logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਹੀ ਸੱਚੀ ਸ਼ਰਧਾਂਜਲੀ: ਕੈਬਨਿਟ ਮੰਤਰੀ ਬਰਿੰਦਰ ਗੋਇਲ।



ਲਹਿਰਾਗਾਗਾ, 23 ਮਾਰਚ (ਸੁਰੇਸ਼ ਜਵਾਹਰ ਵਾਲਾ 90233-63132)ਸ਼ਹੀਦ ਦਿਵਸ ਮੌਕੇ ਸਥਾਨਕ ਸ਼ਹੀਦੀ ਸਮਾਰਕ, ਸ਼ਿਵ ਮੰਦਰ ਚੌਂਕ ਨੇੜੇ ਇਕ ਗੰਭੀਰ ਅਤੇ ਸ਼ਰਧਾ ਭਰਿਆ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਕੇਵਲ 23 ਸਾਲ ਦੀ ਨੌਜਵਾਨ ਉਮਰ ਵਿੱਚ ਫਾਂਸੀ ਦੇ ਫੰਦੇ ਨੂੰ ਚੁੰਮਣ ਵਾਲੇ ਇਹ ਮਹਾਨ ਸ਼ਹੀਦ ਸਾਡੇ ਦੇਸ਼ ਦੇ ਅਸਲੀ ਨਾਇਕ ਹਨ। ਉਨ੍ਹਾਂ ਕਿਹਾ ਕਿ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੇ ਉਸ ਭਾਰਤ ਦਾ ਸੁਪਨਾ ਦੇਖਿਆ ਸੀ, ਜਿੱਥੇ ਲੋਕ ਆਜ਼ਾਦ ਹੋਣ ਅਤੇ ਆਪਣੇ ਫੈਸਲੇ ਖੁਦ ਕਰਨ ਦੇ ਹੱਕਦਾਰ ਹੋਣ। ਅਸੀਂ ਅੱਜ ਜਿਸ ਆਜ਼ਾਦੀ ਦਾ ਅਨੰਦ ਮਾਣ ਰਹੇ ਹਾਂ, ਉਹ ਉਨ੍ਹਾਂ ਦੀਆਂ ਬੇਮਿਸਾਲ ਕੁਰਬਾਨੀਆਂ ਦਾ ਨਤੀਜਾ ਹੈ।

ਉਨ੍ਹਾਂ ਨੇ ਅੱਗੇ ਕਿਹਾ ਕਿ ਅੱਜ ਦੀ ਲੋੜ ਹੈ ਕਿ ਅਸੀਂ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਇਕੱਠੇ ਹੋ ਕੇ ਅੱਗੇ ਵਧੀਏ ਅਤੇ ਉਨ੍ਹਾਂ ਦੀ ਸੋਚ ਤੇ ਅਸੂਲਾਂ ਤੋਂ ਪ੍ਰੇਰਣਾ ਲੈ ਕੇ ਦੇਸ਼ ਦੀ ਤਰੱਕੀ ਵਿੱਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਦੇਸ਼-ਭਗਤੀ ਦੀ ਭਾਵਨਾ ਨਾਲ ਜੁੜ ਕੇ ਸਮਾਜ ਵਿੱਚ ਸਕਾਰਾਤਮਕ ਬਦਲਾਅ ਲਿਆਉਣ।

ਇਸ ਮੌਕੇ ਨਗਰ ਕੌਂਸਲ ਲਹਿਰਾ ਦੇ ਪ੍ਰਧਾਨ ਮੈਡਮ ਕਾਂਤਾ ਗੋਇਲ ਵੱਲੋਂ ਵੀ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ। ਸਮਾਗਮ ਵਿੱਚ ਸ਼ਿਵ ਮੰਦਰ ਦੇ ਪ੍ਰਧਾਨ ਅਸ਼ਵਨੀ ਕੁਮਾਰ ਅੱਛੀ, ਮਾਸਟਰ ਸੁਦਰਸ਼ਨ ਸ਼ਰਮਾ, ਕਾਲੀ ਮਾਤਾ ਮੰਦਰ ਦੇ ਪ੍ਰਧਾਨ ਰਾਜ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਮੌਜੂਦ ਰਹੇ।

ਸਮਾਗਮ ਦਾ ਮਾਹੌਲ ਦੇਸ਼-ਭਗਤੀ ਦੇ ਜਜ਼ਬੇ ਨਾਲ ਭਰਪੂਰ ਸੀ ਅਤੇ ਹਾਜ਼ਰੀਨ ਵੱਲੋਂ ਸ਼ਹੀਦਾਂ ਦੀ ਕੁਰਬਾਨੀ ਨੂੰ ਸਲਾਮ ਕਰਦੇ ਹੋਏ ਉਨ੍ਹਾਂ ਦੇ ਦਿਖਾਏ ਰਸਤੇ 'ਤੇ ਚੱਲਣ ਦਾ ਸੰਕਲਪ ਕੀਤਾ ਗਿਆ।

12
5384 views

Comment