ਖੰਨੇ ਵਿੱਚ ਆਮ ਆਦਮੀ ਪਾਰਟੀ ਨੂੰ ਇੱਕ ਹੋਰ ਝਟਕਾ
ਮੈਂ ਭੁਪਿੰਦਰ ਸਿੰਘ ਸਰਾਂ, 2014 ਤੋਂ ਆਮ ਆਦਮੀ ਪਾਰਟੀ ਨਾਲ ਜੁੜਿਆ ਹੋਇਆ ਸੀ। ਪਿਛਲੇ ਚਾਰ ਸਾਲਾਂ ਦੌਰਾਨ ਸਾਡੀ ਪਾਰਟੀ ਦੇ ਕਿਸੇ ਵੀ ਲੀਡਰ ਨੇ ਸਾਡੀ ਸੁਣਵਾਈ ਨਹੀਂ ਕੀਤੀ ਅਤੇ ਨਾ ਹੀ ਸਾਡੇ ਰਾਹੀਂ ਲੋਕਾਂ ਦੇ ਕੰਮ ਹੋ ਸਕੇ।
ਲੋਕ ਸਾਡੇ ਕੋਲ ਆਮ ਆਦਮੀ ਪਾਰਟੀ ਦੇ ਨੁਮਾਇੰਦੇ ਹੋਣ ਕਰਕੇ ਆਉਂਦੇ ਸਨ, ਪਰ ਕੰਮ ਨਾ ਹੋਣ ਕਾਰਨ ਸਾਨੂੰ ਨਾਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਸੀ। ਇਸ ਦੌਰਾਨ ਮੈਂ ਮਹਿਸੂਸ ਕੀਤਾ ਕਿ ਇਸ ਪਾਰਟੀ ਵਿੱਚ ਪੁਰਾਣੇ ਵਰਕਰਾਂ ਦੀ ਕੋਈ ਕਦਰ ਨਹੀਂ ਰਹੀ।
ਦੁੱਖ ਦੇ ਨਾਲ ਕਹਿਣਾ ਪੈਂਦਾ ਹੈ ਕਿ ਬਾਹਰੋਂ ਆਏ ਹੋਏ ਲੋਕਾਂ ਨੂੰ ਅਹੁਦੇ ਦਿੱਤੇ ਜਾਂਦੇ ਹਨ, ਜਦਕਿ ਪਾਰਟੀ ਲਈ ਸਾਲਾਂ ਤੋਂ ਮਿਹਨਤ ਕਰਨ ਵਾਲੇ ਵਰਕਰਾਂ ਨੂੰ ਨਜ਼ਰਅੰਦਾਜ਼ ਕੀਤਾ ਜਾਂਦਾ ਹੈ।
ਇਸ ਲਈ, ਮੈਂ ਅੱਜ ਦੁਖੀ ਦਿਲ ਨਾਲ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ।