logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਹਲਕਾ ਰਾਜਪੁਰਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ: ਵਿਧਾਇਕਾ ਨੀਨਾ ਮਿੱਤਲ

ਰਾਜਪੁਰਾ, ਅਪ੍ਰੈਲ : ਹਲਕਾ ਰਾਜਪੁਰਾ ਦੇ ਵਿਧਾਇਕਾ ਨੀਨਾ ਮਿੱਤਲ ਨੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 22 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਪ੍ਰੋਜੈਕਟਾਂ ਦੇ ਕੰਮਾਂ ਦਾ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਵਾਰਡ ਨੰਬਰ 17 ਵਿੱਚ ਨਵੀਂ ਸੀਵਰੇਜ ਪਾਈਪ ਲਾਈਨ ਪਾਉਣ ਦੇ ਕੰਮ ਦੀ ਅਧਿਕਾਰਕ ਸ਼ੁਰੂਆਤ ਵੀ ਕੀਤੀ ਗਈ। ਇਹ ਪ੍ਰੋਜੈਕਟ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਤੇ ਸਥਾਨਕ ਸਰਕਾਰਾਂ ਵਿਭਾਗ ਦੇ ਕੈਬਿਨੇਟ ਮੰਤਰੀ ਸੰਜੀਵ ਕੁਮਾਰ ਅਰੋੜਾ ਦੇ ਯਤਨਾਂ ਸਦਕਾ ਅੱਗੇ ਵਧਾਇਆ ਗਿਆ ਹੈ। ਇਸ ਮੌਕੇ ਨਗਰ ਕੌਂਸਲ ਰਾਜਪੁਰਾ ਦੇ ਕਾਰਜਸਾਧਕ ਅਫਸਰ ਅਵਤਾਰ ਸੇਖਰੀ ਅਤੇ ਉਪਮੰਡਲ ਮੈਜਿਸਟ੍ਰੇਟ ਨਮਨ ਮਾਰਕਨ ਅਤੇ ਹਲਕਾ ਸੰਗਠਨ ਇੰਚਾਰਜ ਅਤੇ ਵਾਰਡ ਨੰਬਰ 17 ਦੇ ਇੰਚਾਰਜ ਰੀਤੇਸ ਬਾਂਸਲ ਦੇ ਸਹਿਯੋਗ ਨਾਲ ਇਹ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ।ਇਸ ਮੌਕੇ ਅਜੈ ਮਿੱਤਲ ਨੇ ਵੀ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ।
ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਵਾਰਡ ਨੰਬਰ 17 ਅਤੇ ਹੋਰ ਇਲਾਕਿਆਂ ਦੇ ਨਿਵਾਸੀ ਲੰਮੇ ਸਮੇਂ ਤੋਂ ਸੀਵਰੇਜ ਓਵਰਫਲੋ ਦੀ ਸਮੱਸਿਆ ਨਾਲ ਜੂਝ ਰਹੇ ਸਨ। ਲੋਕਾਂ ਦੀ ਇਸ ਪੁਰਾਣੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਨਵੀਂ ਸੀਵਰੇਜ ਪਾਈਪ ਲਾਈਨ ਪਾਈ ਜਾ ਰਹੀ ਹੈ, ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਨੀਲਪੁਰ ਸਟੇਡੀਅਮ ਕੋਲੋਂ ਮੇਨ ਰੋਡ ਬਾਈਪਾਸ ਤੇ ਅੰਡਰਗਰਾਊਂਡ ਸੀਵਰੇਜ ਪਾਈਪ ਲਾਈਨ ਪਾਉਣ ਦਾ ਕੰਮ ਸ਼ੁਰੂ ਹੋ ਚੁੱਕਾ ਹੈ ਅਤੇ ਜਲਦੀ ਹੀ ਹੋਰ ਇਲਾਕਿਆਂ ਵਿੱਚ ਵੀ ਇਹ ਕੰਮ ਵਿਸਥਾਰ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਸੀਵਰੇਜ ਓਵਰਫਲੋ ਅਤੇ ਬੈਕ ਮਾਰਨ ਦੀ ਸਮੱਸਿਆ ਦਾ ਪੱਕਾ ਹੱਲ ਨਿਕਲੇਗਾ, ਜਿਸ ਨਾਲ ਲੋਕਾਂ ਦੀ ਜ਼ਿੰਦਗੀ ਸੁਖਾਲੀ ਬਣੇਗੀ। ਉਨ੍ਹਾਂ ਨੇ ਸੰਬੰਧਤ ਵਿਭਾਗਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕੰਮ ਨੂੰ ਸਮੇਂ ਸਿਰ ਅਤੇ ਮਿਆਰੀ ਢੰਗ ਨਾਲ ਪੂਰਾ ਕਰਨ ਲਈ ਕਿਹਾ। ਇਸ ਦੌਰਾਨ ਵਿਧਾਇਕਾ ਨੀਨਾ ਮਿੱਤਲ ਨੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਵੱਲੋਂ ਵੱਡੀਆਂ ਗ੍ਰਾਂਟਾਂ ਦੇ ਦਾਵੇ ਤਾਂ ਕੀਤੇ ਗਏ ਪਰ ਜ਼ਮੀਨੀ ਪੱਧਰ ‘ਤੇ ਵਿਕਾਸ ਦੇ ਕੰਮ ਨਹੀਂ ਕੀਤੇ। ਗਰੀਨ ਸਿਟੀ ਫੇਸ-1 ਅਤੇ ਫੇਸ-2, ਭਟੇਜਾ ਕਲੋਨੀ, ਗਨੇਸ਼ ਨਗਰ, ਸਤਨਾਮ ਨਗਰ ਅਤੇ ਪੀਰ ਕਲੋਨੀ ਸਮੇਤ ਕਈ ਇਲਾਕਿਆਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਥਾਵਾਂ ‘ਤੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਰਹੇ। ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਮਾਨ ਸਰਕਾਰ ਹਰ ਵਰਗ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਵਿਕਾਸ ਕਾਰਜਾਂ ਨੂੰ ਸਿਰਮੌਰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਰਾਜਪੁਰਾ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਿਤ ਕੀਤਾ ਜਾਵੇਗਾ।
ਵਾਰਡ ਨੰਬਰ 17 ਦੇ ਇੰਚਾਰਜ ਰੀਤੇਸ ਬਾਂਸਲ ਨੇ ਵਿਧਾਇਕਾਂ ਮੈਡਮ ਨੀਨਾ ਮਿੱਤਲ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕਰਦਿਆਂ ਕਿਹਾ ਕਿ ਲੰਮੇ ਸਮੇਂ ਵਾਰਡ ਨਿਵਾਸੀਆਂ ਦੀ ਲਟਕਦੀ ਮੰਗ ਨੂੰ ਪੂਰਾ ਕੀਤਾ ਹੈ, ਵਾਰਡ ਨਿਵਾਸੀਆਂ ਨੇ ਵੀ ਵਿਧਾਇਕਾ ਦੇ ਯਤਨਾਂ ਦੀ ਪ੍ਰਸ਼ੰਸਾ ਕਰਦਿਆਂ ਉਨ੍ਹਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਨ੍ਹਾਂ ਪ੍ਰੋਜੈਕਟਾਂ ਨਾਲ ਉਨ੍ਹਾਂ ਦੀ ਲੰਮੇ ਸਮੇਂ ਦੀ ਸਮੱਸਿਆ ਦਾ ਪੱਕਾ ਹੱਲ ਹੋਵੇਗਾ।
ਇਸ ਮੌਕੇ ਸੀਵਰੇਜ਼ ਬੋਰਡ ਦੇ ਐਸ ਡੀ ਓ ਕਰਨਦੀਪ ਸਿੰਘ, ਸ਼ਾਮ ਸੁੰਦਰ ਵਧਵਾ, ਸਚਿਨ ਮਿੱਤਲ, ਟਿੰਕੂ ਬਾਂਸਲ, ਰਮਨ ਟਿਵਾਣਾ, ਗੁਰਵਿੰਦਰ ਸਿੰਘ ਵੜੈਚ, ਬੀਡੀ ਨੰਦਾ, ਮਨੀਸ਼ ਕੁਮਾਰ, ਗੁਰਵੀਰ ਸਰਾਂਓ, ਹਰਪ੍ਰੀਤ ਸਿੰਘ ਲਾਲੀ, ਸਾਬਕਾ ਸਰਪੰਚ ਰਣਜੀਤ ਸਿੰਘ, ਰਤਨੇਸ ਜਿੰਦਲ, ਮੁਨੀਸ਼ ਕੁਮਾਰ ਭਟੇਜਾ ਕਲੋਨੀ, ਮਣੀ ਗਨੇਸ਼ ਕਲੋਨੀ, ਸਰਪੰਚ ਜਸਵੰਤ ਸਿੰਘ ਨੈਣਾ ਸਮੇਤ ਵੱਡੀ ਗਿਣਤੀ ਵਿਚ ਵਾਰਡ ਨੰਬਰ 17 ਦੇ ਵਾਸੀਆਂ ਮੌਜੂਦ ਸਨ।

0
0 views

Comment