logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

-ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਨੇ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ. ਵਿਭਾਗ ਦੇ ਸਹਿਯੋਗ ਨਾਲ ਲਗਾਇਆ ਖੂਨਦਾਨ ਕੈਂਪ

-ਦੇਸ਼ ਭਗਤ ਪੰਡਿਤ ਚੇਤਨ
-ਕੈਂਪ ਵਿੱਚ ਕੰਵਲ ਸਰਾਂ ਪੱਤਰਕਾਰ *ਰੋਜ਼ਾਨਾ ਅਕਾਲੀ ਪੱਤ੍ਰਿਕਾ* ਅਤੇ ਵਿੱਤੀ ਸਕੱਤਰ ਕਲਮਾਂ ਦੇ ਰੰਗ ਸਾਹਿਤ ਸਭਾ ਨੂੰ ਕੀਤਾ ਗਿਆ ਸਨਮਾਨਿਤ

ਫਰੀਦਕੋਟ:25,ਮਾਰਚ(ਨਾਇਬ ਰਾਜ)

ਅੱਜ ਸਥਾਨਕ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਨੇ ਰੈੱਡ ਰਿਬਨ ਕਲੱਬ ਅਤੇ ਐਨ.ਐਸ.ਐਸ ਵਿਭਾਗ ਦੇ ਸਹਿਯੋਗ ਨਾਲ ਲਗਾਇਆ ਖੂਨਦਾਨ ਕੈਂਪ ਲਗਾਇਆ ਗਿਆ। ਇਹ ਕੈਂਪ ਓਲਡ ਸਟੂਡੈਂਟਸ ਐਸੋਸੀਏਸ਼ਨ,ਸਰਕਾਰੀ ਕਾਲਜ ਆਫ ਐਜੂਕੇਸ਼ਨ, ਫਰੀਦਕੋਟ ਅਤੇ ਸ.ਜਸਵਿੰਦਰ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ.)ਪੰਜਾਬ ਦੇ ਵਿਸ਼ੇਸ਼ ਸਹਿਯੋਗ ਨਾਲ ਲਗਾਇਆ ਗਿਆ। ਇਹ ਕੈਂਪ ਡਾ.ਰਾਜੇਸ਼ ਮੋਹਨ ਪ੍ਰਿੰਸੀਪਲ ਦੇਸ਼ ਭਗਤ ਪੰਡਿਤ ਚੇਤਨ ਦੇਵ ਸਰਕਾਰੀ ਕਾਲਜ ਆਫ ਐਜੂਕੇਸ਼ਨ ਫਰੀਦਕੋਟ ਦੀ ਰਹਿਨੁਮਾਈ ਹੇਠ ਦੇਸ਼ ਦੇ ਮਹਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਗਾਇਆ ਗਿਆ । ਇਸ ਕੈਂਪ ਦੇ ਕੋਆਡੀਨੇਟਰ ਪ੍ਰੋ.ਬੀਰਇੰਦਰਜੀਤ ਸਿੰਘ ਸਨ। ਇਸ ਕੈਂਪ ਦੇ ਮੁੱਖ ਮਹਿਮਾਨ ਡਾ.ਪੂਜਾ ਭੱਲਾ ਪ੍ਰਿੰਸੀਪਲ ਸ਼ਹੀਦ ਭਗਤ ਸਿੰਘ ਕਾਲਜ ਫਰੀਦਕੋਟ ਸਨ। ਕੈਂਪ ਦੌਰਾਨ ਕੰਵਲ ਸਰਾਂ ਪੱਤਰਕਾਰ ਰੋਜ਼ਾਨਾ *ਅਕਾਲੀ ਪੱਤ੍ਰਿਕਾ ਜਲੰਧਰ*, ਉਪ-ਸੰਪਾਦਕ ਰੋਜ਼ਾਨਾ ਸੱਚ ਟਾਈਮਜ਼ ਗੁਰਦਾਸਪੁਰ ਅਤੇ ਵਿੱਤੀ ਸਕੱਤਰ ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫਰੀਦਕੋਟ ਨੂੰ ਵਿਸ਼ੇਸ਼ ਤੋਰ ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਕੈਂਪ ਵਿੱਚ ਚੈਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸ.ਅਮਨਦੀਪ ਸਿੰਘ ਬਾਬਾ,ਪ੍ਰਿੰਸੀਪਲ ਸ਼ੁਰੇਸ਼ ਅਰੋੜਾ,ਡਾ.ਰੁਪਿੰਦਰ ਕੌਰ,ਪਰਮਜੀਤ ਸਿੰਘ ਪਲੈਨ, ਲਾਇਨ ਗੁਰਵਿੰਦਰ ਢੀਂਗੜਾ, ਲੋਕ ਗਾਇਕ ਰਾਜ ਗਿੱਲ ਭਾਣਾ ਅਤੇ ਗੁਰਜੀਤ ਸਿੰਘ ਹੈਰੀ ਢਿੱਲੋਂ ਮੁੱਖ ਸੇਵਾਦਾਰ ਸ.ਜਸਵਿੰਦਰ ਢਿੱਲੋਂ ਮੈਮੋਰੀਅਲ ਵੈਲਫੇਅਰ ਸੁਸਾਇਟੀ (ਰਜਿ.)ਪੰਜਾਬ ਨੇ ਸ਼ਿਰਕਤ ਕੀਤੀ। ਹੈਰੀ ਢਿਲੋਂ ਨੇ ਕਿਹਾ ਉਹਨਾਂ ਦੀ ਸੁਸਾਇਟੀ ਦਾ ਮੁੱਖ ਉਦੇਸ਼ ਹੀ ਲੋਕ ਭਲਾਈ ਦੇ ਕੰਮਾਂ ਨੂੰ ਤਰਜੀਹ ਦੇਣਾ ਹੈ। ਭਵਿੱਖ ਵਿੱਚ ਵੀ ਉਹ ਅਜਿਹੇ ਕੈਂਪਾਂ ਵਿੱਚ ਆਪਣਾ ਸਹਿਯੋਗ ਦਿੰਦੇ ਰਹਿਣਗੇ। ਸ.ਅਮਨਦੀਪ ਸਿੰਘ ਬਾਬਾ ਨੇ ਵੀ ਐਜੂਕੇਸ਼ਨ ਕਾਲਜ ਵਿੱਚ ਖੂਨਦਾਨ ਕੈਂਪ ਲਾਉਣ ਦੀ ਸ਼ਲਾਘਾ ਕੀਤੀ ਤੇ ਕਿਹਾ ਸਾਨੂੰ ਇਸ ਮਹਾਨ ਕਾਰਜ ਵਿੱਚ ਵੱਧ ਤੋ ਵੱਧ ਖੂਨਦਾਨ ਦੇਣਾ ਚਾਹੀਦਾ ਇਸ ਨਾਲ ਅਨੇਕਾ ਕੀਮਤੀ ਜਾਨਾਂ ਨੂੰ ਬਚਾਇਆ ਜਾ ਸਕਦਾ ਹੈ।

5
358 views

Comment