logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸ੍ਰੀ ਅਨੰਦਪੁਰ ਸਾਹਿਬ ਵਿੱਚ 100 ਕਰੋੜ ਦੀ ਲਾਗਤ ਨਾਲ ਬਣੇਗਾ ਨਵਾਂ ਪ੍ਰਸ਼ਾਸਕੀ ਕੰਪਲੈਕਸ- ਹਰਜੋਤ ਸਿੰਘ ਬੈਂਸ

ਸ੍ਰੀ ਅਨੰਦਪੁਰ ਸਾਹਿਬ ਵਿੱਚ 100 ਕਰੋੜ ਦੀ ਲਾਗਤ ਨਾਲ ਬਣੇਗਾ ਨਵਾਂ ਪ੍ਰਸ਼ਾਸਕੀ ਕੰਪਲੈਕਸ- ਹਰਜੋਤ ਸਿੰਘ ਬੈਂਸ
ਵਿਰਾਸਤੀ ਆਰਕੀਟੈਕਚਰ ਸ਼ੈਲੀ ਵਿੱਚ ਤਿਆਰ ਹੋਵੇਗੀ 4 ਮੰਜ਼ਿਲਾਂ ਆਧੁਨਿਕ ਇਮਾਰਤ- ਕੈਬਨਿਟ ਮੰਤਰੀ
ਇੱਕੋ ਛੱਤ ਹੇਠ ਹੋਣਗੇ 27 ਪ੍ਰਮੁੱਖ ਦਫ਼ਤਰ ਅਤੇ ਜੁਡੀਸ਼ੀਅਲ ਕੰਪਲੈਕਸ - ਬੈਂਸ
ਗਰਾਊਂਡ ਫਲੋਰ ’ਤੇ ਪਬਲਿਕ ਵਿੰਡੋ ਡੈਸਕ ਨਾਲ ਲੋਕਾਂ ਨੂੰ ਮਿਲੇਗੀ ਵੱਡੀ ਸਹੂਲਤ
ਸ੍ਰੀ ਅਨੰਦਪੁਰ ਸਾਹਿਬ 27 ਮਾਰਚ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿੱਚ ਲਗਭਗ 100 ਕਰੋੜ ਰੁਪਏ ਦੀ ਲਾਗਤ ਨਾਲ ਇੱਕ ਨਵਾਂ ਪ੍ਰਸ਼ਾਸਕੀ ਕੰਪਲੈਕਸ ਬਣਾਇਆ ਜਾਵੇਗਾ। ਇਹ ਕੰਪਲੈਕਸ ਵਿਰਾਸਤੀ ਆਰਕੀਟੈਕਚਰ ਸ਼ੈਲੀ ਵਿੱਚ ਤਿਆਰ ਕੀਤਾ ਜਾਵੇਗਾ, ਜੋ ਇਲਾਕੇ ਦੀ ਧਾਰਮਿਕ ਅਤੇ ਇਤਿਹਾਸਕ ਮਹੱਤਤਾ ਨੂੰ ਧਿਆਨ ਵਿੱਚ ਰੱਖਦਿਆਂ ਡਿਜ਼ਾਇਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੇ ਵਿਕਾਸ ਲਈ ਮੀਲ ਪੱਥਰ ਸਾਬਤ ਹੋਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਨਵਾਂ ਮਿਆਰ ਸੈੱਟ ਕਰੇਗਾ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਬੀਤੇ ਦਿਨੀ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਇਸ ਪ੍ਰੋਜੈਕਟ ਦਾ ਐਲਾਨ ਕੀਤਾ ਗਿਆ ਸੀ, ਇਹ 4 ਮੰਜ਼ਿਲਾਂ ਆਧੁਨਿਕ ਇਮਾਰਤ ਹੋਵੇਗੀ, ਜਿਸ ਵਿੱਚ 27 ਪ੍ਰਮੁੱਖ ਸਰਕਾਰੀ ਦਫ਼ਤਰ ਇੱਕੋ ਛੱਤ ਹੇਠ ਲਿਆਂਦੇ ਜਾਣਗੇ। ਇਸ ਨਾਲ ਆਮ ਜਨਤਾ ਨੂੰ ਵੱਖ-ਵੱਖ ਦਫ਼ਤਰਾਂ ਦੇ ਚੱਕਰ ਕੱਟਣ ਤੋਂ ਰਾਹਤ ਮਿਲੇਗੀ ਅਤੇ ਸਰਕਾਰੀ ਸੇਵਾਵਾਂ ਇੱਕ ਥਾਂ ਤੇ ਆਸਾਨੀ ਨਾਲ ਉਪਲੱਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਕੰਪਲੈਕਸ ਪ੍ਰਸ਼ਾਸਕੀ ਕੰਮਾਂ ਨੂੰ ਹੋਰ ਤੇਜ਼ ਅਤੇ ਪ੍ਰਭਾਵਸ਼ਾਲੀ ਬਣਾਉਣ ਵਿੱਚ ਮਦਦਗਾਰ ਸਾਬਤ ਹੋਵੇਗਾ।
ਇਸੇ ਕੰਪਲੈਕਸ ਦੇ ਅੰਦਰ ਨਵਾਂ ਜੁਡੀਸ਼ੀਅਲ ਕੰਪਲੈਕਸ ਵੀ ਤਿਆਰ ਕੀਤਾ ਜਾਵੇਗਾ, ਜਿਸ ਨਾਲ ਕਾਨੂੰਨੀ ਕਾਰਵਾਈਆਂ ਨੂੰ ਵੀ ਇੱਕ ਸੁਚੱਜੇ ਅਤੇ ਆਧੁਨਿਕ ਮਾਹੌਲ ਵਿੱਚ ਅੰਜਾਮ ਦਿੱਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਨਿਆਂ ਪ੍ਰਣਾਲੀ ਨੂੰ ਮਜ਼ਬੂਤ ਬਣਾਉਣ ਲਈ ਇਹ ਕਦਮ ਬਹੁਤ ਹੀ ਮਹੱਤਵਪੂਰਨ ਹੈ ਅਤੇ ਇਸ ਨਾਲ ਵਕੀਲ ਭਾਈਚਾਰੇ ਅਤੇ ਆਮ ਲੋਕਾਂ ਦੋਵਾਂ ਨੂੰ ਵੱਡੀ ਸਹੂਲਤ ਪ੍ਰਾਪਤ ਹੋਵੇਗੀ।
ਸ.ਬੈਂਸ ਨੇ ਇਹ ਵੀ ਦੱਸਿਆ ਕਿ ਨਵੇਂ ਪ੍ਰਸ਼ਾਸਕੀ ਕੰਪਲੈਕਸ ਦੇ ਗਰਾਊਂਡ ਫਲੋਰ ’ਤੇ ਪਬਲਿਕ ਵਿੰਡੋ ਡੈਸਕ ਸਥਾਪਿਤ ਕੀਤੇ ਜਾਣਗੇ, ਜਿੱਥੇ ਹਰ ਵਿਭਾਗ ਦੀਆਂ ਸੇਵਾਵਾਂ ਸਿੱਧੇ ਤੌਰ ’ਤੇ ਲੋਕਾਂ ਲਈ ਉਪਲਬਧ ਹੋਣਗੀਆਂ। ਇਸ ਨਾਲ ਲੋਕਾਂ ਨੂੰ ਆਪਣਾ ਕੰਮ ਕਰਵਾਉਣ ਲਈ ਉੱਪਰਲੇ ਮੰਜ਼ਿਲਾਂ ’ਤੇ ਜਾਣ ਦੀ ਲੋੜ ਨਹੀਂ ਪਵੇਗੀ ਅਤੇ ਉਹਨਾਂ ਦਾ ਕੀਮਤੀ ਸਮਾਂ ਬਚੇਗਾ। ਇਹ ਸੁਵਿਧਾ ਸਰਕਾਰੀ ਕੰਮਕਾਜ ਨੂੰ ਪਾਰਦਰਸ਼ੀ ਅਤੇ ਲੋਕ-ਹਿਤੈਸ਼ੀ ਬਣਾਉਣ ਵੱਲ ਇੱਕ ਵੱਡਾ ਕਦਮ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਤਰ੍ਹਾਂ ਦੇ ਵਿਕਾਸੀ ਪ੍ਰੋਜੈਕਟ ਇਲਾਕੇ ਦੀ ਸਮੁੱਚੀ ਤਰੱਕੀ ਨੂੰ ਨਵੀਂ ਦਿਸ਼ਾ ਦੇਣਗੇ। ਉਨ੍ਹਾਂ ਭਰੋਸਾ ਦਿਵਾਇਆ ਕਿ ਇਹ ਪ੍ਰੋਜੈਕਟ ਸਮਾਂਬੱਧ ਤਰੀਕੇ ਨਾਲ ਪੂਰਾ ਕੀਤਾ ਜਾਵੇਗਾ ਅਤੇ ਸ੍ਰੀ ਅਨੰਦਪੁਰ ਸਾਹਿਬ ਨੂੰ ਇੱਕ ਆਧੁਨਿਕ ਅਤੇ ਸੁਵਿਧਾਜਨਕ ਪ੍ਰਸ਼ਾਸਕੀ ਕੇਂਦਰ ਵਜੋਂ ਵਿਕਸਤ ਕੀਤਾ ਜਾਵੇਗਾ।

49
1875 views

Comment