logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸੈਲਫ ਇਨਿਊਮਰੇਸ਼ਨ (ਸਵੈ ਗਣਨਾ) ਬਾਰੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ: ਹਰਪ੍ਰੀਤ ਸਿੰਘ

ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਨਗਣਨਾ 2027 ਤਹਿਤ ਚਾਰਜ ਅਫ਼ਸਰਾਂ ਦੀ ਮੀਟਿੰਗ

ਬਰਨਾਲਾ, ਡਿਪਟੀ ਕਮਿਸ਼ਨਰ ਸਹਿਤ ਪ੍ਰਿੰਸੀਪਲ ਸੈਂਸਸ ਅਫ਼ਸਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਚ ਜਨਗਣਨਾ 2027 ਤਹਿਤ ਇੱਕ ਅਹਿਮ ਮੀਟਿੰਗ ਚਾਰਜ ਅਫ਼ਸਰਾਂ ਅਤੇ ਓਹਨਾਂ ਦੇ ਨੁਮਾਇੰਦਿਆਂ ਨਾਲ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ (HLO) ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ। ਇਹ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਹੋਵੇਗੀ, ਜਿਸ ਵਿੱਚ 30 ਅਪ੍ਰੈਲ ਤੋਂ 14 ਮਈ 2026 ਤੱਕ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ। ਓਹਨਾਂ ਦੱਸਿਆ ਕਿ ਫੀਲਡ ਟ੍ਰੇਨਰਾਂ ਨੂੰ ਪਹਿਲੇ ਪੜਾਅ ਤਹਿਤ ਸਿਖਲਾਈ ਦਿੱਤੀ ਜਾ ਚੁੱਕੀ ਹੈ। ਓਹਨਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਨੂੰ ਸੈਲਫ-ਇਨਿਊਮਰੇਸ਼ਨ (ਖੁਦ ਜਾਣਕਾਰੀ ਭਰਨ) ਬਾਰੇ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ ਤਾਂ ਜੋ ਇੱਛੁਕ ਲੋਕ ਖੁਦ ਜਾਣਕਾਰੀ ਭਰ ਸਕਣ। ਓਹਨਾਂ ਦੱਸਿਆ ਕਿ ਸਵੈ-ਗਣਨਾ ਇੱਕ ਅਜਿਹੀ ਸਹੂਲਤ ਹੈ ਜਿਸ ਰਾਹੀਂ ਆਮ ਲੋਕ ਜਨਗਣਨਾ ਮੁਲਾਜ਼ਮਾਂ ਦੇ ਘਰ ਆਉਣ ਦਾ ਇੰਤਜ਼ਾਰ ਕੀਤੇ ਬਿਨਾਂ ਖੁਦ ਆਪਣੀ ਜਾਣਕਾਰੀ ਸਰਕਾਰੀ ਪੋਰਟਲ 'ਤੇ ਦਰਜ ਕਰ ਸਕਦੇ ਹਨ। ਪਹਿਲਾਂ ਇਹ ਕੰਮ ਸਿਰਫ਼ ਕਾਗਜ਼ੀ ਫਾਰਮਾਂ ਰਾਹੀਂ ਹੁੰਦਾ ਸੀ ਪਰ ਹੁਣ ਤੁਸੀਂ ਆਪਣੇ ਮੋਬਾਈਲ ਜਾਂ ਕੰਪਿਊਟਰ ਰਾਹੀਂ ਘਰ ਬੈਠੇ ਹੀ ਆਪਣਾ ਅਤੇ ਆਪਣੇ ਪਰਿਵਾਰ ਦਾ ਵੇਰਵਾ ਔਨਲਾਈਨ ਭਰ ਸਕਦੇ ਹੋ। ਇਸ ਦੀ ਪ੍ਰਕਿਰਿਆ ਬਹੁਤ ਸੌਖੀ ਹੈ। ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in 'ਤੇ ਜਾਣਾ ਹੋਵੇਗਾ। ਭਾਸ਼ਾ ਦੀ ਚੋਣ ਕਰੋ ਅਤੇ ਆਪਣੇ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ 'ਤੇ ਲੌਗਇਨ ਕਰੋ। ਪੋਰਟਲ 'ਤੇ ਦਿੱਤੇ ਗਏ ਸਵਾਲਾਂ ਦੇ ਜਵਾਬ ਆਪਣੀ ਸਹੂਲਤ ਅਨੁਸਾਰ ਭਰੋ। ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇੱਕ 'ਸੈਲਫ-ਐਨੂਮਰੇਸ਼ਨ ਆਈ ਡੀ' (SE ID) ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ। ਓਹਨਾਂ ਦੱਸਿਆ ਕਿ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਜਨਗਣਨਾ ਕਰਮਚਾਰੀਆਂ ਦੇ ਘਰ-ਘਰ ਜਾਣ ਦੀ ਜੋ ਵੀ ਤਰੀਕ ਤੈਅ ਹੋਵੇਗੀ, ਉਸ ਤੋਂ ਠੀਕ 15 ਦਿਨ ਪਹਿਲਾਂ 'ਸਵੈ-ਗਣਨਾ' ਦਾ ਪੋਰਟਲ ਉਸ ਖੇਤਰ ਦੇ ਲੋਕਾਂ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਤਹਿਤ 33 ਸਵਾਲ ਪੁੱਛੇ ਜਾਣਗੇ, ਜਿਨ੍ਹਾਂ ਵਿੱਚ ਮੁੱਖ ਤੌਰ 'ਤੇ ਰਿਹਾਇਸ਼ ਦੀ ਸਥਿਤੀ (ਕੱਚਾ/ਪੱਕਾ), ਬੁਨਿਆਦੀ ਸਹੂਲਤਾਂ (ਪਾਣੀ, ਬਿਜਲੀ, ਪਖਾਨੇ ਆਦਿ) ਅਤੇ ਪਰਿਵਾਰ ਕੋਲ ਉਪਲਬਧ ਸੰਪਤੀਆਂ ਦੀ ਜਾਣਕਾਰੀ ਮੰਗੀ ਜਾਵੇਗੀ। ਇਸ ਮੌਕੇ ਉਹਨਾਂ ਸਮੂਹ ਅਮਲੇ ਨੂੰ ਲੋਕਾਂ ਨੂੰ ਜਨਗਣਨਾ ਦੀ ਪ੍ਰਕਿਰਿਆ ਅਤੇ ਸੈਲਫ-ਇਨਿਊਮਰੇਸ਼ਨ ਬਾਰੇ ਵੱਧ ਵੱਧ ਜਾਗਰੂਕ ਕਰਨ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਜ਼ਿਲ੍ਹਾ ਸੈਂਸਸ ਅਫ਼ਸਰ ਸਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਵੀ ਮੌਜੂਦ ਸਨ।

11
268 views

Comment