ਜਲੰਧਰ (ਜਸਵਿੰਦਰ ਸਿੰਘ)- ਪੰਜਾਬ ਦਾ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਪੰਜਾਬ ਵਿਚ ਲਗਾਤਾਰ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿ
ਜਲੰਧਰ (ਜਸਵਿੰਦਰ ਸਿੰਘ)- ਪੰਜਾਬ ਦਾ ਮੌਸਮ ਇਕ ਵਾਰ ਫਿਰ ਬਦਲਣ ਵਾਲਾ ਹੈ। ਪੰਜਾਬ ਵਿਚ ਲਗਾਤਾਰ ਦੋ ਦਿਨ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਅਗਲੇ ਦਿਨਾਂ ਨੂੰ ਲੈ ਕੇ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ 6 ਅਪ੍ਰੈਲ ਤੱਕ ਪੰਜਾਬ ਦੇ ਮੌਸਮ ਸਬੰਧੀ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ ਚੰਡੀਗੜ੍ਹ ਵੱਲੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਲਈ ਅਗਲੇ ਪੰਜ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ ਦਿੱਤੀ ਹੈ। ਜਾਣਕਾਰੀ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ ਦੇ ਕਈ ਹਿੱਸਿਆਂ 'ਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਬਿਜਲੀ ਵੀ ਚਮਕੇਗੀ ਅਤੇ ਗੜੇਮਾਰੀ ਵੀ ਹੋਵੇਗੀ।
ਇਹ ਵੀ ਪੜ੍ਹੋ: ਪੰਜਾਬ ਦੇ ਉੱਘੇ ਕਾਰੋਬਾਰੀ ਨੇ ਸਭ ਤੋਂ ਉੱਚੀ ਚੋਟੀ ਮਾਊਂਟ ਐਵਰੈਸਟ ਕੀਤੀ ਫਤਿਹ, ਬੇਸ ਕੈਂਪ 'ਚ ਲਹਿਰਾਇਆ ਝੰਡਾ
2 ਅਪ੍ਰੈਲ ਲਈ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਬਹੁਤੇ ਹਿੱਸੇ ਖ਼ੁਸ਼ਕ ਰਹਿਣਗੇ ਪਰ ਉੱਤਰੀ ਜ਼ਿਲ੍ਹਿਆਂ ਜਿਵੇਂ ਕਿ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। 3 ਅਪ੍ਰੈਲ ਨੂੰ ਪੂਰੇ ਸੂਬੇ ਵਿਚ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਗਈ ਹੈ। ਇਸੇ ਨੂੰ ਧਿਆਨ ਵਿਚ ਰੱਖਦੇ ਹੋਏ ਮੌਸਮ ਵਿਭਾਗ ਨੇ ਓਰੇਂਜ ਅਤੇ ਯੈਲੋ ਅਲਰਟ ਜਾਰੀ ਕੀਤਾ ਹੈ। 4 ਅਪ੍ਰੈਲ ਨੂੰ ਵੀ ਮੀਂਹ ਦਾ ਪ੍ਰਭਾਵ ਸਭ ਤੋਂ ਵੱਧ ਵੇਖਣ ਨੂੰ ਮਿਲ ਸਕਦਾ ਹੈ। ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ ਅਤੇ ਐੱਸ. ਏ. ਐੱਸ. ਨਗਰ (ਮੋਹਾਲੀ) 'ਚ ਭਾਰੀ ਮੀਂਹ ਦੀ ਸੰਭਾਵਨਾ ਹੈ।