logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਸ਼੍ਰੋਮਣੀ ਅਕਾਲੀ ਦਲ ਹਲਕਾ ਜਗਰਾਓਂ ਦੇ ਸਾਰੇ ਵਿੰਗਾ ਦੇ ਅਹੁਦੇਦਾਰਾਂ ਦੀ ਸੂਚੀ ਜਲਦ ਜਾਰੀ ਕੀਤੀ ਜਾਵੇਗੀ- ਕਲੇਰ, ਗਰੇਵਾਲ

ਜਗਰਾਓਂ 12 ਅਪ੍ਰੈਲ ( ਸੰਧੂ ) ਸ਼੍ਰੋਮਣੀ ਅਕਾਲੀ ਦਲ ਦੇ ਕੋਰ ਕਮੇਟੀ ਦੇ ਮੈਂਬਰ ਐੱਸ ਆਰ ਕਲੇਰ ਹਲਕਾ ਇੰਚਾਰਜ ਦੀ ਅਗਵਾਈ ਹੇਠ ਹੋਈ ਸਿਨੀਅਰ ਅਕਾਲੀ ਆਗੂਆਂ ਨਾਲ ਮੀਟਿੰਗ ਦੌਰਾਨ ਉਹਨਾਂ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਕਿ ਹਲਕਾ ਜਗਰਾਓਂ ਦੇ ਵੱਖ ਵੱਖ ਵਿੰਗਾਂ ਦੇ ਅਹੁਦੇਦਾਰਾ ਦੀ ਸੂਚੀ ਜਲਦ ਹੀ ਜਾਰੀ ਕਰ ਕੇ ਹਲਕੇ ਦੇ ਪਿੰਡਾਂ ਵਿੱਚ ਗ੍ਰਾਊਂਡ ਲੇਵਲ ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਆਉਣ ਵਾਲੀਆਂ ਨਗਰ ਕੌਂਸਲ ਜਗਰਾਓਂ ਦੀਆਂ ਚੋਣਾਂ 'ਚ ਵੱਖ-ਵੱਖ ਵਾਰਡਾਂ ਵਿਚ ਅਕਾਲੀ ਆਗੂਆਂ ਤੇ ਵਰਕਰਾਂ ਦੀਆ ਡਿਊਟੀਆਂ ਲਗਾਈਆਂ ਜਾਣਗੀਆਂ। ਇਸ ਮੌਕੇ SGPC ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ, ਸਾਬਕਾ ਸਿਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਦਵਿੰਦਰਜੀਤ ਸਿੰਘ ਸਿੱਧੂ, ਸਰਕਲ ਪ੍ਰਧਾਨ ਪਰਮਿੰਦਰ ਸਿੰਘ ਚੀਮਾ, ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਸਰਪੰਚ, ਸਰਕਲ ਪ੍ਰਧਾਨ ਰਣਧੀਰ ਸਿੰਘ ਚਕਰ, ਸਰਕਲ ਪ੍ਰਧਾਨ ਸਰਪ੍ਰੀਤ ਸਿੰਘ ਕਾਉਂਕੇ ਕਲਾਂ , ਸਰਕਲ ਪ੍ਰਧਾਨ ਕੁਲਦੀਪ ਸਿੰਘ ਗਿੱਦੜਵਿੰਡੀ, ਸਰਕਲ ਪ੍ਰਧਾਨ ਮਨਦੀਪ ਸਿੰਘ ਗਾਲਿਬ, ਆਈ ਟੀ ਵਿੰਗ ਹਲਕਾ ਪ੍ਰਧਾਨ ਸ.ਸੁਖਦੇਵ ਸਿੰਘ ਸੇਖੋਂ, ਅਕਾਲੀ ਆਗੂ ਜਸਪ੍ਰੀਤ ਸਿੰਘ ਚੀਮਾ, ਯੂਥ ਆਗੂ ਅਮਨਾ ਗਿੱਦੜਵਿੰਡੀ, ਗੋਰਾ ਕਾਉਂਕੇ ਹਾਜ਼ਰ।

12
13 views

Comment