logo
Select Language
Hindi
Bengali
Tamil
Telugu
Marathi
Gujarati
Kannada
Malayalam
Punjabi
Urdu
Oriya

ਵਿੱਦਿਆ ਦੇ ਖੇਤਰ ਵਿੱਚ ਨਵੀਆਂ ਪੈੜਾਂ ਪਾ ਰਿਹਾ ਲਵਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਲਾਵਾ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ

ਗੜਸ਼ੰਕਰ 15ਅਪਰੈਲ 2026
ਬੀਤੇ ਦਿਨੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਘੋਸ਼ਿਤ ਕੀਤੇ ਗਏ ਅੱਠਵੀਂ ਜਮਾਤ ਦੇ ਨਤੀਜਿਆਂ ਵਿੱਚ ਲਵਲੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਠਲਾਵਾ ਦੀ ਵਿਦਿਆਰਥਣ ਅਲੀਸ਼ਬਾ ਮਹੀਨ ਪੁੱਤਰੀ ਸ਼ਾਹ ਮੁਹੰਮਦ ਨੇ ਆਪਣੇ ਮਾਪਿਆਂ ਦਾ ਨਾਮ ਰੋਸ਼ਨ ਕਰਦਿਆਂ ਹੋਇਆਂ ਮੈਰਿਟ ਵਿੱਚ ਸਥਾਨ ਪ੍ਰਾਪਤ ਕੀਤਾ ਹੈ ਜਾਣਕਾਰੀ ਅਨੁਸਾਰ ਅਲੀਸ਼ਬਾ ਨੇ ਪੰਜਵੀਂ ਜਮਾਤ ਦੀ ਪ੍ਰੀਖਿਆ ਵਿੱਚ ਵੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਸੀ ਇਸ ਸਬੰਧੀ ਸਕੂਲ ਦੀ ਵਾਈਸ ਪ੍ਰਿੰਸੀਪਲ ਮਜੀਦਾਂ ਬੀਬੀ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਦੇ ਬੱਚਿਆਂ ਦਾ ਨਤੀਜਾ ਸ਼ਾਨਦਾਰ ਰਿਹਾ ਹੈ ਉਹਨਾਂ ਨੇ ਦੱਸਿਆ ਕਿ ਅਲੀਸ਼ਬਾ ਪੁੱਤਰੀ ਸ਼ਾਹ ਮੁਹੰਮਦ ਅਤੇ ਸਿਮਰਪ੍ਰੀਤ ਕੌਰ ਪੁੱਤਰੀ ਗੁਰਵਿੰਦਰ ਸਿੰਘ ਨੇ 98.17 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ 11ਵਾਂ ਸਥਾਨ ਅਤੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿੱਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ, ਮਨਜੋਤ ਸਿੰਘ ਪੁੱਤਰ ਜਸਵੰਤ ਸਿੰਘ ਨੇ 576/600, ਮਨਜੋਤ ਸਿੰਘ ਪੁੱਤਰ ਜਸਵੰਤ ਸਿੰਘ ਨੇ 570/600,ਮਨੀਸ਼ਾ ਰਾਣੀ ਪੁੱਤਰੀ ਨਰੇਸ਼ ਕੁਮਾਰ ਨੇ568/600 ਅਤੇ ਲਵਪ੍ਰੀਤ ਕੌਰ ਪੁੱਤਰੀ ਕੁਲਦੀਪ ਰਾਮ ਨੇ 547 ਅੰਕ ਪ੍ਰਾਪਤ ਕਰਕੇ ਆਪਣੇ ਮਾਪਿਆਂ ਅਤੇ ਸਕੂਲ ਦਾ ਨਾਮ ਰੋਸ਼ਨ ਕੀਤਾ ਇਸ ਮੌਕੇ ਹੋਰਨਾਂ ਤੋਂ ਇਲਾਵਾ ਸਕੂਲ ਪ੍ਰਿੰਸੀਪਲ ਸ਼ਾਹ ਮੁਹੰਮਦ ਸਕੂਲ ਅਧਿਆਪਕਾਵਾਂ ਸੁਖਜਿੰਦਰ ਕੌਰ ਮਮਤਾ ਮਨਦੀਪ ਕੌਰ ਜੋਤੀ ਮੋਨਿਕਾ ਦਿਵਿਆ ਕਮਲਪ੍ਰੀਤ ਕੌਰ ਸੰਦੀਪ ਕੁਮਾਰੀ , ਅਰਸ਼ਪ੍ਰੀਤ ਕੌਰ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ l

14
3303 views

Comment