ਬਾਬਾ ਨਾਭਾ ਦਾਸ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਲ
ਪੰਜਾਬ ਤੋਂ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦੱਸ ਦੇਈਏ ਕਿ 7 ਅਪ੍ਰੈਲ ਨੂੰ ਕਈ ਸਕੂਲਾਂ ਵਿੱਚ ਅੱਧੇ ਦਿਨ ਦੀ ਛੁੱਟੀ ਹੋਏਗੀ। ਦਰਅਸਲ, ਕੁਲਦੀਪ ਸਿੰਘ, ਸਹਾਇਕ ਕਮਿਸ਼ਨਰ (ਜਨਰਲ) ਗੁਰਦਾਸਪੁਰ ਵੱਲੋਂ ਜਾਰੀ ਕੀਤੇ ਹੁਕਮਾਂ ਵਿੱਚ ਦੱਸਿਆ ਗਿਆ ਹੈ ਕਿ ਗੋਸਵਾਮੀ ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਜੀ ਦੇ 490ਵੇਂ ਪ੍ਰਕਾਸ਼ ਉਤਸਵ ਦੇ ਸਬੰਧ ਵਿੱਚ ਪੰਜਾਬ ਪ੍ਰਧਾਨ ਸ੍ਰੀ ਯੁਧਵੀਰ ਸਿੰਘ, ਸ੍ਰੀ ਗੁਰੂ ਨਾਭਾ ਦਾਸ ਮਹਾਰਾਜ ਕਮੇਟੀ ਗੁਰਦਾਸਪੁਰ ਵੱਲੋਂ ਬੇਨਤੀ ਕੀਤੀ ਗਈ ਸੀ ਕਿ ਮਿਤੀ 07 ਅਪ੍ਰੈਲ 2026 ਨੂੰ ਜ਼ਿਲ੍ਹਾ ਗੁਰਦਾਸਪੁਰ ਵਿੱਚ ਇੱਕ ਵਿਸ਼ਾਲ ਸੋਭਾ ਯਾਤਰਾ ਕੱਢੀ ਜਾ ਰਹੀ ਹੈ। ਇਸ ਸੋਭਾ ਯਾਤਰਾ ਦੇ ਮੱਦੇਨਜ਼ਰ ਸ਼ਹਿਰ ਦੇ ਕਈ ਰੂਟ ਡਾਇਵਰਟ ਕੀਤੇ ਜਾਣਗੇ।