ਦੀਨ ਦਿਆਲ ਉਪਾਧਿਆਏ ਅਭਿਆਨ ਕੈਂਪ ਦਾ ਆਯੋਜਨ ਕੀਤਾ ਗਿਆ
ਵਿਧਾਨ ਸਭਾ ਫਗਵਾੜਾ ਜਿਲਾ ਕਪੂਰਥਲਾ ਵਿਖੇ ਪੰਡਿਤ ਦੀਨ ਦਿਆਲ ਉਪਾਧਿਆਏ ਅਭਿਆਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦੀ ਅਗਵਾਈ ਭਾਜਪਾ ਜ਼ਿਲਾ ਪ੍ਰਧਾਨ ਸਰਦਾਰ ਰਣਜੀਤ ਸਿੰਘ ਖੋਜੇਵਾਲ ਨੇ ਕੀਤੀ ਜਿਸ ਵਿੱਚ ਵਿਸ਼ੇਸ਼ ਤੌਰ ਤੇ ਸਾਬਕਾ ਮੰਤਰੀ ਤੀਕਸ਼ਨ ਸੂਦ ਅਤੇ ਸਾਬਕਾ ਕੇਂਦਰੀ ਵਜ਼ੀਰ ਸੋਮ ਪ੍ਰਕਾਸ਼ ਅਤੇ ਮੈਡਮ ਅਨੀਤਾ ਸੋਮ ਪ੍ਰਕਾਸ਼ ਜੀ ਨੇ ਸ਼ਿਰਕਤ ਕੀਤੀ ਇਸ ਮੌਕੇ ਸ੍ਰੀ ਤੀਕਸ਼ਨ ਸੂਦ ਜੀ ਵੱਲੋਂ ਭਾਰਤੀ ਜਨਤਾ ਪਾਰਟੀ ਦੇ ਇਤਿਹਾਸ ਬਾਰੇ ਜਾਣੂ ਕਰਵਾਇਆ ਗਿਆ ਅਤੇ ਸ਼੍ਰੀ ਸੋਮ ਪ੍ਰਕਾਸ਼ ਸਾਬਕਾ ਕੇਂਦਰੀ ਮੰਤਰੀ ਜੀ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ ਗਿਆ ਅਤੇ ਵਿੱਕੀ ਗੁਜਰਾਲ ਸਟੇਟ ਕੋ ਕਨਵੀਨਰ ਸੋਸ਼ਲ ਮੀਡੀਆ ਪੰਜਾਬ ਵੱਲੋਂ ਸੋਸ਼ਲ ਮੀਡੀਆ ਤੇ ਏਆਈ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ, ਅਤੇ ਇੱਕ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦਾ ਇਤਿਹਾਸ ਅਤੇ ਕੇਂਦਰ ਦੀ ਮੋਦੀ ਸਰਕਾਰ ਦੀਆਂ ਯੋਜਨਾਵਾਂ ਅਤੇ ਪ੍ਰਾਪਤੀ ਆ ਬਾਰੇ ਦੱਸਿਆ ਗਿਆ, ਇਸ ਮੌਕੇ ਵੱਡੀ ਗਿਣਤੀ ਵਿੱਚ ਭਾਰਤੀ ਜਨਤਾ ਪਾਰਟੀ ਦੇ ਆਗੂ ਸਾਹਿਬਾਨ ਅਤੇ ਵਰਕਰ ਸਾਹਿਬਾਨ ਮਜ਼ੂਦ ਸਨ।