logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਵਿਸਾਖੀ ਅਤੇ ਬਹਾਵਲਪੁਰੀ ਦਿਵਸ ਦੇ ਪਾਵਨ ਮੌਕੇ ਤੇ ਸ਼ਹਿਰ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ

ਜਿਲ੍ਹਾ ਯੋਜਨਾ ਕਮੇਟੀ ਪਟਿਆਲਾ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਨੇ ਵਿਸਾਖੀ ਅਤੇ ਬਹਾਵਲਪੁਰੀ ਦਿਵਸ ਦੇ ਪਾਵਨ ਮੌਕੇ ਤੇ ਸ਼ਹਿਰ ਵਾਸੀਆਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਵੱਲੋਂ 100 ਬੈਂਚ ਅਤੇ 200 ਟ੍ਰੀ ਗਾਰਡ ਸ਼ਹਿਰ ਨੂੰ ਸਮਰਪਿਤ ਕੀਤੇ ਗਏ ਹਨ, ਜੋ ਜਲਦੀ ਹੀ ਸ਼ਹਿਰ ਦੇ ਵੱਖ-ਵੱਖ ਜਨਤਕ ਥਾਵਾਂ ਤੇ ਲਗਾਏ ਜਾਣਗੇ। ਇਸ ਮੌਕੇ ਜਿਲ੍ਹਾ ਯੋਜਨਾ ਕਮੇਟੀ ਦਫ਼ਤਰ ਵਿਖੇ ਮਹਿਤਾ ਨੇ ਹਰੀ ਝੰਡੀ ਦਿਖਾ ਕੇ ਬੈਂਚਾਂ ਅਤੇ ਟ੍ਰੀ ਗਾਰਡਾਂ ਨਾਲ ਭਰੀਆਂ ਮਿੰਨੀ ਟਰੱਕਾਂ ਨੂੰ ਰਵਾਨਾ ਕੀਤਾ। ਪ੍ਰੈਸ ਨਾਲ ਗੱਲਬਾਤ ਕਰਦਿਆਂ ਮਹਿਤਾ ਨੇ ਕਿਹਾ ਕਿ ਇਹ ਉਪਰਾਲਾ ਲੋਕਾਂ ਦੀਆਂ ਬੁਨਿਆਦੀ ਲੋੜਾਂ ਅਤੇ ਵਾਤਾਵਰਣ ਸੁਰੱਖਿਆ ਨੂੰ ਧਿਆਨ ਵਿੱਚ ਰੱਖ ਕੇ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਬੈਂਚਾਂ ਨਾਲ ਬਜ਼ੁਰਗਾਂ, ਮਹਿਲਾਵਾਂ ਅਤੇ ਆਮ ਨਾਗਰਿਕਾਂ ਨੂੰ ਬੈਠਣ ਲਈ ਵਧੀਆ ਸਹੂਲਤ ਮਿਲੇਗੀ, ਜਦਕਿ ਟ੍ਰੀ ਗਾਰਡ ਲਗਾਉਣ ਨਾਲ ਸ਼ਹਿਰ ਵਿੱਚ ਲਗਾਏ ਜਾ ਰਹੇ ਨਵੀਆਂ ਬੂਟਿਆਂ ਅਤੇ ਮੌਜੂਦਾ ਰੁੱਖਾਂ ਦੀ ਰੱਖਿਆ ਹੋਵੇਗੀ ਅਤੇ ਹਰਿਆਵਲ ਵਧੇਗੀ।
ਉਨ੍ਹਾਂ ਕਿਹਾ, “ਅਸੀਂ ਸਿਰਫ਼ ਵਾਅਦੇ ਨਹੀਂ ਕਰਦੇ, ਬਲਕਿ ਲੋਕਾਂ ਨੂੰ ਜ਼ਮੀਨੀ ਪੱਧਰ ਤੇ ਸੁਵਿਧਾਵਾਂ ਮੁਹੱਈਆ ਕਰਵਾਉਂਦੇ ਹਾਂ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਦੇ ਨਵੀਨੀਕਰਣ ਲਈ ਵਚਨਬੱਧ ਹੈ।” ਤੇਜਿੰਦਰ ਮਹਿਤਾ ਨੇ ਇਹ ਵੀ ਐਲਾਨ ਕੀਤਾ ਕਿ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਹੋਰ ਲੋਕ-ਭਲਾਈ ਪ੍ਰੋਜੈਕਟ ਲਿਆਂਦੇ ਜਾਣਗੇ ਤਾਂ ਜੋ ਪਟਿਆਲਾ ਨੂੰ ਇੱਕ ਸਾਫ਼-ਸੁਥਰਾ, ਹਰਾ-ਭਰਾ ਅਤੇ ਆਧੁਨਿਕ ਸ਼ਹਿਰ ਬਣਾਇਆ ਜਾ ਸਕੇ। ਇਸ ਮੌਕੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਮੈਂਬਰ ਅੰਗਰੇਜ਼ ਸਿੰਘ ਰਾਮਗੜ੍ਹ, ਪਾਰਟੀ ਜਿਲ੍ਹਾ ਮੀਡੀਆ ਇੰਚਾਰਜ ਰਵਿੰਦਰ ਪਾਲ ਸਿੰਘ ਪ੍ਰਿੰਸ ਲਾਂਬਾ, ਗੱਜਣ ਸਿੰਘ, ਸੁਮਿਤ ਤਕੇਜਾ, ਨਿਰਮਲ ਝਨੇੜੀ, ਸੁਰਿੰਦਰ ਨਿੱਕੂ ਸਮੇਤ ਆਗੂ ਅਤੇ ਵਰਕਰ ਵੀ ਹਾਜ਼ਰ ਸਨ। ਸਾਰਿਆਂ ਨੇ ਇਸ ਉਪਰਾਲੇ ਦੀ ਭਰਪੂਰ ਤਾਰੀਫ਼ ਕੀਤੀl

0
0 views

Comment