logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ

2 ਅਪ੍ਰੈਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। 11.70 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਇਹ 30 ਬਿਸਤਰਿਆਂ ਵਾਲਾ ਆਧੁਨਿਕ ਹਸਪਤਾਲ ਇਲਾਕੇ ਦੇ ਲੋਕਾਂ ਲਈ ਵਰਦਾਨ ਸਾਬਤ ਹੋਵੇਗਾ।
ਮੁੱਖ ਮੰਤਰੀ ਨੇ ਦੱਸਿਆ ਕਿ ਇਸ ਹਸਪਤਾਲ ਨਾਲ 15 ਪਿੰਡਾਂ ਦੇ ਲਗਭਗ 50 ਹਜ਼ਾਰ ਵਾਸੀਆਂ ਨੂੰ ਸਿੱਧਾ ਲਾਭ ਮਿਲੇਗਾ ਅਤੇ ਨੇੜਲੇ ਖੇਤਰਾਂ ਦੀ 35 ਤੋਂ 40 ਹਜ਼ਾਰ ਆਬਾਦੀ ਵੀ ਇਸ ਤੋਂ ਫਾਇਦਾ ਉਠਾਏਗੀ। ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ਦੀ ਘਾਟ ਕਾਰਨ ਮਰੀਜ਼ਾਂ ਨੂੰ ਸੰਗਰੂਰ, ਪਟਿਆਲਾ ਤੇ ਲੁਧਿਆਣਾ ਰੈਫਰ ਕੀਤਾ ਜਾਂਦਾ ਸੀ, ਪਰ ਹੁਣ ਉਨ੍ਹਾਂ ਨੂੰ ਸਥਾਨਕ ਪੱਧਰ ’ਤੇ ਹੀ ਆਧੁਨਿਕ ਇਲਾਜ ਮਿਲ ਸਕੇਗਾ।
ਮੁੱਖ ਮੰਤਰੀ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜਾਇਜ਼ਾ ਲੈਂਦਿਆਂ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਗੱਲਬਾਤ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਵਿੱਚ ਐਮਰਜੈਂਸੀ ਵਾਰਡ, ਜੱਚਾ-ਬੱਚਾ ਵਾਰਡ ਤੋਂ ਇਲਾਵਾ ਈ.ਐੱਨ.ਟੀ., ਦੰਦਾਂ ਦੀਆਂ ਸੇਵਾਵਾਂ, ਬਾਲ ਰੋਗ ਵਿਭਾਗ ਤੇ ਮੁਫ਼ਤ ਜੱਚਾ-ਬੱਚਾ ਸਿਹਤ ਸੰਭਾਲ ਸੇਵਾਵਾਂ ਉਪਲਬਧ ਹੋਣਗੀਆਂ। ਐਕਸ-ਰੇ ਤੇ ਖੂਨ ਦੀ ਜਾਂਚ ਵੀ ਇੱਥੇ ਹੀ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਸੰਤ ਬਾਬਾ ਅਤਰ ਸਿੰਘ ਜੀ ਦੇ ਨਾਮ ’ਤੇ ਮੈਡੀਕਲ ਕਾਲਜ ਬਣਾਉਣ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਨਾਲ ਖੇਤਰ ਵਿੱਚ ਡਾਕਟਰੀ ਸਿੱਖਿਆ ਨੂੰ ਹੁਲਾਰਾ ਮਿਲੇਗਾ ਅਤੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ।ਉਨ੍ਹਾਂ ਕਿਹਾ ਕਿ ਆਪ ਸਰਕਾਰ ਦਾ ਟੀਚਾ ਹੈ ਕਿ ਲੋਕਾਂ ਨੂੰ ਘਰ ਦੇ ਨੇੜੇ ਹੀ ਉੱਚ-ਪੱਧਰੀ ਸਿਹਤ ਸਹੂਲਤਾਂ ਮਿਲਣ ਤਾਂ ਜੋ ਉਨ੍ਹਾਂ ਨੂੰ ਲੰਮੀਆਂ ਯਾਤਰਾਵਾਂ ਤੇ ਵੱਡੇ ਖਰਚਿਆਂ ਤੋਂ ਰਾਹਤ ਮਿਲ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ ਸਨ।

1
88 views

Comment