logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਫਰੀਡਮ ਫਾਈਟਰ ਉਤਰਾਧਿਕਾਰੀ ਐਸੋਸੀਏਸ਼ਨ ਨੇ ਕਰਵਾਇਆ ਸ਼ਰਧਾਂਜਲੀ ਸਮਾਗਮ

ਪਟਿਆਲਾ 13 ਅਪ੍ਰੈਲ: ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਖੇ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਰਜਿ 234 ਦੀ ਜ਼ਿਲ੍ਹਾ ਇਕਾਈ ਨੇ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ। ਸੁਤੰਤਰਤਾ ਸੰਗਰਾਮੀ ਗੈਲਰੀ ਵਿੱਚ ਕਰਵਾਏ ਸਮਾਗਮ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜ) ਸਿਮਰਪ੍ਰੀਤ ਕੌਰ ਨੇ ਸ਼ਿਰਕਤ ਕਰਦਿਆਂ ਦੇਸ਼ ਭਗਤ ਆਜ਼ਾਦੀ ਘੁਲਾਟੀਆਂ ਦੀਆਂ ਤਸਵੀਰਾਂ ਨੂੰ ਸ਼ਰਧਾ ਦੇ ਸਨਮੁਖ ਸ਼ਰਧਾ ਦੇ ਫੁੱਲ ਭੇਂਟ ਕੀਤੇ ਅਤੇ ਜਲਿਆਂਵਾਲਾ ਬਾਗ਼ ਦੇ ਅਮਰ ਸ਼ਹੀਦਾਂ ਨੂੰ ਯਾਦ ਕੀਤਾ। ਏਡੀਸੀ ਨੇ ਕਿਹਾ ਕਿ ਅਸੀਂ ਆਜ਼ਾਦੀ ਘੁਲਾਟੀਆਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਸੁਤੰਤਰਤਾ ਸੰਗਰਾਮੀ ਗੈਲਰੀ ਦੀ ਸਾਂਭ ਸੰਭਾਲ ਲਈ ਵਿਸ਼ੇਸ਼ ਯਤਨ ਕੀਤੇ ਜਾਣ ਦੀ ਮੰਗ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਐਸੋਸੀਏਸ਼ਨ ਪੰਜਾਬ ਦੇ ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ ਨੇ ਕਿਹਾ ਕਿ ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰਨ ਵਾਲੇ ਮਹਾਨ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਦੇਸ਼ ਭਗਤਾਂ ਦੇ ਦਰਸਾਏ ਹੋਏ ਮਾਰਗ ਤੇ ਚੱਲਣ ਦਾ ਪ੍ਰਣ ਕਰਦੇ ਹਾਂ। ਸੂਬਾ ਕਨਵੀਨਰ ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ ਨੇ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਨਮਾਨ ਸਹੂਲਤਾਂ ਨੂੰ ਲਾਗੂ ਕਰਵਾਉਣ ਲਈ ਆਵਾਜ਼ ਬੁਲੰਦ ਕੀਤੀ। ਵਧੀਕ ਡਿਪਟੀ ਕਮਿਸ਼ਨਰ ਨੇ ਜਲਦ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।ਜ਼ਿਲ੍ਹਾ ਜਥੇਬੰਦੀ ਦੇ ਦਫ਼ਤਰ ਇੰਚਾਰਜ ਕਮਲਦੀਪ ਸਿੰਘ ਗਿੱਲ ਨੇ ਆਜ਼ਾਦੀ ਘੁਲਾਟੀਆਂ ਦੇ ਨਾਮ ‘ਤੇ ਸਕੂਲਾਂ ਦੇ ਨਾਮ ਰੱਖਣ ਬਾਰੇ ਜਾਣੂ ਕਰਵਾਇਆ ਅਤੇ ਸੁਤੰਤਰਤਾ ਸੰਗਰਾਮੀ ਪਰਿਵਾਰਾਂ ਨੇ ਸਰਕਾਰੀ ਮਾਡਲ ਟਾਊਨ ਸਕੂਲ਼ ਦਾ ਨਾਮ ਸੁਤੰਤਰਤਾ ਸੰਗਰਾਮੀ ਤੇਜਾ ਸਿੰਘ ਗਿੱਲ ਦੇ ਨਾਮ ‘ਤੇ ਰੱਖਣ ਸਬੰਧੀ ਪ੍ਰਕਿਰਿਆ ਨੂੰ ਪੂਰਾ ਕਰਨ ਦੀ ਅਪੀਲ ਕੀਤੀ।ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਵਲੋਂ 13 ਅਪ੍ਰੈਲ 1919 ਨੂੰ ਜਲਿਆਂਵਾਲਾ ਬਾਗ਼ ਵਿਖੇ ਸ਼ਹੀਦ ਹੋਏ ਅਮਰ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖਿਆ। ਸਮਾਗਮ ਵਿੱਚ, ਬਾਬਾ ਭੁਪਿੰਦਰ ਸਿੰਘ, ਪ੍ਰਕਾਸ਼ ਸਿੰਘ ਧਾਲੀਵਾਲ ਸੂਬਾ ਕਨਵੀਨਰ, ਜ਼ਿਲ੍ਹਾ ਪ੍ਰਧਾਨ ਅਮਰਪ੍ਰੀਤ ਸਿੰਘ ਬੌਬੀ, ਸੂਬਾ ਜਨਰਲ ਸਕੱਤਰ ਇੰਦਰਪਾਲ ਸਿੰਘ ਧਾਲੀਵਾਲ ਸੋਨੀ, ਸਤਪਾਲ ਕੌਰ ਸੋਹੀ ਪੁਤਰੀ ਸੁਤੰਤਰਤਾ ਸੰਗਰਾਮੀ ਹਰਭਜਨ ਸਿੰਘ ਘੱਗਾ, ਪ੍ਰੀਤਮ ਸਿੰਘ ਮਾਨ, ਗੁਰਇਕਬਾਲ ਸਿੰਘ ਸੰਧੂ, ਰਾਜ ਕੁਮਾਰ ਡਕਾਲਾ, ਕਮਲਦੀਪ ਸਿੰਘ ਗਿੱਲ ਦਫ਼ਤਰ ਇੰਚਾਰਜ, ਪਰਮ ਗੁਰਤੇਜ ਸਿੰਘ, ਅਮਰੀਕ ਸਿੰਘ ਗਿੱਲ, ਇੰਦਰਪਾਲ ਸਿੰਘ ਵਿਰਕ, ਸੁਰੇਸ਼ ਕੁਮਾਰ ਘਨੋਰ, ਹਰਦੀਪ ਸਿੰਘ, ਪ੍ਰਭਜੀਤ ਸਿੰਘ ਨਾਭਾ, ਜਸਵੰਤ ਸਿੰਘ, ਬਲਦੇਵ ਸਿੰਘ, ਗੁਰਚਰਨ ਸਿੰਘ ਮਕਬੂਲਪੂਰ, ਰਘਵੀਰ ਸਿੰਘ ਸੁਤੰਤਰਤਾ ਸੰਗਰਾਮੀ ਉਤਰਾਧਿਕਾਰੀ ਸ਼ਾਮਲ ਹੋਏ।

0
0 views

Comment