ਕਰਦੇ ਹੋਏ ਫਰੀਡਮ ਗਾਈਟਰਜ ਡੀਪੈਂਡੇਨਟਸ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਸ੍ਰੀ ਸੁਰੇਸ਼ ਅਰੋੜਾ ਅਤੇ ਮੈਂਬਰਜ਼।

0
0 views

Comment