logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਅੱਠਵੀਂ ਜਮਾਤ ਦੀ ਮੈਰਿਟ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਲੜਕੀਆਂ ਨੇ ਹੀ ਹਾਸਲ ਕੀਤੇ

ਚੰਡੀਗੜ੍ਹ, 12 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਪੰਜਾਬ ਦੀਆਂ ਧੀਆਂ ਨੇ ਸਿੱਖਿਆ ਖੇਤਰ ਵਿੱਚ ਨਵਾਂ ਰਿਕਾਰਡ ਬਣਾਇਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੀ ਅੱਠਵੀਂ ਜਮਾਤ ਦੀ ਮੈਰਿਟ ਵਿੱਚ ਪਹਿਲੇ 20 ਵਿੱਚੋਂ 19 ਸਥਾਨ ਲੜਕੀਆਂ ਨੇ ਹੀ ਹਾਸਲ ਕੀਤੇ ਹਨ। ਮੁੱਖ ਮੰਤਰੀ ਮਾਨ ਨੇ ਚੰਡੀਗੜ੍ਹ ਵਿਖੇ ਟਾਪਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਪਹਿਲੇ 20 ਵਿਦਿਆਰਥੀਆਂ ਨੂੰ ਬਿਨਾਂ ਦਾਖਲਾ ਪ੍ਰੀਖਿਆ ਤੋਂ ਸਕੂਲ ਆਫ ਐਮੀਨੈਂਸ ਵਿੱਚ ਸਿੱਧਾ ਦਾਖਲਾ ਦਿੱਤਾ ਜਾਵੇਗਾ।
ਮੁੱਖ ਘੋਸ਼ਣਾਵਾਂ: ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੀਆਂ ਤਿੰਨ ਲੜਕੀਆਂ — ਤਮੰਨਾ, ਜਪਨੀਤ ਕੌਰ ਅਤੇ ਜਸ਼ਨਦੀਪ ਕੌਰ — ਨੂੰ 50-50 ਹਜ਼ਾਰ ਰੁਪਏ ਦਾ ਨਕਦ ਇਨਾਮ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਇਸ ਵਾਰ ਪਹਿਲੀ ਵਾਰ ਲੜਕੀਆਂ ਨੇ ਟਾਪ-20 ਵਿੱਚੋਂ 19 ਸਥਾਨ ਹਾਸਲ ਕਰਕੇ ਇਤਿਹਾਸ ਰਚਿਆ ਹੈ। ਸਿਰਫ਼ ਇੱਕ ਲੜਕਾ 20ਵੀਂ ਰੈਂਕ ਤੇ ਹੈ।ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲਾ ਸਥਾਨ ਇੱਟਾਂ ਦੇ ਭੱਠੇ ਤੇ ਕੰਮ ਕਰਨ ਵਾਲੇ ਮੁਨੀਮ ਦੀ ਧੀ ਨੇ ਹਾਸਲ ਕੀਤਾ, ਦੂਜਾ ਟਾਈਲਾਂ ਦੀ ਦੁਕਾਨ ਵਾਲੇ ਦੀ ਧੀ ਨੇ ਅਤੇ ਤੀਜਾ ਇੱਕ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਦੀ ਧੀ ਨੇ ਹਾਸਲ ਕੀਤਾ। ਇਹ ਦਰਸਾਉਂਦਾ ਹੈ ਕਿ ਆਮ ਪਰਿਵਾਰਾਂ ਦੀਆਂ ਧੀਆਂ ਹੁਣ ਸਿੱਖਿਆ ਵਿੱਚ ਨਵੀਆਂ ਉਚਾਈਆਂ ਛੂ ਰਹੀਆਂ ਹਨ।”

ਉਨ੍ਹਾਂ ਵਿਦਿਆਰਥੀਆਂ ਨੂੰ ਸਲਾਹ ਦਿੰਦਿਆਂ ਕਿਹਾ, “ਸਹੀ ਰੋਲ ਮਾਡਲ ਚੁਣੋ, ਨਿਮਰ ਰਹੋ ਅਤੇ ਸਖ਼ਤ ਮਿਹਨਤ ਕਰੋ।” ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰੀ ਸਕੂਲਾਂ ਵਿੱਚ ਬਦਲਾਅ ਲਿਆ ਰਿਹਾ ਹੈ ਅਤੇ ਹੁਣ ਪੰਜਾਬ ਸਿੱਖਿਆ ਖੇਤਰ ਵਿੱਚ ਕੌਮੀ ਰੋਲ ਮਾਡਲ ਬਣ ਰਿਹਾ ਹੈ।
ਟਾਪਰ ਵਿਦਿਆਰਥੀਆਂ ਵਿੱਚੋਂ ਤਿੰਨਾਂ ਨੇ 600 ਵਿੱਚੋਂ 600 ਅਤੇ 598 ਅੰਕ ਪ੍ਰਾਪਤ ਕੀਤੇ ਹਨ। ਇਹ ਤਿੰਨੋਂ ਵਿਦਿਆਰਥੀ ਖੇਡਾਂ ਵਿੱਚ ਵੀ ਸੂਬਾਈ ਅਤੇ ਕੌਮੀ ਪੱਧਰ ਤੱਕ ਪਹੁੰਚੀਆਂ ਹੋਈਆਂ ਅਥਲੀਟ ਹਨ।ਇਸ ਮੌਕੇ ਮੁੱਖ ਮੰਤਰੀ ਨੇ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਸਰਕਾਰ ਬੱਚਿਆਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਇਤਿਹਾਸਕ ਪ੍ਰਾਪਤੀ ਨੇ ਪੰਜਾਬ ਵਿੱਚ ਲੜਕੀਆਂ ਦੀ ਸਿੱਖਿਆ ਅਤੇ ਸਫਲਤਾ ਦੀ ਇੱਕ ਨਵੀਂ ਮਿਸਾਲ ਕਾਇਮ ਕੀਤੀ ਹੈ।

0
0 views

Comment