logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਕਣਕ ਦੀ ਨਾੜ ਨੂੰ ਅੱਗ ਲਾਉਣ ਵਾਲਿਆਂ 'ਤੇ ਹੋਵੇਗੀ ਸਖਤ ਕਾਰਵਾਈ

ਪਟਿਆਲਾ, ਅਪ੍ਰੈਲ- 3: ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਣਕ ਦੀ ਨਾੜ ਨੂੰ ਅੱਗ ਲਗਾਉਣ ਤੋਂ ਰੋਕਣ ਲਈ ਮਹੱਤਵਪੂਰਨ ਕਦਮ ਚੁੱਕਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਵੱਲੋਂ ਕਣਕ ਦੀਆਂ ਘਟਨਾਵਾਂ ਨੂੰ ਰੋਕਣ ਲਈ ਇੱਕ ਸਮੀਖਿਆ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਸਿਮਰਪ੍ਰੀਤ ਕੌਰ ਸਮੇਤ ਸੰਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਨਾੜ ਸਾੜਨ ਦੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਹੁਕਮ ਦਿੱਤੇ ਕਿ ਜ਼ਿਲ੍ਹੇ ਚ 24 ਘੰਟੇ ਨਿਗਰਾਨੀ ਦੇ ਹੁਕਮ 'ਤੇ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਜਾਵੇ।ਉਨ੍ਹਾਂ ਨੇ ਖੇਤੀਬਾੜੀ ਵਿਭਾਗ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਸਹਿਕਾਰਤਾ ਵਿਭਾਗ ਨੂੰ ਆਪਸੀ ਸਹਿਯੋਗ ਨਾਲ ਕੰਮ ਕਰਨ ਦੀ ਹਦਾਇਤ ਕੀਤੀ ਤਾਂ ਜੋ ਇਸ ਸਮੱਸਿਆ ਦਾ ਪ੍ਰਭਾਵਸ਼ਾਲੀ ਹੱਲ ਕੀਤਾ ਜਾ ਸਕੇ। ਇਸ ਤੋਂ ਇਲਾਵਾ, ਡਿਪਟੀ ਕਮਿਸ਼ਨਰ ਨੇ ਲੋਕਾਂ ਵਿੱਚ ਜਾਗਰੂਕਤਾ ਫੈਲਾਉਣ ‘ਤੇ ਵੀ ਜ਼ੋਰ ਦਿੱਤਾ ਅਤੇ ਸੰਬੰਧਤ ਵਿਭਾਗਾਂ ਨੂੰ ਪਿੰਡ ਪੱਧਰ ‘ਤੇ ਜਾਗਰੂਕਤਾ ਕੈਂਪ ਲਗਾਉਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨਾ ਸਾੜਨ ਦੇ ਨੁਕਸਾਨਾਂ ਅਤੇ ਬਦਲਵੇਂ ਉਪਾਵਾਂ ਬਾਰੇ ਜਾਣਕਾਰੀ ਦੇਣਾ ਬਹੁਤ ਜ਼ਰੂਰੀ ਹੈ। ਜ਼ਿਲ੍ਹਾ ਪ੍ਰਸ਼ਾਸਨ ਨੇ ਸਾਰੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਵਾਤਾਵਰਣ ਦੀ ਸੁਰੱਖਿਆ ਅਤੇ ਸਿਹਤਮੰਦ ਜੀਵਨ ਲਈ ਨਾੜ ਨੂੰ ਅੱਗ ਨਾ ਲਗਾਈ ਜਾਵੇ ਅਤੇ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ। ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਡਾ. ਦਾਰਾ ਸਿੰਘ, ਏ ਪੀ ਪੀ ਓ ਡੋ . ਅਵਨਿੰਦਰ ਸਿੰਘ ਮਾਨ, ਪ੍ਰਦੂਸ਼ਣ ਕੰਟਰੋਲ ਬੋਰਡ ਤੋਂ ਨਵਤੇਸ਼ ਸਿੰਗਲਾ, ਏ ਏ ਈ ਪ੍ਰਭਦੀਪ ਸਿੰਘ, ਏ ਈ ਓ ਰਵਿੰਦਰ ਪਾਲ ਸਿੰਘ ਚੱਠਾ, ਸਹਿਕਾਰਤਾ ਵਿਭਾਗ ਤੋਂ ਡੀ ਆਰ ਕੋਪਰੇਟੀਵ ਸੋਸਾਇਟੀ ਸੰਗਰਾਮ ਸਿੰਘ ਸੰਧੂ ਮੌਜੂਦ ਸਨ।

0
0 views

Comment