logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸਰਕਾਰੀ ਹਾਈ ਸਕੂਲ ਭਾਣਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ:


ਫਰੀਦਕੋਟ 04.04.26(ਨਾਇਬ ਰਾਜ)

ਸਰਕਾਰੀ ਹਾਈ ਸਕੂਲ ਭਾਣਾ ਦੇ ਗੈਰ ਬੋਰਡ ਦੀਆਂ ਕਲਾਸਾਂ ਦੇ ਸਾਲਾਨਾ ਨਤੀਜੇ ਐਲਾਨੇ ਗਏ ਕੁੱਲ ਮਿਲਾ ਕੇ ਨਤੀਜਾ ਸ਼ਾਨਦਾਰ ਰਿਹਾ।ਪਹਿਲਾ,ਦੂਸਰਾ ਅਤੇ ਤੀਸਰਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।ਸਕੂਲ ਵਿਚ ਆਯੋਜਿਤ ਪ੍ਰੋਗਰਾਮ ਦੇ ਮੁੱਖ ਮਹਿਮਾਨ ਸੇਵਾ ਮੁਕਤ ਅਧਿਆਪਕ ਸ ਗੁਰਿੰਦਰ ਸਿੰਘ ਸਨ।ਸਕੂਲ ਦੇ ਅਧਿਆਪਕ ਰੂਚੀ ਗੁਪਤਾ ਨੇ ਸਭਨਾ ਨੂੰ ਜੀ ਆਇਆਂ ਨੂੰ ਕਿਹਾ ਸਕੂਲ ਦੇ ਵਿਦਿਆਰਥੀਆਂ ਜਿੰਨ੍ਹਾਂ ਵਿੱਚ ਲੜਕੀਆਂ ਵੀ ਸ਼ਾਮਿਲ ਸਨ ਨੇ ਸਭਨਾ ਦਾ ਮਨੋਰੰਜਨ ਕਰਦੇ ਹੋਏ ਵੱਖ ਵੱਖ ਵਨਗੀਆਂ ਦੀਆਂ ਸੱਭਿਆਚਾਰਕ ਝਲਕੀਆਂ ਪੇਸ਼ ਕੀਤੀਆਂ।ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਨੇ ਸਕੂਲ ਦੀ ਪ੍ਰਗਤੀ ਰਿਪੋਰਟ ਪੜ੍ਹੀ ਅਤੇ ਦੱਸਿਆ ਕੇ ਸਾਡੇ ਸਕੂਲ ਦੇ ਵਿਦਿਆਰਥੀ ਜਿੱਥੇ ਪੜਾਈ ਵਿੱਚ ਮੱਲਾਂ ਮਾਰ ਰਹੇ ਹਨ ਓਥੇ ਖੇਡਾਂ ਵਿੱਚ ਵੀ ਰਾਸ਼ਟਰੀ ਪੱਧਰ ਤੱਕ ਪ੍ਰਾਪਤੀਆਂ ਕਰ ਚੁੱਕੇ ਹਨ ਜੌ ਕੇ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਜਿਸ ਦਾ ਸਿਹਰਾ ਸਾਡੇ ਸਕੂਲ ਦੇ ਮਿਹਨਤੀ ,ਤੁਜਰਬੇਕਰ ਅਤੇ ਇਮਾਨਦਾਰ ਅਧਿਆਪਕਾਂ ਦੇ ਸਿਰ ਜਾਂਦਾ ਹੈ।ਉਹਨਾਂ ਇਹ ਵੀ ਦੱਸਿਆ ਕੇ ਸਾਡੇ ਸਕੂਲ ਵਿੱਚ ਅਧਿਆਪਕਾਂ ਵੱਲੋ ਅਨੇਕਾਂ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਸ਼੍ਰੀਮਤੀ ਅਨੀਤਾ ਅਰੋੜਾ ਨੇ ਪਾਸ ਅਤੇ ਚੰਗੇ ਅੰਕ ਪ੍ਰਾਪਤ ਕਰਕੇ ਸਨਮਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿੱਚ ਵੀ ਹੋਰ ਸਖ਼ਤ ਮਿਹਨਤ ਕਰਕੇ ਆਪਣੇ ਮੁਕਾਮ ਤੇ ਪਹੁੰਚਣ ਲਈ ਆਪਣੀਆਂ ਸ਼ੁੱਭ ਕਾਮਨਾਵਾਂ ਦਿੱਤੀਆਂ।ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਵੀ ਚੰਗੇ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।ਸਕੂਲ ਵੱਲੋ ਜਿਨ੍ਹਾਂ ਵਿਦਿਆਰਥੀਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ ਉਹਨਾ ਦੇ ਵੇਰਵੇ ਇਸ ਪ੍ਰਕਾਰ ਹਨ ਛੇਂਵੀ ਕਲਾਸ ਵਿੱਚੋ ਹਰਗੁਣ ਕੌਰ ਨੇ ਪਹਿਲਾ,ਕੋਮਲਪ੍ਰੀਤ ਕੌਰ ਨੇ ਦੂਸਰਾ, ਹਰਸ਼ ਨੂਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ,ਸੱਤਵੀਂ ਵੀ ਕਲਾਸ ਵਿੱਚੋਂ ਨਵੀਂ ਗਿੱਲ ਨੇ ਪਹਿਲਾ,ਨਵਨੀਤ ਕੌਰ ਨੇ ਦੂਸਰਾ ਅਤੇ ਖੁਸ਼ਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ,ਨੌਵੀਂ ਏ ਅੰਮ੍ਰਿਤਪਾਲ ਕੌਰ ਨੇ ਪਹਿਲਾ,ਗੁਰਸਾਹਿਬ ਸਿੰਘ ਨੇ ਦੂਸਰਾ ਅਤੇ ਸਤਿੰਦਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ,ਨੌਵੀਂ ਬੀ ਅਭਿਜੀਤ ਸਿੰਘ ਨੇ ਪਹਿਲ ਸਥਾਨ,ਏਕਮਜੀਤ ਸਿੰਘ ਨੇ ਦੂਸਰਾ ਅਤੇ ਅੰਸ਼ਦੀਪ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।ਮੁੱਖ ਮਹਿਮਾਨ ਸ ਗੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਕਰਕੇ ਆਪਣੇ ਟੀਚੇ ਪ੍ਰਾਪਤ ਕਰਨੇ ਚਾਹੀਦੇ ਹਨ ਟੀਚੇ ਪ੍ਰਾਪਤ ਕਰਨ ਲਈ ਅਧਿਆਪਕਾਂ ਦਾ ਅਸ਼ੀਰਵਾਦ ਜਰੂਰੀ ਹਨ ਟੀਚੇ ਪ੍ਰਾਪਤ ਕਰਨ ਲਈ ਚੰਗੀਆਂ ਪੁਸਤਕਾਂ ਪੜ੍ਹਨੀਆਂ ਚਾਹੀਦੀਆਂ ਹਨ। ਸ ਗੁਰਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸ ਗੁਰਿੰਦਰ ਸਿੰਘ ਜਿੱਥੇ ਵਿਦਿਆਰਥੀਆਂ ਨੂੰ ਨਕਦ ਇਨਾਮ ਦਿੱਤੇ ਓਥੇ ਸਕੂਲ ਨੂੰ 20,000/ ਦੀ ਨਕਦ ਰਾਸ਼ੀ ਦਾਨ ਵਜੋਂ ਦਿੱਤੀ।ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ ਨੇ ਸਭਨਾ ਦਾ ਧੰਨਵਾਦ ਕੀਤਾ ਮੰਚ ਸੰਚਾਲਨ ਦੀ ਭੂਮਿਕਾ ਸ਼੍ਰੀਮਤੀ ਗੁਰਬਿੰਦਰ ਕੌਰ ਨੇ ਨਿਭਾਈ।
ਫੋਟੋ: ਸਰਕਾਰੀ ਹਾਈ ਸਕੂਲ ਭਾਣਾ ਦੇ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ ਸਕੂਲ ਮੁਖੀ ਸ਼੍ਰੀਮਤੀ ਅਨੀਤਾ ਅਰੋੜਾ, ਸ ਗੁਰਿੰਦਰ ਸਿੰਘ ਅਤੇ ਅਧਿਆਪਕਾਂ ਨਾਲ।

14
74 views

Comment