logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਪਟਿਆਲਾ ਸ਼ਹਿਰ ਵਿੱਚ ਲੋਕ ਅਵਾਰਾ ਕੁੱਤਿਆ ਤੇ ਪਸ਼ੂਆਂ ਤੋਂ ਹੋ ਰਹੇ ਨੇ ਪ੍ਰੇਸ਼ਾਨ

ਪਟਿਆਲਾ,
ਪੱਤਰਕਾਰ ਕਰਮਜੀਤ ਸਿੰਘ ਕਤਰ
ਅਰਬਨ ਐਸਟੇਟ ਦੇ ਫੇਜ਼ 1, 2, 3 ਅਤੇ 4 ਵਿੱਚ ਆਵਾਰਾ ਕੁੱਤਿਆਂ ਅਤੇ ਪਸ਼ੂਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ, ਜਿਸ ਕਾਰਨ ਇਲਾਕੇ ਦੇ ਨਿਵਾਸੀਆਂ ਨੂੰ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੜਕਾਂ, ਪਾਰਕਾਂ ਅਤੇ ਮਾਰਕੀਟ ਇਲਾਕਿਆਂ ਵਿੱਚ ਇਹ ਆਵਾਰਾ ਜਾਨਵਰ ਖੁੱਲ੍ਹੇ ਆਮ ਘੁੰਮਦੇ ਨਜ਼ਰ ਆਉਂਦੇ ਹਨ।
ਸਥਾਨਕ ਲੋਕਾਂ ਦੇ ਮੁਤਾਬਕ ਰਾਤ ਦੇ ਸਮੇਂ ਕੁੱਤਿਆਂ ਦੇ ਝੁੰਡ ਵਧੇਰੇ ਸਰਗਰਮ ਹੋ ਜਾਂਦੇ ਹਨ, ਜਿਸ ਨਾਲ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣ ਵਿੱਚ ਵੀ ਡਰ ਮਹਿਸੂਸ ਹੁੰਦਾ ਹੈ। ਕਈ ਵਾਰ ਇਹ ਕੁੱਤੇ ਬਾਈਕ ਸਵਾਰਾਂ ਅਤੇ ਪੈਦਲ ਚੱਲਣ ਵਾਲਿਆਂ ਦਾ ਪਿੱਛਾ ਕਰਦੇ ਹਨ, ਜਿਸ ਨਾਲ ਹਾਦਸਿਆਂ ਦਾ ਖਤਰਾ ਬਣ ਜਾਂਦਾ ਹੈ।
ਇਸ ਤੋਂ ਇਲਾਵਾ, ਗਾਂ ਅਤੇ ਸਾਂਡ ਵੀ ਸੜਕਾਂ ਦੇ ਵਿਚਕਾਰ ਬੈਠੇ ਰਹਿੰਦੇ ਹਨ, ਜਿਸ ਨਾਲ ਟ੍ਰੈਫਿਕ ਜਾਮ ਅਤੇ ਹਾਦਸਿਆਂ ਦੀ ਸੰਭਾਵਨਾ ਵੱਧ ਜਾਂਦੀ ਹੈ। ਪਾਰਕਾਂ ਵਿੱਚ ਵੀ ਇਹ ਪਸ਼ੂ ਦਾਖਲ ਹੋ ਕੇ ਗੰਦਗੀ ਫੈਲਾਉਂਦੇ ਹਨ, ਜਿਸ ਨਾਲ ਬੱਚਿਆਂ ਦੇ ਖੇਡਣ ਵਾਲੇ ਸਥਾਨ ਅਸੁਰੱਖਿਅਤ ਹੋ ਰਹੇ ਹਨ।
ਇਸ ਸਬੰਧੀ ਜੌਇੰਟ ਫੋਰਮ ਦੇ ਪ੍ਰਧਾਨ ਐਡਵੋਕੇਟ ਯੁਵਰਾਜ ਸਿੰਘ ਅਤੇ ਜਨਰਲ ਸਕੱਤਰ ਜਗਰੂਪ ਸਿੰਘ ਮਹਿਮਦਪੁਰ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਕਈ ਵਾਰ ਲਿਖਤੀ ਅਤੇ ਮੌਖਿਕ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ, ਪਰ ਅਜੇ ਤੱਕ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਜੇਕਰ ਜਲਦੀ ਇਸ ਸਮੱਸਿਆ ਦਾ ਹੱਲ ਨਾ ਕੀਤਾ ਗਿਆ ਤਾਂ ਨਿਵਾਸੀਆਂ ਨੂੰ ਸੜਕਾਂ ’ਤੇ ਉਤਰ ਕੇ ਸੰਘਰਸ਼ ਕਰਨਾ ਪਵੇਗਾ।
ਨਿਵਾਸੀਆਂ ਨੇ ਮੰਗ ਕੀਤੀ ਹੈ ਕਿ ਆਵਾਰਾ ਜਾਨਵਰਾਂ ਨੂੰ ਕਾਬੂ ਕਰਨ ਲਈ ਤੁਰੰਤ ਕਦਮ ਚੁੱਕੇ ਜਾਣ ਅਤੇ ਉਨ੍ਹਾਂ ਲਈ ਸ਼ੈਲਟਰ ਹੋਮ ਬਣਾਏ ਜਾਣ।
ਸਥਾਨਕ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਕਿਹਾ ਹੈ ਕਿ ਇਸ ਸਮੱਸਿਆ ਦੇ ਹੱਲ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਅਤੇ ਜਲਦ ਹੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

0
0 views

Comment