ਸਰਕਾਰੀ ਪ੍ਰਾਇਮਰੀ ਸਕੂਲ ਕੰਮੇਆਣਾ ਦੇ ਦੋ ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਪ੍ਰੀਖਿਆ ਪਾਸ ਕੀਤੀ
ਫ਼ਰੀਦਕੋਟ:25,ਮਾਰਚ (ਨਾਇਬ ਰਾਜ)-
ਸਰਕਾਰੀ ਪ੍ਰਾਇਮਰੀ ਸਕੂਲ ਕੰਮੇਆਣਾ ਦੇ ਹੋਣਹਾਰ ਦੋ ਵਿਦਿਆਰਥੀਆਂ ਸਰਤਾਜ ਸਿੰਘ ਸਪੁੱਤਰ ਸੋਨੂੰ ਸਿੰਘ ਅਤੇ ਅਯੂਸ਼ ਕੁਮਾਰ ਸਪੁੱਤਰ ਮੁਕੇਸ਼ ਕੁਮਾਰ ਨੇ ਜਵਾਹਰ ਨਵੋਦਿਆ ਦੀ ਪ੍ਰੀਖਿਆ ਪਾਸ ਕੀਤੀ । ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਅਧਿਆਪਕ ਗੁਰਮੀਤ ਸਿੰਘ ਮਠਾੜੂ ਨੇ ਦੱਸਿਆ ਕਿ ਸਕੂਲ ਦੇ ਮੁੱਖ ਅਧਿਆਪਕਾ ਰਸ਼ਪਿੰਦਰ ਕੌਰ ਦੀ ਯੋਗ ਅਗਵਾਈ ਅਤੇ ਜਮਾਤ ਇੰਚਾਰਜ ਰੀਤਾ ਦੇਵੀ ਦੀ ਸਖਤ ਮਿਹਨਤ ਸਦਕਾ ਸਕੂਲ ਦੇ ਦੋ ਵਿਦਿਆਰਥੀਆਂ ਵੱਲੋਂ ਜਵਾਹਰ ਨਵੋਦਿਆ ਦੀ ਵਿਕਾਰੀ ਪ੍ਰੀਖਿਆ ਪਾਸ ਕਰਕੇ ਇਲਾਕੇ ਅੰਦਰ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸਨ ਕੀਤਾ ਹੈ। ਸਕੂਲ ਦੇ ਮੁੱਖ ਅਧਿਆਪਕਾ ਰਸ਼ਪਿੰਦਰ ਕੌਰ ਨੇ ਵਿਦਿਆਰਥੀਆਂ ਦੀ ਇਸ ਪ੍ਰਾਪਤੀ ਤੇ ਖੁਸੀ ਪ੍ਰਗਟਾਉਂਦਿਆਂ ਮਾਪਿਆਂ ਨੂੰ ਵੱਧ ਤੋਂ ਵੱਧ ਆਪਣੇ ਬੱਚੇ ਸਰਕਾਰੀ ਪ੍ਰਾਇਮਰੀ ਸਕੂਲ ਕੰਮੇਆਣਾ ’ਚ ਦਾਖਲ ਕਰਾਉਣ ਲਈ ਅਪੀਲ ਕੀਤੀ ਹੈ। ਸਰਕਾਰੀ ਪ੍ਰਾਇਮਰੀ ਸਕੂਲ ਕੰਮੇਆਣਾ ਦੇ ਇਸ ਸ਼ਾਨਦਾਰ ਪ੍ਰਾਪਤੀ ਤੇ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ/ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਅੰਜਨਾ ਕੌਂਸ਼ਲ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਸ਼੍ਰੀ ਪਵਨ ਕੁਮਾਰ ਨੇ ਸਕੂਲ ਮੁਖੀ, ਕਲਾਸ ਇੰਚਾਰਜ਼, ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ।