logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਗਵਰਨਰ ਦੇ ਨਾਂ ਡੀਸੀ ਫਤਿਹਗੜ੍ਹ ਸਾਹਿਬ ਨੂੰ ਦਿੱਤਾ ਮੰਗ ਪੱਤਰ

ਰਿਪੋਰਟਰ ਬਘੇਲ ਸਿੰਘ ਚਨਾਰਥਲ)(ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਅੱਜ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਨੇ ਗਵਰਨਰ ਦੇ ਨਾਂ ਡੀਸੀ ਫਤਿਹਗੜ੍ਹ ਸਾਹਿਬ ਨੂੰ ਸੌਂਪਿਆ ਮੰਗ ਪੱਤਰ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਹਰਨੇਕ ਸਿੰਘ ਭੱਲਮਾਜਰਾ ਨੇ ਕਿਹਾ ਕਿ ਕਿਸਾਨਾਂ ਅਤੇ ਪੇਂਡੂ ਮਜ਼ਦੂਰਾਂ ਦੇ ਸਿਰ ਚੜਿਆ ਕਰਜਾ ਇੱਕ ਸੱਚਾਈ ਹੈ ਕੇਂਦਰ ਅਤੇ ਪੰਜਾਬ ਸਰਕਾਰ ਮਿਲ ਕੇ ਕਿਸਾਨਾਂ ਅਤੇ ਪੇਂਡੂ ਮਜ਼ਦੂਰਾਂ ਨੂੰ ਕਰਜੇ ਤੋਂ ਮੁਕਤ ਕਰੇ , ਪੰਜਾਬ ਵਿੱਚ ਪਾਣੀ ਦਾ ਸੰਕਟ ਦਿਨੋ ਦਿਨ ਵੱਧਦਾ ਜਾ ਰਿਹਾ ਹੈ ਪੰਜਾਬ ਸਰਕਾਰ ਕਿਸਾਨ ਦੇ ਹਰ ਇੱਕ ਖੇਤ ਤੱਕ ਨਹਿਰੀ ਪਾਣੀ ਪਹੁੰਚਦਾ ਕਰੇ ਅਤੇ ਜਿੱਥੇ ਪੰਜਾਬ ਦੇ ਵਿੱਚ ਪੀਣ ਵਾਲੇ ਪਾਣੀ ਦੀ ਸਮੱਸਿਆ ਹੈ ਉਸ ਸਮੱਸਿਆ ਨੂੰ ਹੱਲ ਕੀਤਾ ਜਾਵੇ, ਪੰਜਾਬ ਦੇ ਵਿੱਚ ਹਰੇਕ ਸਾਲ ਹੜਾਂ ਨਾਲ ਬਹੁਤ ਵੱਡੇ ਪੱਧਰ ਤੇ ਨੁਕਸਾਨ ਹੋ ਜਾਂਦਾ ਹੈ। ਸਰਕਾਰ ਜੋ ਮੀਹ ਦਾ ਪਾਣੀ ਅਜਾਈ ਜਾਂਦਾ ਹੈ ਅਤੇ ਹੜਾਂ ਵਾਲੇ ਪਾਣੀ ਨੂੰ ਸਾਂਭਣ ਦਾ ਪ੍ਰਬੰਧ ਕਰੇ , ਅਮਰੀਕਾ ਦੇ ਦਬਾਅ ਦੇ ਹੇਠ ਜੋ ਭਾਰਤ ਅਮਰੀਕਾ ਨਾਲ ਮੁਕਤ ਵਪਾਰ ਸਮਝੌਤਾ ਕਰਨ ਜਾ ਰਿਹਾ ਹੈ ਇਸ ਸਮਝੌਤੇ ਨੂੰ ਰੱਦ ਕੀਤਾ ਜਾਵੇ, ਦਿੱਲੀ ਅੰਦੋਲਨ ਸਮੇਂ ਅਤੇ ਦਿੱਲੀ ਅੰਦੋਲਨ ਤੋਂ ਬਾਅਦ ਵਿੱਚ ਕਿਸਾਨਾਂ ਪਰ ਹੋਏ ਪਰਚੇ ਤੁਰੰਤ ਰੱਦ ਕੀਤੇ ਜਾਣ, ਜੋ ਕੇਂਦਰ ਦੀ ਸਰਕਾਰ ਬਿਜਲੀ ਬਿੱਲ ਲੈ ਕੇ ਆ ਰਹੀ ਹੈ ਇਸ ਬਿੱਲ ਨੂੰ ਤੁਰੰਤ ਰੱਦ ਕੀਤਾ ਜਾਵੇ, ਜੋ ਮਨਰੇਗਾ ਸਕੀਮ ਨੂੰ ਖਤਮ ਕਰਨ ਲਈ ਨਵਾਂ ਕਾਨੂੰਨ ਬਣਾਇਆ ਹੈ ਇਸ ਕਾਨੂੰਨ ਨੂੰ ਵੀ ਰੱਦ ਕੀਤਾ ਜਾਵੇ ,ਬੀਜ ਬਿੱਲ 2025 ਨੂੰ ਰੱਦ ਕੀਤਾ ਜਾਵੇ ਅਤੇ ਸਵਾਮੀਨਾਥਨ ਦੀ ਰਿਪੋਰਟ ਦੇ ਮੁਤਾਬਕ ਐਮਐਸਪੀ ਤੇ ਗਰੰਟੀ ਕਾਨੂੰਨ ਬਣਾਇਆ ਜਾਵੇ ਇਸ ਸਮੇਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਸੂਬਾ ਵਿੱਤ ਸਕੱਤਰ ਰਣਜੀਤ ਸਿੰਘ ਚਨਾਰਥਲ, ਜ਼ਿਲਾ ਜਰਨਲ ਸਕੱਤਰ ਜਸਵੀਰ ਸਿੰਘ ਚਨਾਰਥਲ, ਗੋਲੂ ਪੰਜੋਲੀ, ਸੁਖਦੇਵ ਭੱਦਲਥੂਹਾ, ਜਸਵੀਰ ਸਿੰਘ, ਗੁਰਦੀਪ ਸਿੰਘ ਸਰਹਿੰਦ ਸ਼ਾਮਿਲ ਹੋਏ

26
2347 views

Comment