ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਨਾਲ਼ ਸੰਬੰਧਿਤ ਇੰਡਸਟਰੀ (ਐਗਰੋ ਇੰਡਸਟਰੀ) । ਕਰੋੜਾਂ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ ।
ਜੋਗਿੰਦਰ ਲਹਿਰੀ ( ਜਨ ਜਨ ਦੀ ਆਵਾਜ਼) 01/04/26 ਹਲਕਾ ਚੱਬੇਵਾਲ ‘ਚ ਸਥਾਪਤ ਹੋਵੇਗਾ ਫ਼ਲਾਂ ਤੇ ਸਬਜ਼ੀਆਂ ਨਾਲ਼ ਸੰਬੰਧਿਤ ਇੰਡਸਟਰੀ (ਐਗਰੋ ਇੰਡਸਟਰੀ) । ਕਰੋੜਾਂ ਦੀ ਲਾਗਤ ਨਾਲ ਲੱਗੇਗਾ ਪ੍ਰੋਜੈਕਟ । ਪਿਛਲੇ ਦਿਨੀਂ ਕੇਂਦਰੀ ਮੰਤਰੀ ਸ਼੍ਰੀ ਚਿਰਾਗ ਪਾਸਵਾਨ ਜੀ ਨਾਲ ਇਸ ਪ੍ਰੌਜੈਕਟ ਵਾਰੇ ਕੀਤੀ ਸੀ ਚਰਚਾ । ਪ੍ਰੋਜੈਕਟ ਨੂੰ ਮਿਲੀ ਰਸਮੀ ਪ੍ਰਵਾਨਗੀ
12 ਮਹੀਨਿਆਂ ‘ਚ ਸ਼ੁਰੂ ਹੋਵੇਗੀ ਇੰਡਸਟਰੀ, ਸੈਂਕੜੇ ਲੋਕਾਂ ਖਾਸਕਰ ਔਰਤਾਂ ਨੂੰ ਮਿਲੇਗਾ ਰੋਜ਼ਗਾਰ
ਪੰਜਾਬ ਸਰਕਾਰ ਪ੍ਰੋਜੈਕਟ ਲਈ ਹਰ ਸੰਭਵ ਮਦਦ ਕਰੇਗੀ
ਵਿਧਾਨ ਸਭਾ ਹਲਕਾ ਚੱਬੇਵਾਲ ਵਿਚ ਜਲਦ ਹੀ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਦੀ ਵੱਡੀ ਇੰਡਸਟਰੀ ਸਥਾਪਤ ਹੋਵੇਗੀ ਜਿਸ ਨਾਲ ਕੰਢੀ ਅਤੇ ਨਾਲ ਲੱਗਦੇ ਇਲਾਕਿਆਂ ਵਿਚ ਫ਼ਲਾਂ-ਸਬਜ਼ੀਆਂ ਦੀ ਕਾਸ਼ਤ ਨੂੰ ਨਾ ਸਿਰਫ ਹੁਲਾਰਾ ਮਿਲੇਗਾ ਸਗੋਂ ਕਾਸ਼ਤਕਾਰਾਂ ਦੀ ਆਮਦਨ ਵਿਚ ਵੀ ਚੋਖਾ ਵਾਧਾ ਹੋਵੇਗਾ।
ਇਹ ਯੂਨਿਟ ਆਪਣੇ-ਆਪ ਵਿਚ ਫ਼ਲਾਂ ਅਤੇ ਸਬਜ਼ੀਆਂ ਦੀ ਪ੍ਰੋਸੈਸਿੰਗ ਲਈ ਅਤਿ-ਆਧੁਨਿਕ ਸਹੂਲਤਾਂ ਵਾਲਾ ਯੂਨਿਟ ਹੋਵੇਗਾ ਜਿਸ ਨਾਲ ਇਸ ਖੇਤਰ ਵਿਚ ਵੱਡੇ ਪੱਧਰ ‘ਤੇ ਹੁੰਦੀ ਮਟਰਾਂ ਅਤੇ ਆਲੂਆਂ ਦੀ ਕਾਸ਼ਤ ਨੂੰ ਵੀ ਲਾਭ ਮਿਲੇਗਾ।