ਕੋਟਕਪੂਰਾ ਵਿੱਚ ਆਮ ਆਦਮੀ ਕਲੀਨਿਕ ਦਾ ਵਰਚੁਅਲ ਉਦਘਾਟਨ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ ਨੇ ਕਰਵਾਇਆ
ਕੋਟਕਪੂਰਾ, 28 ਮਾਰਚ:26(ਨਾਇਬ ਰਾਜ)
ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਸ. ਗੁਰਮੀਤ ਸਿੰਘ ਆਰੇਵਾਲਾ ਨੇ ਅੱਜ ਕੋਟਕਪੂਰਾ ਵਿਖੇ ਆਮ ਆਦਮੀ ਕਲੀਨਿਕ ਦਾ ਵਰਚੁਅਲ ਉਦਘਾਟਨ ਕਰਵਾਇਆ। ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆਂ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਲਈ ਵੱਡੀ ਸਹੂਲਤ ਸਾਬਤ ਹੋ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਹਿਲਾਂ ਹੀ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਅੱਜ 109 ਹੋਰ ਕਲੀਨਿਕਾਂ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਨਾਲ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਸ. ਆਰੇਵਾਲਾ ਨੇ ਦੱਸਿਆ ਕਿ ਇਨ੍ਹਾਂ ਕਲੀਨਿਕਾਂ ਵਿੱਚ 112 ਤਰ੍ਹਾਂ ਦੀਆਂ ਦਵਾਈਆਂ ਅਤੇ 47 ਤਰ੍ਹਾਂ ਦੇ ਟੈਸਟ ਬਿਲਕੁਲ ਮੁਫ਼ਤ ਉਪਲਬਧ ਕਰਵਾਏ ਜਾ ਰਹੇ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਰਾਹਤ ਮਿਲ ਰਹੀ ਹੈ।
ਉਨ੍ਹਾਂ ਹੋਰ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਵੱਲੋਂ ਐਲਾਨ ਕੀਤੇ ਗਏ ਸਿਹਤ ਕਾਰਡਾਂ ਰਾਹੀਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਚੇਅਰਮੈਨ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਸਿਹਤ ਸਹੂਲਤਾਂ ਨੂੰ ਲੋਕਾਂ ਦੇ ਨੇੜੇ ਲਿਆਂਦਾ ਗਿਆ ਹੈ, ਜਿਸ ਨਾਲ ਲੋਕਾਂ ਦੇ ਸਮੇਂ ਅਤੇ ਪੈਸੇ ਦੋਹਾਂ ਦੀ ਬਚਤ ਹੋ ਰਹੀ ਹੈ। ਖ਼ਾਸ ਕਰਕੇ ਗਰੀਬ ਅਤੇ ਜ਼ਰੂਰਤਮੰਦ ਵਰਗ ਲਈ ਇਹ ਯੋਜਨਾ ਬਹੁਤ ਲਾਭਦਾਇਕ ਸਾਬਤ ਹੋ ਰਹੀ ਹੈ।
ਅੰਤ ਵਿੱਚ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਖੇਤਰ ਨੂੰ ਪ੍ਰਾਥਮਿਕਤਾ ਦੇਂਦਿਆਂ ਲੋਕ-ਭਲਾਈ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ।
ਇਸ ਮੌਕੇ ਡਾ. ਹੁਸਨਪਾਲ, ਸਿਮਰਨਜੀਤ ਸਿੰਘ ਐੱਮ.ਸੀ. ਤੋਂ ਇਲਾਵਾ ਵੱਡੀ ਗਿਣਤੀ ਵਿੱਚ ਮੁਹੱਲਾ ਨਿਵਾਸੀ ਹਾਜ਼ਰ ਸਨ।