logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਤਨਖਾਹਾਂ ਚ ਬੇਲੋੜੀ ਦੇਰੀ ਕਾਰਨ ਰੋਸ ਵਜੋਂ ਐਨ ਐਚ ਐਮ ਮੁਲਾਜ਼ਮਾਂ ਵੱਲੋਂ ਕਲਮ ਛੋੜ ਹੜਤਾਲ ਤੇ ਜਾਣ ਦਾ ਐਲਾਨ:-ਸੂਬਾ-ਪ੍ਰਧਾਨ ਸੰਦੀਪ ਕੌਰ

ਪਟਿਆਲਾ:15, ਅਪ੍ਰੈਲ:- ਸਿਹਤ ਵਿਭਾਗ ਵਿੱਚ ਯੋਗ ਪ੍ਣਾਲੀ ਰਾਹੀ ਭਰਤੀ ਕੀਤੇ ਨੈਸ਼ਨਲ ਹੈਲਥ ਮਿਸ਼ਨ ਅਧੀਨ ਪਿਛਲੇ ਪੰਦਰ੍ਹਾਂ ਵੀਹ ਸਾਲਾਂ ਤੋਂ ਠੇਕੇ ਤੇ ਕੰਮ ਕਰਦੇ ਕੱਚੇ ਸਿਹਤ ਮੁਲਾਜ਼ਮਾਂ ਨਾਲ ਪੱਕੇ ਵਾਅਦੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਸੱਤਾ ਦੇ ਨਸ਼ੇ ਵਿੱਚ ਆਪਣੇ ਵਾਅਦਿਆ ਭੱਜਦੀ ਨਜ਼ਰ ਆ ਰਹੀ ਹੈ । ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਦੇ ਸਬੰਧ ਵਿੱਚ ਪਹਿਲਾਂ ਵਾਂਗ ਪੰਜਾਬ ਸਰਕਾਰ ਨੇ ਲਾਰਾ ਲਾਊ ਅਤੇ ਡੰਗ ਟਪਾਊ ਨੀਤੀ ਅਪਣਾਉਂਦਿਆਂ ਐਨ.ਐਚ.ਐਮ ਕਰਮਚਾਰੀਆਂ ਦੀਆਂ ਜਾਇਜ ਮੰਗਾਂ ਨੂੰ ਪੂਰਾ ਕਰਨਾ ਤੇ ਦੂਰ ਦੀ ਗੱਲ ਜਾਪ ਰਹੀ ਹੈ, ਪਰੰਤੂ ਸਮੂਹ ਐਨ ਐਚ ਐਮ ਮੁਲਾਜ਼ਮ ਆਪਣੀ ਤਨਖਾਹਾਂ ਨੂੰ ਤਰਸ ਰਹੇ ਹਨ। ਅੱਜ 15 ਅਪ੍ਰੈਲ ਤੱਕ ਮੁਲਾਜ਼ਮਾਂ ਨੂੰ ਤਨਖਾਹਾਂ ਜਾਰੀ ਕਰਨ ਸਬੰਧੀ ਕੋਈ ਵੀ ਕਾਰਵਾਈ ਨਹੀਂ ਆਰੰਭੀ ਗਈ, ਜਿਸ ਤੋਂ ਸਪੱਸ਼ਟ ਜਾਪਦਾ ਹੈ ਕਿ ਸਰਕਾਰ ਅਤੇ ਵਿਭਾਗ ਐਨ ਐਚ ਐਮ ਮੁਲਾਜ਼ਮਾਂ ਨੂੰ ਹਰ ਵਾਰ ਦੀ ਤਰ੍ਹਾਂ ਅੱਖੋਂ ਪਰੋਖੇ ਕਰ ਰਹੀ ਹੈ। ਇਸ ਕਾਰਨ ਸਮੁੱਚੇ ਐਨ ਐਚ ਐਮ ਮੁਲਾਜ਼ਮਾਂ ਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਆਪਣੀਆਂ ਤਨਖਾਹਾਂ ਜਾਰੀ ਕਰਵਾਉਣ ਲਈ ਐਨ ਐਚ ਐਮ ਇੰਪਲਾਈਜ ਯੂਨੀਅਨ ਪੰਜਾਬ ਨੇ ਸਰਕਾਰ ਅਤੇ ਵਿਭਾਗ ਵਿਰੁੱਧ ਰੋਸ ਵਜੋਂ ਮਿਤੀ 15-04-26 ਦਿਨ ਬੁੱਧਵਾਰ ਤੋਂ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ।ਇਸ ਸਬੰਧੀ ਯੂਨੀਅਨ ਦੇ ਸੂਬਾ ਪ੍ਰਧਾਨ ਸੰਦੀਪ ਕੌਰ ਬਰਨਾਲਾ ਨੇ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਉੱਚ ਅਧਿਕਾਰੀਆਂ ਨਾਲ ਇਸ ਗੰਭੀਰ ਮਸਲੇ ਉੱਤੇ ਗੱਲਬਾਤ ਕੀਤੀ ਗਈ ਪਰ ਵਾਰ ਵਾਰ ਭਰੋਸਾ ਦੇਣ ਤੋਂ ਬਾਅਦ ਵੀ ਮਸਲਾ ਜਿਓ ਦਾ ਤਿਓ ਲਟਕ ਰਿਹਾ ਹੈ। ਉਹਨਾਂ ਕਿਹਾ ਕਿ ਇੱਕ ਤੇ ਸਮੁੱਚੇ ਕਰਮਚਾਰੀ ਪਹਿਲਾਂ ਹੀ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਹਨ, ਦੂਜਾ ਹਰ ਮਹੀਨੇ ਤਨਖਾਹਾਂ ਚ ਬੇਲੋੜੀ ਦੇਰੀ ਕਾਰਨ ਮੁਲਾਜ਼ਮਾਂ ਨੂੰ ਆਪਣਾ ਗੁਜ਼ਾਰਾ ਕਰਨਾ ਹੋਰ ਮੁਸ਼ਕਿਲ ਹੋ ਜਾਂਦਾ ਹੈ। ਇਸ ਲਈ ਯੂਨੀਅਨ ਵੱਲੋਂ ਮਜਬੂਰ ਹੋ ਕੇ ਸਰਕਾਰ ਵਿਰੁੱਧ ਰੋਸ ਵਜੋਂ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ।ਇਸ ਸਬੰਧੀ ਗੱਲਬਾਤ ਕਰਦਿਆਂ ਅਮਨਦੀਪ ਸਿੰਘ ਪਟਿਆਲਾ ਜੀ ਨੇ ਕਿਹਾ ਕਿ ਵਿਭਾਗ ਉਹਨਾਂ ਦੀ ਤਨਖਾਹਾ ਤੁਰੰਤ ਜਾਰੀ ਕਰੇ ਅਤੇ ਭਵਿੱਖ ਵਿੱਚ ਹਰ ਮਹੀਨੇ ਦੀ 5 ਤਰੀਕ ਤੱਕ ਤਨਖਾਹਾਂ ਜਾਰੀ ਕਰਨਾ ਯਕੀਨੀ ਬਣਾਵੇ। ਉਹਨਾਂ ਇਹ ਵੀ ਕਿਹਾ ਕਿ ਜੇਕਰ ਵਿਭਾਗ ਜਾਂ ਸਰਕਾਰ ਇਸ ਸਬੰਧੀ ਕੋਈ ਠੋਸ ਫ਼ੈਸਲਾ ਨਹੀਂ ਲੈਂਦੇ ਤਾਂ ਯੂਨੀਅਨ ਨੂੰ ਮਜਬੂਰ ਬਸ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸਰਕਾਰ ਨੂੰ ਘੇਰਨ ਲਈ ਮਜਬੂਰ ਹੋਣਾ ਪਵੇਗਾ। ਐਚ ਐਮ ਯੂਨੀਅਨ ਵੱਲੋਂ ਸਰਕਾਰ ਦਾ ਹਰ ਮੋੜ ਤੇ ਘੇਰਾਓ ਕੀਤਾ ਜਾਵੇਗਾ ਇਸ ਮੌਕੇ ਤੇ ਡਾਕਟਰ ਦਿਵਜੋਤ ਸਿੰਘ, ਸ਼੍ਰੀਮਤੀ ਰੀਤਿਕਾ ਗਰੋਵਰ , ਸ਼੍ਰੀਮਤੀ ਮੋਨਿਕਾ ਸ਼ਰਮਾ, ਸ਼੍ਰੀਮਤੀ ਤ੍ਰਿਪਤਾ ਰਾਣੀ, ਸ਼੍ਰੀਮਤੀ ਜਸਬੀਰ ਕੌਰ, ਸ਼੍ਰੀਮਤੀ ਸੋਨਿਕਾ, ਸ਼੍ਰੀਮਤੀ ਮਨਪ੍ਰੀਤ ਕੌਰ, ਸ਼੍ਰੀਮਤੀ ਆਸ਼ਾ, ਅਮਿਤ ਜੈਨ, ਹਰੀਸ਼ ਕੁਮਾਰ, ਗੁਰਦੇਵ ਸਿੰਘ, ਵਿਜੇਂਦਰ ਕੁਮਾਰ, ਲਵਲਿੰਦਰ ਸਿੰਘ ਹਾਜਰ ਸਨ।

33
1729 views

Comment