logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਜਲਾਲਾਬਾਦ (ਜਸਵਿੰਦਰ ਸਿੰਘ): ਹਾਲ ਹੀ ਵਿੱਚ ਪਈ ਅਚਾਨਕ ਬਾਰਿਸ਼ ਨੇ ਇਲਾਕੇ ਵਿੱਚ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨ

ਜਲਾਲਾਬਾਦ (ਜਸਵਿੰਦਰ ਸਿੰਘ):
ਹਾਲ ਹੀ ਵਿੱਚ ਪਈ ਅਚਾਨਕ ਬਾਰਿਸ਼ ਨੇ ਇਲਾਕੇ ਵਿੱਚ ਕਣਕ ਦੀ ਫਸਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਹੈ। ਇਸ ਸਥਿਤੀ ਨੂੰ ਗੰਭੀਰਤਾ ਨਾਲ ਲੈਂਦਿਆਂ ਡਿਪਟੀ ਕਮਿਸ਼ਨਰ ਫਾਜ਼ਿਲਕਾ ਅਮਰਪ੍ਰੀਤ ਕੌਰ ਸੰਧੂ ਵੱਲੋਂ ਤੁਰੰਤ ਖਾਸ ਗਿਰਦਾਵਰੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਗਿਰਦਾਵਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਪ੍ਰਕਿਰਿਆ ਦਾ ਮੁੱਖ ਉਦੇਸ਼ ਮੌਕੇ ‘ਤੇ ਜਾ ਕੇ ਫਸਲ ਦੇ ਨੁਕਸਾਨ ਦੀ ਅਸਲ ਸਥਿਤੀ ਦਾ ਸਹੀ ਅੰਦਾਜ਼ਾ ਲਗਾਉਣਾ ਹੈ, ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੇ ਹੱਕ ਅਨੁਸਾਰ ਰਾਹਤ ਦਿੱਤੀ ਜਾ ਸਕੇ।
ਉਨ੍ਹਾਂ ਦੱਸਿਆ ਕਿ ਮਾਲ ਵਿਭਾਗ ਦੀਆਂ ਟੀਮਾਂ ਖੇਤਾਂ ਵਿੱਚ ਪਹੁੰਚ ਕੇ ਨੁਕਸਾਨ ਦਾ ਵਿਸਥਾਰ ਨਾਲ ਜਾਇਜ਼ਾ ਲੈ ਰਹੀਆਂ ਹਨ ਅਤੇ ਪੂਰੀ ਪਾਰਦਰਸ਼ਤਾ ਨਾਲ ਰਿਪੋਰਟ ਤਿਆਰ ਕੀਤੀ ਜਾ ਰਹੀ ਹੈ। ਇਸ ਨਾਲ ਪ੍ਰਭਾਵਿਤ ਕਿਸਾਨਾਂ ਦੀ ਸਹੀ ਪਛਾਣ ਯਕੀਨੀ ਬਣਾਈ ਜਾਵੇਗੀ।
ਗਿਰਦਾਵਰੀ ਦੀ ਪ੍ਰਕਿਰਿਆ ਪੂਰੀ ਹੋਣ ਉਪਰੰਤ ਰਿਪੋਰਟ ਸਰਕਾਰ ਨੂੰ ਭੇਜੀ ਜਾਵੇਗੀ ਅਤੇ ਨਿਯਮਾਂ ਅਨੁਸਾਰ ਪ੍ਰਭਾਵਿਤ ਕਿਸਾਨਾਂ ਨੂੰ ਯੋਗ ਮੁਆਵਜ਼ਾ ਮੁਹੱਈਆ ਕਰਵਾਇਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਸ਼ਾਸਨ ਉਨ੍ਹਾਂ ਦੇ ਨਾਲ ਮਜ਼ਬੂਤੀ ਨਾਲ ਖੜ੍ਹਾ ਹੈ ਅਤੇ ਕਿਸੇ ਵੀ ਹੱਕਦਾਰ ਕਿਸਾਨ ਨੂੰ ਨਿਆਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਨੇ ਸੰਬੰਧਿਤ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਕਿ ਗਿਰਦਾਵਰੀ ਦਾ ਕੰਮ ਤੁਰੰਤ ਅਤੇ ਪੂਰੀ ਇਮਾਨਦਾਰੀ ਨਾਲ ਮੁਕੰਮਲ ਕੀਤਾ ਜਾਵੇ।

6
605 views

Comment